ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ CM ਚੰਨੀ ਦੇ OSD ਰਵਿੰਦਰ ਸਿੰਘ ਨਾਗੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਦੱਸ ਦਈਏ ਕਿ ਨਾਗੀ ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਦੇ ਆਰ.ਟੀ.ਆਈ ਕਮਿਸ਼ਨਰ ਵੀ ਰਹਿ ਚੁੱਕੇ ਹਨ। ਨਾਗੀ ਨੂੰ 2021 ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਮਗੜ੍ਹੀਆ ਵੈਲਫੇਅਰ ਬੋਰਡ ਪੰਜਾਬ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਗਿਆ ਸੀ।

By  KRISHAN KUMAR SHARMA May 3rd 2024 06:41 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ 'ਪੰਜਾਬ ਬਚਾਓ ਯਾਤਰਾ' ਦਾ ਲੋਕਾਂ ਵਿੱਚ ਧੜੱਲੇ ਨਾਲ ਅਸਰ ਵਿਖਾਈ ਦੇ ਰਿਹਾ ਹੈ, ਜਿਸ ਕਾਰਨ ਰੋਜ਼ਾਨਾ ਦੂਜੀਆਂ ਪਾਰਟੀਆਂ ਤੇ ਆਗੂ ਤੇ ਵਰਕਰ ਪਾਰਟੀ 'ਚ ਸ਼ਾਮਲ ਹੋ ਰਹੇ ਹਨ। ਸ਼ੁੱਕਰਵਾਰ ਪੰਜਾਬ ਯਾਤਰਾ ਨੂੰ ਉਦੋਂ ਹੋਰ ਹੁੰਗਾਰਾ ਮਿਲਿਆ, ਜਦੋਂ ਪ੍ਰਚਾਰ ਦੌਰਾਨ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਓਐਸਡੀ ਰਵਿੰਦਰ ਸਿੰਘ ਨਾਗੀ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਸਮੇਤ ਖੁਦ ਰਵਿੰਦਰ ਸਿੰਘ ਨਾਗੀ ਦਾ ਸਵਾਗਤ ਕੀਤਾ। ਉਨ੍ਹਾਂ ਨੇ ਨਾਗੀ ਨੂੰ ਮੌਕੇ 'ਤੇ ਹੀ ਵੱਡੀ ਜ਼ਿੰਮੇਵਾਰੀ ਵੀ ਸੌਂਪ ਦਿੱਤੀ ਅਤੇ ਪਾਰਟੀ ਦਾ ਮੁੱਖ ਸਲਾਹਕਾਰ ਐਲਾਨ ਦਿੱਤਾ।

ਦੱਸ ਦਈਏ ਕਿ ਨਾਗੀ ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਦੇ ਆਰ.ਟੀ.ਆਈ ਕਮਿਸ਼ਨਰ ਵੀ ਰਹਿ ਚੁੱਕੇ ਹਨ। ਨਾਗੀ ਨੂੰ 2021 ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਮਗੜ੍ਹੀਆ ਵੈਲਫੇਅਰ ਬੋਰਡ ਪੰਜਾਬ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਗਿਆ ਸੀ।

ਪੰਜਾਬ ਭਰ ਵਿੱਚ ਪਛੜੀਆਂ ਸ਼੍ਰੇਣੀਆਂ ਵਿੱਚ ਭਾਰੀ ਪ੍ਰਭਾਵ ਦੇ ਨਾਲ, ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਯਕੀਨਨ ਅਕਾਲੀਆਂ ਨੂੰ ਵੱਡਾ ਹੁਲਾਰਾ ਮਿਲੇਗਾ।

Related Post