Kuldeep Singh Vaid: ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਵਿਧਾਇਕ ਕੁਲਦੀਪ ਵੈਦ
ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅੱਜ ਲੁਧਿਆਣਾ ਦੇ ਵਿਜੀਲੈਂਸ ਦਫ਼ਤਰ ਪੇਸ਼ ਹੋਏ ਹਨ। ਬੀਤੇ ਦਿਨੀਂ ਉਨ੍ਹਾਂ ਦੀ ਰਿਹਾਇਸ਼ ਅਤੇ ਦਫ਼ਤਰ ਦੇ ਵਿਚ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਕੁਲਦੀਪ ਸਿੰਘ ਵੈਦ 'ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਇਹ ਛਾਪੇਮਾਰੀ ਕੀਤੀ ਗਈ ਸੀ।
ਲੁਧਿਆਣਾ: ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅੱਜ ਲੁਧਿਆਣਾ ਦੇ ਵਿਜੀਲੈਂਸ ਦਫ਼ਤਰ ਪੇਸ਼ ਹੋਏ ਹਨ। ਬੀਤੇ ਦਿਨੀਂ ਉਨ੍ਹਾਂ ਦੀ ਰਿਹਾਇਸ਼ ਅਤੇ ਦਫ਼ਤਰ ਦੇ ਵਿਚ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਕੁਲਦੀਪ ਸਿੰਘ ਵੈਦ 'ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਇਹ ਛਾਪੇਮਾਰੀ ਕੀਤੀ ਗਈ ਸੀ।
ਲਗਭਗ 9 ਘੰਟੇ ਚੱਲੀ ਇਸ ਛਾਪੇਮਾਰੀ ਤੋਂ ਬਾਅਦ ਵਿਦੇਸ਼ੀ ਸ਼ਰਾਬ ਦੀਆਂ ਬੋਤਲਾਂ ਅਤੇ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ ਸੀ। ਜਿਸ ਤੋਂ ਬਾਅਦ 20 ਮਾਰਚ ਯਾਨੀ ਅੱਜ ਦੇ ਦਿਨ ਵਿਜੀਲੈਂਸ ਦਫ਼ਤਰ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਸੀ ਅਤੇ ਅੱਜ ਉਹ ਵਿਜੀਲੈਂਸ ਦਫ਼ਤਰ ਪੇਸ਼ ਹੋਏ। ਪੱਤਰਕਾਰਾਂ ਵੱਲੋਂ ਜਦੋਂ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਵਾਪਸ ਆਉਣ ਤੋਂ ਬਾਅਦ ਮੀਡੀਆ ਨੂੰ ਬਿਆਨ ਦੇਣਗੇ।
ਇਹ ਵੀ ਪੜ੍ਹੋ: Internet suspended: ਮੋਬਾਇਲ ਇੰਟਰਨੈਟ ਪਾਬੰਦੀ 'ਚ ਇਕ ਦਿਨ ਦਾ ਹੋਰ ਵਾਧਾ