ਹਰਿਆਣਾ 'ਚ ਗੋਲਕਾਂ ਦੇ ਜਿੰਦਰੇ ਤੋੜਨ ਦੀ ਘਟਨਾ ਨੂੰ ਲੈ ਕੇ SGPC ਵੱਲੋਂ 5 ਮੈਂਬਰੀ ਕਮੇਟੀ ਦਾ ਗਠਨ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਂਬਰਾਂ ਨਾਲ ਐਮਰਜੈਂਸੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਗੋਲਕਾਂ ਦੇ ਜਿੰਦਰੇ ਤੋੜਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਕਿ ਸਾਰੀ ਘਟਨਾਕ੍ਰਮ ਦਾ 2 ਦਿਨ ਵਿੱਚ ਵੇਰਵਾ ਦੇਵੇਗੀ।
ਉਨ੍ਹਾਂ ਨੇ ਕਿਹਾ ਹੈ ਕਿ ਇਸ ਕਮੇਟੀ ਵਿੱਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆਹ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਬਾਵਾ ਸਿੰਘ ਗੁਮਾਨਪੁਰਾ ਅਤੇ ਜਰਨੈਲ ਸਿੰਘ ਕਰਤਾਰਪੁਰ ਆਦਿ ਹਨ।ਪ੍ਰਧਾਨ ਧਾਮੀ ਦਾ ਕਹਿਣਾ ਹੈ ਕਿ ਗੋਲਕ ਦੇ ਜਿੰਦਰੇ ਤੋੜਨ ਬੜਾ ਮੰਦਭਾਗਾ ਹੈ ਅਤੇ ਇਹ ਸਿੱਖ ਪਰੰਪਰਾਵਾਂ ਦੇ ਖਿਲਾਫ਼ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ 20-9-2022 ਨੂੰ ਅਪੀਲ ਕੀਤੀ ਸੀ ਅਤੇ ਉਸ ਤੋਂ ਬਾਅਦ ਰਿਵਿਊ ਪਟੀਸ਼ਨ ਵੀ ਸੁਪਰੀਮ ਕੋਰਟ ਵਿੱਚ ਖਾਰਿਜ ਹੋ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਿਕ ਹਰਿਆਣਾ ਕਮੇਟੀਆਂ ਦੀਆਂ ਤੁਰੰਤ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਦੁਆਰਾ ਨਾਮਜ਼ਦ ਕੀਤੇ ਗਏ ਸਾਰੇ 41 ਮੈਂਬਰ ਅਤੇ ਆਪਣੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀਚੋਣ ਕਰਕੇ ਕਮੇਟੀ ਦਾ ਗਠਨ ਕਰਨਾ ਜੋ ਕਿ ਸਿੱਖਾਂ ਦੇ ਮਸਲੇ ਵਿੱਚ ਸਿੱਧੀ ਦਖ਼ਲ ਅੰਦਾਜੀ ਹੈ।