ਨਵਜੋਤ ਸਿੱਧੂ ਨਹੀਂ ਕਰਨਗੇ ਉਮੀਦਵਾਰਾਂ ਲਈ ਪ੍ਰਚਾਰ, ਸਾਬਕਾ ਕਾਂਗਰਸ MLA ਦਾ ਦਾਅਵਾ-ਹਾਈਕਮਾਨ ਅੱਗੇ ਰੱਖੀ ਸ਼ਰਤ

ਸੁਰਜੀਤ ਧੀਮਾਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਲਈ ਉਦੋਂ ਤੱਕ ਪ੍ਰਚਾਰ ਨਹੀਂ ਕਰਨਗੇ, ਜਦੋਂ ਤੱਕ ਕਾਂਗਰਸ ਦੀ ਹਾਈਕਮਾਂਡ ਨਵਜੋਤ ਸਿੰਘ ਸਿੱਧੂ ਗਰੁੱਪ ਦੇ ਸਾਰੇ 7 ਸਾਥੀਆਂ ਨੂੰ ਕਾਂਗਰਸ ਵਿੱਚ ਬਣਦਾ ਮਾਣ-ਸਤਿਕਾਰ ਨਹੀਂ ਦਿੰਦੀ।

By  KRISHAN KUMAR SHARMA May 4th 2024 12:31 PM -- Updated: May 4th 2024 12:34 PM

Lok Sabha Election 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲਗਾਤਾਰ ਝਟਕੇ ਲੱਗਦੇ ਜਾ ਰਹੇ ਹਨ। ਹੁਣ ਸਾਬਕਾ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਨੂੰ ਲੈ ਕੇ ਦੁਚਿੱਤੀ ਬਣੀ ਹੋਈ ਹੈ ਕਿ ਸਿੱਧੂ ਪ੍ਰਚਾਰ ਕਰਨਗੇ ਜਾਂ ਨਹੀਂ। ਹਾਲਾਂਕਿ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਅਤੇ ਸਾਬਕਾ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ (Former MLA Surjit Singh Dhiman) ਨੇ ਇਸ ਸਬੰਧੀ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਉਦੋਂ ਤੱਕ ਕਿਸੇ ਵੀ ਉਮੀਦਵਾਰ ਲਈ ਪ੍ਰਚਾਰ ਨਹੀਂ ਕਰਨਗੇ, ਜਦੋਂ ਤੱਕ ਉਨ੍ਹਾਂ ਦੇ ਸਾਥੀਆਂ ਨੂੰ ਬਣਦਾ ਮਾਣ-ਸਨਮਾਨ ਨਹੀਂ ਮਿਲਦਾ।

'ਜਦੋਂ ਤੱਕ ਮਾਣ-ਸਨਮਾਨ ਨਹੀਂ, ਉਦੋਂ ਤੱਕ ਪ੍ਰਚਾਰ ਨਹੀਂ'

ਸੁਰਜੀਤ ਧੀਮਾਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਲਈ ਉਦੋਂ ਤੱਕ ਪ੍ਰਚਾਰ ਨਹੀਂ ਕਰਨਗੇ, ਜਦੋਂ ਤੱਕ ਕਾਂਗਰਸ ਦੀ ਹਾਈਕਮਾਂਡ ਨਵਜੋਤ ਸਿੰਘ ਸਿੱਧੂ ਗਰੁੱਪ ਦੇ ਸਾਰੇ 7 ਸਾਥੀਆਂ ਨੂੰ ਕਾਂਗਰਸ ਵਿੱਚ ਬਣਦਾ ਮਾਣ-ਸਤਿਕਾਰ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੇ ਪਟਿਆਲਾ ਸਥਿਤ ਘਰ ਵਿੱਚ ਨਵਜੋਤ ਸਿੰਘ ਸਿੱਧੂ ਗਰੁੱਪ ਦੇ 7 ਆਗੂਆਂ ਦੀ ਮੀਟਿੰਗ ਹੋਈ, ਜਿਸ ਵਿੱਚ ਨਵਜੋਤ ਸਿੰਘ ਸਿੱਧੂ ਨੇ ਇਹ ਸਾਰੀਆਂ ਗੱਲਾਂ ਸਪੱਸ਼ਟ ਕਰ ਦਿੱਤੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਅਸੀਂ ਨਵਜੋਤ ਸਿੰਘ ਸਿੱਧੂ ਗਰੁੱਪ ਦੇ ਕਰੀਬ 7 ਵਿਅਕਤੀ ਹਾਂ, ਜਿਨ੍ਹਾਂ ਵਿਚੋਂ ਅਸੀਂ ਇਸ ਵੇਲੇ ਕਾਂਗਰਸ ਦਾ ਹਿੱਸਾ ਹਾਂ ਪਰ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਸੀ।

ਸੁਰਜੀਤ ਧੀਮਾਨ ਦਾ ਦਾਅਵਾ ਹੈ ਕਿ ਸਿੱਧੂ ਨੇ ਸਪੱਸ਼ਟ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਸਾਥੀਆਂ ਦਾ ਸਨਮਾਨ ਨਹੀਂ ਹੁੰਦਾ, ਓਨਾ ਚਿਰ ਉਹ ਚੋਣ ਪ੍ਰਚਾਰ ਲਈ ਨਹੀਂ ਉਤਰਣਗੇ। ਇਸ ਲਈ ਕਾਂਗਰਸ ਹਾਈਕਮਾਂਡ ਵੱਲੋਂ ਭਰੋਸਾ ਦਿੱਤਾ ਜਾਣਾ ਚਾਹੀਦਾ ਹੈ, ਪੰਜਾਬ ਕਾਂਗਰਸ 'ਤੇ ਉਨ੍ਹਾਂ ਨੂੰ ਭਰੋਸਾ ਨਹੀਂ।

ਸਾਬਕਾ ਵਿਧਾਇਕ ਨੇ ਕਿਹਾ, ''ਅਸੀਂ ਸਾਰੇ ਕਾਂਗਰਸੀ ਹਾਂ ਅਤੇ ਕਾਂਗਰਸ ਦੇ ਨਾਲ ਰਹਾਂਗੇ। ਨਵਜੋਤ ਸਿੱਧੂ ਨੇ ਪਹਿਲਾਂ ਵੀ ਕਾਂਗਰਸ ਨੂੰ ਇਕਜੁੱਟ ਕਰਨ ਲਈ ਵੱਡੀਆਂ ਰੈਲੀਆਂ ਕੀਤੀਆਂ ਸਨ, ਪਰ ਪੰਜਾਬ ਲੀਡਰਸ਼ਿਪ ਨੇ ਉਨ੍ਹਾਂ ਦਾ ਵਿਰੋਧ ਕੀਤਾ, ਕਿਉਂਕਿ ਇਹ ਸਾਰੇ ਆਗੂ ਉਨ੍ਹਾਂ ਦੇ ਸਾਹਮਣੇ ਬੌਣੇ ਨਜ਼ਰ ਆ ਰਹੇ ਸਨ।

Related Post