Manpreet singh Badal: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ

By  Aarti March 10th 2024 03:14 PM
Manpreet singh Badal: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ

Manpreet Singh Badal Heart Attack: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਿੰਘ ਨੂੰ ਦਿਲ ਦਾ ਦੌਰਾ ਪਿਆ ਹੈ। ਉਹ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਦਾਖਲ ਹਨ। ਜਾਣਕਾਰੀ ਮਿਲੀ ਹੈ ਕਿ ਫਿਲਹਾਲ ਮਨਪ੍ਰੀਤ ਬਾਦਲ ਦੀ ਹਾਲਤ ਸਥਿਰ ਹੈ।

ਮਿਲੀ ਜਾਣਕਾਰੀ ਮੁਤਾਬਿਕ ਕੱਲ੍ਹ ਰਾਤ ਵੀ ਮਨਪ੍ਰੀਤ ਸਿੰਘ ਬਾਦਲ ਨੂੰ ਤਕਲੀਫ ਸੀ। ਸਵੇਰ ਦੀ ਸੈਰ ਸਮੇਂ ਤਕਲੀਫ ਵੱਧਣ ਤੋਂ ਬਾਅਦ ਉਨ੍ਹਾਂ ਦਾ ਟੈਸਟ ਵੀ ਕਰਵਾਇਆ ਗਿਆ। ਦੱਸ ਦਈਏ ਕਿ ਮਨਪ੍ਰੀਤ ਸਿੰਘ ਬਾਦਲ ਦੇ ਦੋ ਸਟੰਟ ਪਏ ਸਨ। 

ਦੱਸ ਦਈਏ ਕਿ ਮਨਪ੍ਰੀਤ ਸਿੰਘ ਬਾਦਲ ਦਾ ਹਾਲ ਚਾਲ ਜਾਣਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੇ ਭਰਾ ਸੁਖਬੀਰ ਸਿੰਘ ਬਾਦਲ ਹਸਪਤਾਲ ਵਿਖੇ ਪਹੁੰਚੇ। 

ਇਹ ਵੀ ਪੜ੍ਹੋ: ਦੇਸ਼ ਦਾ ਅੰਦੋਲਨ ਹੈ 'ਰੇਲੇ ਰੋਕੋ', ਮੰਗਾਂ ਨਾ ਮੰਨੇ ਤੱਕ ਰਹੇਗਾ ਜਾਰੀ: ਸਰਵਣ ਸਿੰਘ ਪੰਧੇਰ

Related Post