Om Prakash Chautala Death News : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ, 89 ਸਾਲ ਦੀ ਉਮਰ 'ਚ ਲਏ ਆਖਰੀ ਸਾਹ

ਦੱਸ ਦਈਏ ਕਿ ਓਮ ਪ੍ਰਕਾਸ਼ ਚੌਟਾਲਾ ਸੱਤ ਵਾਰ ਵਿਧਾਇਕ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਓਮ ਪ੍ਰਕਾਸ਼ ਚੌਟਾਲਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ ਪੁੱਤਰ ਹਨ।

By  Aarti December 20th 2024 12:27 PM -- Updated: December 20th 2024 12:46 PM

Om Prakash Chautala Death News : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਆਖਰੀ ਸਾਹ ਲਿਆ। ਇਨੈਲੋ ਸੁਪਰੀਮੋ ਨੂੰ ਸਵੇਰੇ 11.30 ਵਜੇ ਹਸਪਤਾਲ ਲਿਆਂਦਾ ਗਿਆ। 12 ਵਜੇ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਚੌਟਾਲਾ ਦੇ ਦੇਹਾਂਤ ਨਾਲ ਹਰਿਆਣਾ ਅਤੇ ਦੇਸ਼ ਦੀ ਰਾਜਨੀਤੀ ਵਿੱਚ ਸੋਗ ਦੀ ਲਹਿਰ ਹੈ।

ਦੱਸ ਦਈਏ ਕਿ ਓਮ ਪ੍ਰਕਾਸ਼ ਚੌਟਾਲਾ ਸੱਤ ਵਾਰ ਵਿਧਾਇਕ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਓਮ ਪ੍ਰਕਾਸ਼ ਚੌਟਾਲਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ ਪੁੱਤਰ ਹਨ।

ਓਪੀ ਚੌਟਾਲਾ ਦਾ ਸਿਆਸੀ ਕਰੀਅਰ 

ਓਮ ਪ੍ਰਕਾਸ਼ ਚੌਟਾਲਾ ਦਾ ਜਨਮ 1 ਜਨਵਰੀ 1935 ਨੂੰ ਸਿਰਸਾ ਦੇ ਪਿੰਡ ਚੌਟਾਲਾ ਵਿੱਚ ਹੋਇਆ ਸੀ। ਚੌਟਾਲਾ ਪੰਜ ਵਾਰ ਹਰਿਆਣਾ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਚੌਟਾਲਾ ਪਹਿਲੀ ਵਾਰ 2 ਦਸੰਬਰ 1989 ਨੂੰ ਮੁੱਖ ਮੰਤਰੀ ਬਣੇ ਸਨ। ਉਹ 22 ਮਈ 1990 ਤੱਕ ਇਸ ਅਹੁਦੇ 'ਤੇ ਰਹੇ। ਚੌਟਾਲਾ ਨੇ 12 ਜੁਲਾਈ, 1990 ਨੂੰ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਜਦੋਂ ਤਤਕਾਲੀ ਮੁੱਖ ਮੰਤਰੀ ਬਨਾਰਸੀ ਦਾਸ ਗੁਪਤਾ ਨੂੰ ਦੋ ਮਹੀਨਿਆਂ ਦੇ ਅੰਦਰ ਅਹੁਦੇ ਤੋਂ ਹਟਾ ਦਿੱਤਾ ਗਿਆ।

ॉਹਾਲਾਂਕਿ ਚੌਟਾਲਾ ਨੂੰ ਵੀ ਪੰਜ ਦਿਨਾਂ ਬਾਅਦ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। 22 ਅਪ੍ਰੈਲ 1991 ਨੂੰ ਚੌਟਾਲਾ ਨੇ ਤੀਜੀ ਵਾਰ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ। ਪਰ ਸਿਰਫ਼ ਦੋ ਹਫ਼ਤੇ ਬਾਅਦ ਹੀ ਕੇਂਦਰ ਸਰਕਾਰ ਨੇ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ।


Related Post