Dr. Manmohan Singh Funeral Highlights : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪੰਜ ਤੱਤਾਂ ’ਚ ਹੋਏ ਵਿਲੀਨ, ਸਿੱਖ ਪਰੰਪਰਾ ਅਨੁਸਾਰ ਕੀਤਾ ਅੰਤਿਮ ਸਸਕਾਰ
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 92 ਸਾਲ ਦੀ ਉਮਰ 'ਚ ਦਿੱਲੀ ਦੇ ਏਮਜ਼ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ ਵਿਖੇ ਕੀਤਾ ਗਿਆ। ਕੇਂਦਰ ਸਰਕਾਰ ਨੇ ਸੱਤ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।
Dec 28, 2024 01:27 PM
ਡਾ: ਮਨਮੋਹਨ ਸਿੰਘ ਪੰਜ ਤੱਤ ਵਿੱਚ ਵਿਲੀਨ ਹੋ ਗਏ
ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਪੰਜ ਤੱਤਾਂ ਵਿੱਚ ਵਿਲੀਨ ਹੋ ਗਈ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਸਿੱਖ ਮਰਿਆਦਾ ਅਨੁਸਾਰ ਕੀਤਾ ਗਿਆ।
Dec 28, 2024 12:57 PM
ਕੇਂਦਰ ਸਰਕਾਰ ਡਾ. ਮਨਮੋਹਨ ਸਿੰਘ ਦੀ ਬਣਾਏ ਢੁੱਕਵੀਂ ਯਾਦਗਾਰ-ਐਡਵੋਕੇਟ ਧਾਮੀ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਉਨ੍ਹਾਂ ਦੇ ਪਰਿਵਾਰ ਦੀ ਮੰਗ ਅਨੁਸਾਰ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਡਾ. ਮਨਮੋਹਨ ਸਿੰਘ ਦੀ ਬਦੌਲਤ ਹੀ ਅੱਜ ਦੇਸ਼ ਸਥਿਰ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਮੁੱਖ ਰੱਖਦਿਆਂ ਪਰਿਵਾਰ ਦੀ ਭਾਵਨਾ ਅਨੁਸਾਰ ਢੁੱਕਵਾਂ ਮਾਣ-ਸਨਮਾਨ ਦੇਣਾ ਸਰਕਾਰ ਦਾ ਫ਼ਰਜ਼ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜਦੋਂ ਵਿਸ਼ਵ ਵਿੱਤੀ ਮੰਦੀ ਦੇ ਦੌਰ ਵਿੱਚੋਂ ਲੰਘ ਰਿਹਾ ਸੀ ਤਾਂ ਡਾ. ਮਨਮੋਹਨ ਸਿੰਘ ਨੇ ਆਪਣੀ ਲਿਆਕਤ ਨਾਲ ਜਿਥੇ ਭਾਰਤ ਦੇਸ਼ ਨੂੰ ਆਰਥਿਕ ਤੌਰ ’ਤੇ ਸਥਿਰ ਕੀਤਾ, ਉਥੇ ਹੀ ਪੂਰੀ ਦੁਨੀਆ ਨੂੰ ਵੀ ਮਾਰਗ-ਦਰਸ਼ਨ ਦਿੱਤਾ ਸੀ। ਅਜਿਹੀ ਸ਼ਖ਼ਸੀਅਤ ਨਾਲ ਚਲਾਣੇ ਬਾਅਦ ਉਨ੍ਹਾਂ ਦਾ ਸੰਸਕਾਰ ਰਾਜਘਾਟ ਵਿਖੇ ਨਾ ਕਰਨਾ ਨਿਰਾਦਰ ਵਾਂਗ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਸੀ ਹੋਣਾ ਚਾਹੀਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਦਾ ਨੋਟਿਸ ਲੈਣ ਅਤੇ ਦੁਨੀਆ ਵਿਚ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੀ ਸਿੱਖ ਸ਼ਖ਼ਸੀਅਤ ਡਾ. ਮਨਮੋਹਨ ਸਿੰਘ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਢੁੱਕਵੀਂ ਯਾਦਗਾਰ ਉਸਾਰਨ।
Dec 28, 2024 12:43 PM
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡਾ. ਮਨਮੋਹਨ ਸਿੰਘ ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸਬੰਧਤ ਅਦਾਰੇ ਇਕ ਦਿਨ ਲਈ ਬੰਦ ਰੱਖੇ ਗਏ। ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਡਾ. ਮਨਮੋਹਨ ਸਿੰਘ ਦੀਆਂ ਦੇਸ਼ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ।
ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਇਕ ਆਮ ਪਰਿਵਾਰ ਵਿੱਚੋਂ ਉਠ ਕੇ ਆਪਣੀ ਮਿਹਨਤ ਅਤੇ ਲਿਆਕਤ ਨਾਲ ਉੱਚ ਸਥਾਨ ਪ੍ਰਾਪਤ ਕੀਤਾ। ਉਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਬਣੇ, ਜਿਸ ਨਾਲ ਪੰਜਾਬੀਆਂ ਅਤੇ ਖਾਸਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆਂ ਵਿੱਚ ਉੱਭਰੀ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਡਾ. ਮਨਮੋਹਨ ਸਿੰਘ ’ਤੇ ਮਾਣ ਹੈ ਅਤੇ ਉਨ੍ਹਾਂ ਦੇ ਸਤਿਕਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰਿਆਂ ’ਚ ਇਕ ਦਿਨ ਦੀ ਛੁੱਟੀ ਕੀਤੀ ਗਈ ਹੈ।
ਸ਼ੋਕ ਸਭਾ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸੁਪ੍ਰਡੰਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਮੌਜੂਦ ਸੀ।
Dec 28, 2024 12:33 PM
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਦਿੱਤੀ ਅੰਤਿਮ ਸਲਾਮੀ
ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ।
Dec 28, 2024 12:16 PM
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਰਧਾਂਜਲੀ ਦਿੱਤੀ
ਮਹਾਮਹਿਮ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਹੁਣ ਮਨਮੋਹਨ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ। ਲੋਕਾਂ ਨੇ ਮਨਮੋਹਨ ਸਿੰਘ ਨੂੰ ਮੱਥਾ ਟੇਕਿਆ।
Dec 28, 2024 12:08 PM
ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਪਹੁੰਚੇ ਪੀਐਮ ਮੋਦੀ
ਪ੍ਰਧਾਨ ਮੰਤਰੀ ਮੋਦੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਨਿਗਮ ਬੋਧ ਘਾਟ ਪਹੁੰਚੇ ਹਨ। ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਹਨ।
Dec 28, 2024 11:59 AM
ਅੰਮ੍ਰਿਤਸਰ ਦੇ ਹਿੰਦੂ ਕਾਲਜ ਆਤਮਿਕ ਸ਼ਾਂਤੀ ਲਈ ਕੀਤੀ ਜਾਵੇਗੀ ਪ੍ਰਾਰਥਨਾ
ਅੰਮ੍ਰਿਤਸਰ ਦੇ ਹਿੰਦੂ ਕਾਲਜ ਚ ਡਾਕਟਰ ਮਨਮੋਹਨ ਸਿੰਘ ਦੀ ਆਤਮਿਕ ਸ਼ਾਂਤੀ ਲਈ 12 ਵਜੇ ਪ੍ਰਾਰਥਨਾ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਡਾਕਟਰ ਮਨਮੋਹਨ ਸਿੰਘ ਨੇ ਹਿੰਦੂ ਕਾਲਜ ਚ ਬੀ ਏ ਆਨਰਜ ਅਰਥ ਸ਼ਾਸ਼ਤਰ ਦੀ ਪੜ੍ਹਾਈ ਕੀਤੀ ਸੀ।
Dec 28, 2024 11:07 AM
ਨਿਗਮ ਬੋਧ ਘਾਟ ਦੇ ਬਾਹਰ ਭਾਰੀ ਭੀੜ
ਨਿਗਮ ਬੋਧ ਘਾਟ 'ਤੇ ਵੀ.ਵੀ.ਆਈ.ਪੀਜ਼ ਪੁੱਜਣੇ ਸ਼ੁਰੂ ਹੋ ਗਏ ਹਨ। ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਥੋੜ੍ਹੇ ਸਮੇਂ ਵਿੱਚ ਨਿਗਮ ਬੋਧ ਘਾਟ ਪੁੱਜਣ ਵਾਲੀ ਹੈ। ਰਾਸ਼ਟਰਪਤੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ 11.42 ਵਜੇ ਪਹੁੰਚਣਗੇ। ਇਸ ਤੋਂ ਪਹਿਲਾਂ ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਅਤੇ ਹੋਰ ਨੇਤਾ ਪਹੁੰਚਣਗੇ।
Dec 28, 2024 11:01 AM
Dr. Manmojan Singh ਦਾ ਸਸਕਾਰ ਅੱਜ, ਸਸਕਾਰ ਤੋਂ ਪਹਿਲਾਂ ਲੋਕ ਕਰ ਸਕਣਗੇ ਅੰਤਿਮ ਦਰਸ਼ਨ
Dec 28, 2024 10:33 AM
ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਸੀਨੀਅਰ ਆਗੂ ਵੀ ਹੋਣਗੇ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਸੀਨੀਅਰ ਆਗੂ ਅੱਜ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਜੀ ਦੇ ਸਸਕਾਰ ਵਿੱਚ ਸ਼ਾਮਲ ਹੋਣਗੇ। ਇਨ੍ਹਾਂ ਵਿੱਚ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਅਤੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਸ਼ਾਮਲ ਹਨ।
Dec 28, 2024 10:28 AM
ਮਨਮੋਹਨ ਸਿੰਘ ਦੀ ਅੰਤਿਮ ਯਾਤਰਾ ਦਾ ਰੂਟ ਮੈਪ
ਮਨਮੋਹਨ ਸਿੰਘ ਦੀ ਅੰਤਿਮ ਯਾਤਰਾ 11 ਕਿਲੋਮੀਟਰ ਲੰਬੀ ਹੋਵੇਗੀ। ਮ੍ਰਿਤਕ ਦੇਹ ਨੂੰ ਕਾਂਗਰਸ ਦਫ਼ਤਰ ਤੋਂ ਇੰਡੀਆ ਗੇਟ ਰਾਹੀਂ ਅਕਬਰ ਰੋਡ, ਇੰਡੀਆ ਗੇਟ ਤੋਂ ਤਿਲਕ ਮਾਰਗ, ਤਿਲਕ ਮਾਰਗ ਤੋਂ ਆਈ.ਟੀ.ਓ ਲਾਲ ਬੱਤੀ ਤੱਕ ਅਤੇ ਫਿਰ ਪੁਰਾਣੇ ਪੁਲਿਸ ਹੈੱਡਕੁਆਰਟਰ ਦੇ ਸਾਹਮਣੇ ਰਿੰਗ ਰੋਡ 'ਤੇ ਖੱਬੇ ਪਾਸੇ ਲਿਜਾਇਆ ਜਾਵੇਗਾ। ਇਸ ਤੋਂ ਬਾਅਦ ਅੰਤਿਮ ਯਾਤਰਾ ਸਿੱਧੇ ਰਸਤੇ ਰਾਹੀਂ ਨਿਗਮ ਬੋਧ ਘਾਟ ਪਹੁੰਚੇਗੀ।
Dec 28, 2024 09:10 AM
ਡਾ. ਮਨਮੋਹਨ ਸਿੰਘ ਨੂੰ ਅੰਤਿਮ ਵਿਦਾਈ
Dec 28, 2024 08:58 AM
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਲੈ ਕੇ ਪਰਿਵਾਰ ਕਾਂਗਰਸ ਹੈੱਡਕੁਆਰਟਰ ਲਈ ਰਵਾਨਾ
Dec 28, 2024 08:29 AM
ਸਾਬਕਾ PM ਡਾ. ਮਨਮੋਹਨ ਸਿੰਘ ਦਾ ਬਣੇਗਾ ਸਮਾਰਕ !
ਸਮਾਰਕ ਲਈ ਥਾਂ ਦੇਵੇਗੀ ਕੇਂਦਰ ਸਰਕਾਰ
ਮੋਦੀ ਸਰਕਾਰ ਨੇ ਕਾਂਗਰਸ ਦੀ ਮੰਨੀ ਮੰਗ
ਕਾਂਗਰਸ ਨੇ ਸਮਾਰਕ ਵਾਲੇ ਜ਼ਮੀਨ ਦੇਣ ਲਈ ਲਿਖੀ ਸੀ ਚਿੱਠੀ
Dec 28, 2024 08:12 AM
ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਅੱਜ ਦੁਪਹਿਰ 12
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਅੱਜ ਦੁਪਹਿਰ 12 ਵਜੇ ਦੇ ਕਰੀਬ ਨਿਗਮਬੋਧ ਘਾਟ ਵਿਖੇ ਕੀਤਾ ਜਾਵੇਗਾ। ਵੀਰਵਾਰ ਰਾਤ ਨੂੰ ਦਿੱਲੀ ਦੇ ਏਮਜ਼ 'ਚ ਉਨ੍ਹਾਂ ਦੀ ਮੌਤ ਹੋ ਗਈ। 10 ਸਾਲ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਡਾ: ਮਨਮੋਹਨ ਸਿੰਘ 92 ਸਾਲ ਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਤੜਕੇ 3 ਮੋਤੀ ਲਾਲ ਨਹਿਰੂ ਮਾਰਗ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ। ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ, ਰਾਹੁਲ ਗਾਂਧੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਹੋਰ ਨੇਤਾਵਾਂ ਅਤੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
Dec 27, 2024 03:44 PM
'ਆਪ' ਨੇ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ
ਦਿੱਲੀ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ‘ਭਾਰਤ ਰਤਨ’ ਦੇਣ ਦੀ ਮੰਗ ਕੀਤੀ ਹੈ। ਸਾਬਕਾ ਪ੍ਰਧਾਨ ਮੰਤਰੀ ਦਾ ਬੀਤੀ ਰਾਤ ਉਮਰ ਸੰਬੰਧੀ ਬੀਮਾਰੀ ਕਾਰਨ ਦੇਹਾਂਤ ਹੋ ਗਿਆ। 92 ਸਾਲਾ ਡਾ: ਮਨਮੋਹਨ ਸਿੰਘ ਲਗਾਤਾਰ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ।
Dec 27, 2024 03:36 PM
ਭੈਣ ਅਮਰਜੀਤ ਕੌਰ ਨੇ ਪ੍ਰਗਟਾਇਆ ਦੁੱਖ
ਸਵਰਗੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ 'ਤੇ ਕਪੂਰਥਲਾ ਦੀ ਰਹਿਣ ਵਾਲੀ ਉਨ੍ਹਾਂ ਦੀ ਭੈਣ ਅਮਰਜੀਤ ਕੌਰ ਇਸ ਦੁੱਖ ਦੀ ਘੜੀ 'ਚ ਬੇਹੱਦ ਭਾਵੁਕ ਸੀ ਅਤੇ ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਮਨਮੋਹਨ ਜੀ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਦੇ ਸੁਭਾਅ ਨੂੰ ਯਾਦ ਕਰਕੇ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਉਹ ਆਪਣੇ ਸਾਦੇ ਸੁਭਾਅ ਲਈ ਜਾਣੇ ਜਾਂਦੇ ਸਨ ਅਤੇ ਉਹ ਆਪਣੇ ਲੋਕ ਭਲਾਈ ਕੰਮਾਂ ਲਈ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਰਹਿਣਗੇ।
Dec 27, 2024 02:43 PM
ਭਲਕੇ ਮ੍ਰਿਤਕ ਦੇਹ ਕਾਂਗਰਸ ਹੈੱਡਕੁਆਰਟਰ ਲਿਜਾਈ ਜਾਵੇਗੀ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੀ ਰਿਹਾਇਸ਼ 3 ਮੋਤੀ ਲਾਲ ਨਹਿਰੂ ਰੋਡ ਵਿਖੇ ਰੱਖੀ ਜਾਵੇਗੀ। ਕੱਲ੍ਹ ਯਾਨੀ ਸ਼ਨੀਵਾਰ ਸਵੇਰੇ 8 ਵਜੇ ਮ੍ਰਿਤਕ ਦੇਹ ਨੂੰ ਕਾਂਗਰਸ ਹੈੱਡਕੁਆਰਟਰ ਲਿਆਂਦੀ ਜਾਵੇਗੀ। ਇੱਥੇ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਗੇ। ਇੱਥੋਂ ਹੀ ਉਨ੍ਹਾਂ ਦੀ ਅੰਤਿਮ ਯਾਤਰਾ ਸ਼ੁਰੂ ਹੋਵੇਗੀ।
Dec 27, 2024 01:15 PM
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਪ੍ਰਗਟਾਇਆ ਦੁੱਖ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਪੰਜਾਬੀਆਂ ਅਤੇ ਖਾਸਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆਂ ਵਿੱਚ ਉਭਾਰਿਆ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਕਈ ਮਹੱਤਵਪੂਰਨ ਕਾਰਜ ਕੀਤੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੇ ਵਿਅਕਤੀ ਦਾ ਤੁਰ ਜਾਣਾ ਨਾ ਸਿਰਫ ਪਰਿਵਾਰ ਅਤੇ ਦੇਸ਼ ਲਈ ਘਾਟਾ ਹੈ, ਬਲਕਿ ਪੂਰੀ ਦੁਨੀਆ ਦੇ ਇੱਕ ਹੁਨਰਮੰਦਰ ਅਤੇ ਰੌਸ਼ਨ ਦਿਮਾਗ ਦਾ ਵੀ ਅੰਤ ਹੈ।
ਐਡਵੋਕੇਟ ਧਾਮੀ ਨੇ ਆਖਿਆ ਕਿ ਡਾ. ਮਨਮੋਹਨ ਸਿੰਘ ਰਾਜਨੀਤੀ ਵਿੱਚ ਰਹਿੰਦਿਆਂ ਨਿਮਰਤਾ, ਤਿਆਗ, ਦ੍ਰਿੜਤਾ, ਸੰਜਮ ਤੇ ਸਾਦਗੀ ਵਰਗੇ ਗੁਣਾਂ ਨੂੰ ਹਮੇਸ਼ਾ ਸਮਰਪਿਤ ਰਹੇ ਅਤੇ ਇਹੀ ਵਿਸ਼ੇਸ਼ਣ ਉਨ੍ਹਾਂ ਦੀ ਆਖਰੀ ਸਾਹਾਂ ਤੱਕ ਪਛਾਣ ਦੇ ਲਖਾਇਕ ਰਹੇ।
ਉਨ੍ਹਾਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਉਨਾਂ ਦੇ ਪਰਿਵਾਰ ਅਤੇ ਹਮਦਰਦੀ ਲੋਕਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Dec 27, 2024 01:15 PM
ਭਾਰਤ ਨੇ ਇੱਕ ਮਹਾਨ ਸ਼ਖਸ ਗੁਆ ਦਿੱਤਾ : ਪ੍ਰਧਾਨ ਮੰਤਰੀ ਫ਼ਰਾਂਸ
ਡਾ: ਮਨਮੋਹਨ ਸਿੰਘ ਦੀ ਸ਼ਖ਼ਸੀਅਤ ਵਿੱਚ ਭਾਰਤ ਨੇ ਇੱਕ ਮਹਾਨ ਵਿਅਕਤੀ ਅਤੇ ਫਰਾਂਸ ਨੇ ਇੱਕ ਸੱਚਾ ਮਿੱਤਰ ਗੁਆ ਦਿੱਤਾ ਹੈ। ਉਨ੍ਹਾਂ ਨੇ ਆਪਣਾ ਜੀਵਨ ਦੇਸ਼ ਲਈ ਸਮਰਪਿਤ ਕਰ ਦਿੱਤਾ ਸੀ। ਸਾਡੀ ਸਦਭਾਵਨਾ ਉਨ੍ਹਾਂ ਦੇ ਪਰਿਵਾਰ ਅਤੇ ਭਾਰਤ ਦੇ ਲੋਕਾਂ ਨਾਲ ਹਨ।
Dec 27, 2024 12:43 PM
ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੀ ਮੀਟਿੰਗ
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ ਦੀ ਮੀਟਿੰਗ ਸ਼ਾਮ 5 ਵਜੇ ਬੁਲਾਈ ਗਈ ਹੈ।
Dec 27, 2024 12:43 PM
ਮੱਲਿਕਾਰਜੁਨ ਖੜਗੇ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
Dec 27, 2024 12:11 PM
ਡਾ: ਮਨਮੋਹਨ ਸਿੰਘ ਦੇ ਚਚੇਰੇ ਭਰਾ ਅਮਰਜੀਤ ਸਿੰਘ ਕੋਹਲੀ ਨੇ ਆਖੀ ਇਹ ਗੱਲ
Dec 27, 2024 11:25 AM
ਪੰਜਾਬ ’ਚ ਵੀ 7 ਦਿਨਾਂ ਦਾ ਸਰਕਾਰੀ ਸੋਗ, ਹੁਕਮ ਜਾਰੀ
- ਕਿਸੇ ਵੀ ਸਰਕਾਰੀ ਅਦਾਰੇ ’ਚ 26 ਦਸੰਬਰ ਤੋਂ 1 ਜਨਵਰੀ ਤੱਕ ਨਹੀਂ ਹੋਵੇਗਾ ਕੋਈ ਮਨੋਰੰਜਨ ਪ੍ਰੋਗਰਾਮ
- ਸੂਬੇ ’ਚ ਅੱਧਾ ਝੁਕਿਆ ਰਹੇਗਾ ਤਿਰੰਗਾ
Dec 27, 2024 11:17 AM
ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਜਤਾਇਆ ਦੁੱਖ
Dec 27, 2024 11:12 AM
PM Modi ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਸੁਣੋ PM ਮੋਦੀ ਦੇ ਭਾਵੁਕ ਬੋਲ
Dec 27, 2024 10:53 AM
ਨਵਜੋਤ ਸਿੰਘ ਸਿੱਧੂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ
Dec 27, 2024 10:33 AM
ਕਈ ਉੱਘੀਆਂ ਸ਼ਖਸੀਅਤਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਕੀਤਾ ਪ੍ਰਗਟਾਵਾ
Dec 27, 2024 10:29 AM
ਡਾ. ਮਨਮੋਹਨ ਸਿੰਘ ਨੂੰ ਮਿਲੇ ਐਵਾਰਡ
- ਸਾਲ 1987 ਪਦਮ ਭੂਸ਼ਣ ਅਵਾਰ਼ਡ ਮਿਲਿਆ
- ਸਾਲ 1993 ਸਭ ਤੋਂ ਸਫਲ ਵਿੱਤ ਮੰਤਰੀ ਵਜੋਂ ਯੂਰੋ ਮਨੀ ਅਵਾਰਡ
- ਸਾਲ 1993 ਸਭ ਤੋਂ ਸਫਲ ਵਿੱਤ ਮੰਤਰੀ ਦਾ ਏਸ਼ੀਅਨ ਮਨੀ ਅਵਾਰਡ
- ਸਾਲ 2010 ’ਚ ਸਾਊਦੀ ਅਰਬ ਦਾ ਦੂਜਾ ਸਭ ਤੋਂ ਉੱਚ ਨਾਗਰਿਕ ਸਨਮਾਨ
- ਸਾਲ 2014 ’ਚ ਜਾਪਾਨ ਦਾ ਦੂਜਾ ਸਭ ਤੋਂ ਉੱਚ ਨਾਗਰਿਕ ਸਨਮਾਨ
Dec 27, 2024 10:15 AM
ਜਾਣੋ ਡਾ.ਮਨਮੋਹਨ ਸਿੰਘ ਦਾ ਸਿਆਸੀ ਸਫ਼ਰ
Dec 27, 2024 10:12 AM
ਪੀਐੱਮ ਮੋਦੀ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ
Dec 27, 2024 09:53 AM
ਅਲਵਿਦਾ ਸਾਬਕਾ PM ਡਾ. ਮਨਮੋਹਨ ਸਿੰਘ
Dec 27, 2024 09:42 AM
ਪੰਜਾਬ ਨਾਲ ਰਿਹਾ ਉਨ੍ਹਾਂ ਦਾ ਡੂੰਘਾ ਰਿਸ਼ਤਾ
ਸਾਲ 1948 ਦੇ ਸਮੇਂ ਉਨ੍ਹਾਂ ਦਾ ਪਰਿਵਾਰ ਅੰਮ੍ਰਿਤਸਰ ਦੇ ਹਿੰਦੂ ਕਾਲਜ ਦੇ ਮਜੀਠ ਮੰਡੀ ਖੇਤਰ ਵਿੱਚ ਰਹਿੰਦਾ ਸੀ, ਜਿਨ੍ਹਾਂ ਨੇ ਇੱਕ ਅਰਥ ਸ਼ਾਸਤਰੀ ਵਜੋਂ ਵਿਸ਼ਵ ਪ੍ਰਸਿੱਧ ਮਨਮੋਹਨ ਨੂੰ ਅਰਥ ਸ਼ਾਸਤਰ ਨਾਲ ਜੋੜਿਆ ਸੀ, ਉਨ੍ਹਾਂ ਦੇ ਮਨ ਵਿੱਚ ਇੱਕ ਵਿਸ਼ੇਸ਼ ਸਥਾਨ ਸੀ। ਉਨ੍ਹਾਂ ਨੇ 1952 ਤੋਂ 1995 ਦੌਰਾਨ ਇੱਥੋਂ ਪੜ੍ਹਿਆ। ਹਿੰਦੂ ਕਾਲਜ ਦੇ ਰਿਕਾਰਡ ਅਨੁਸਾਰ ਡਾ. ਮਨਮੋਹਨ ਸਿੰਘ ਦਾ ਰੋਲ ਨੰਬਰ 19 ਅਤੇ ਸੀਰੀਅਲ ਨੰਬਰ 1420 ਸੀ। ਉਹ ਸ਼ੁਰੂ ਤੋਂ ਹੀ ਪੜ੍ਹਾਈ ਵਿਚ ਹੁਸ਼ਿਆਰ ਸੀ, ਇਸ ਲਈ ਉਨ੍ਹਾਂ ਦੀ ਗ੍ਰੈਜੂਏਸ਼ਨ ਵਿਚ ਅਰਥ ਸ਼ਾਸਤਰ, ਰਾਜਨੀਤੀ ਸ਼ਾਸਤਰ ਅਤੇ ਪੰਜਾਬੀ ਵਿਸ਼ੇ ਸੀ।
Dec 27, 2024 09:41 AM
ਪੰਜਾਬ ਦੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਜਾਹਿਰ ਕੀਤਾ ਦੁੱਖ
Dec 27, 2024 09:26 AM
ਅਮਰੀਕਾ ਨੇ ਵੀ ਪ੍ਰਗਟਾਇਆ ਦੁੱਖ
ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ਲਈ ਭਾਰਤ ਦੇ ਲੋਕਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰਦਾ ਹੈ। ਡਾ. ਸਿੰਘ ਅਮਰੀਕਾ-ਭਾਰਤ ਰਣਨੀਤਕ ਸਾਂਝੇਦਾਰੀ ਦੇ ਸਭ ਤੋਂ ਮਹਾਨ ਚੈਂਪੀਅਨਾਂ ਵਿੱਚੋਂ ਇੱਕ ਸਨ, ਅਤੇ ਉਹਨਾਂ ਦੇ ਕੰਮ ਨੇ ਪਿਛਲੇ ਦੋ ਦਹਾਕਿਆਂ ਵਿੱਚ ਸਾਡੇ ਦੇਸ਼ਾਂ ਨੇ ਮਿਲ ਕੇ ਜੋ ਕੁਝ ਵੀ ਪੂਰਾ ਕੀਤਾ ਹੈ, ਉਸ ਦੀ ਨੀਂਹ ਰੱਖੀ।
ਅਮਰੀਕਾ-ਭਾਰਤ ਸਿਵਲ ਪ੍ਰਮਾਣੂ ਸਹਿਯੋਗ ਸਮਝੌਤੇ ਨੂੰ ਅੱਗੇ ਵਧਾਉਣ ਵਿੱਚ ਉਸਦੀ ਅਗਵਾਈ ਨੇ ਅਮਰੀਕਾ-ਭਾਰਤ ਸਬੰਧਾਂ ਦੀ ਸੰਭਾਵਨਾ ਵਿੱਚ ਇੱਕ ਵੱਡੇ ਨਿਵੇਸ਼ ਦਾ ਸੰਕੇਤ ਦਿੱਤਾ। ਹਾਉਸ ਵਿੱਚ, ਡਾ ਸਿੰਘ ਨੂੰ ਉਨ੍ਹਾਂ ਦੇ ਆਰਥਿਕ ਸੁਧਾਰਾਂ ਲਈ ਯਾਦ ਕੀਤਾ ਜਾਵੇਗਾ ਜਿਨ੍ਹਾਂ ਨੇ ਭਾਰਤ ਦੇ ਤੇਜ਼ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕੀਤਾ। ਅਸੀਂ ਡਾ: ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕਰਦੇ ਹਾਂ ਅਤੇ ਅਮਰੀਕਾ ਅਤੇ ਭਾਰਤ ਨੂੰ ਨੇੜੇ ਲਿਆਉਣ ਲਈ ਉਨ੍ਹਾਂ ਦੇ ਸਮਰਪਣ ਨੂੰ ਹਮੇਸ਼ਾ ਯਾਦ ਰੱਖਾਂਗੇ।
Dec 27, 2024 08:36 AM
ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਹੋਵੇਗਾ
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਹੋਵੇਗਾ, ਜਿਸ ਲਈ ਸ਼ੁੱਕਰਵਾਰ ਨੂੰ ਅਧਿਕਾਰਤ ਐਲਾਨ ਹੋਣ ਦੀ ਉਮੀਦ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵੀਰਵਾਰ ਦੇਰ ਰਾਤ ਦਿੱਲੀ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਭਲਕੇ ਕੀਤਾ ਜਾਵੇਗਾ।
Dec 27, 2024 08:33 AM
ਇਸ ਤਰ੍ਹਾਂ ਕ੍ਰਿਕਟ ਟੀਮ ਨੇ ਡਾ: ਮਨਮੋਹਨ ਸਿੰਘ ਨੂੰ ਦਿੱਤਾ ਸਨਮਾਨ
ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਨਮਾਨ ਵਿੱਚ ਆਸਟਰੇਲੀਆ ਖ਼ਿਲਾਫ਼ ਚੌਥੇ ਟੈਸਟ ਮੈਚ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਕਾਲੀ ਪੱਟੀ ਬੰਨ੍ਹ ਕੇ ਮੈਦਾਨ ਵਿੱਚ ਉਤਰੇ। ਭਾਰਤ ਦੇ ਆਰਥਿਕ ਸੁਧਾਰਾਂ ਦੇ ਪਿਤਾਮਾ ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ 92 ਸਾਲ ਦੀ ਉਮਰ ਵਿੱਚ ਦਿੱਲੀ ਵਿੱਚ ਦਿਹਾਂਤ ਹੋ ਗਿਆ। ਉਹ 2004-14 ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਰਹੇ। ਉਹ 1991 ਵਿੱਚ ਭਾਰਤ ਦੇ ਆਰਥਿਕ ਉਦਾਰੀਕਰਨ ਦੇ ਆਰਕੀਟੈਕਟ ਵਜੋਂ ਜਾਣੇ ਜਾਂਦੇ ਹਨ।
Dec 27, 2024 08:28 AM
7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
ਸਾਬਕਾ ਪ੍ਰਧਾਨ ਮੰਤਰੀ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਭਾਰਤ ਸਰਕਾਰ ਨੇ ਅੱਜ ਹੋਣ ਵਾਲੇ ਸਾਰੇ ਸਮਾਗਮਾਂ ਨੂੰ ਰੱਦ ਕਰ ਦਿੱਤਾ ਹੈ ਅਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਡਾ. ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
Dec 27, 2024 08:27 AM
ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਗਿਆ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਗਿਆ।
Manmohan Singh Passes Away Live Updates : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 92 ਸਾਲ ਦੀ ਉਮਰ 'ਚ ਦਿੱਲੀ ਦੇ ਏਮਜ਼ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮ੍ਰਿਤਕ ਦੇਹ ਰਾਤ ਨੂੰ ਹੀ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ 'ਤੇ ਲਿਆਂਦੀ ਗਈ।
ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਸਵੇਰੇ 11 ਵਜੇ ਕੀਤਾ ਜਾ ਸਕਦਾ ਹੈ। ਉਨ੍ਹਾਂ ਨੂੰ ਕਾਂਗਰਸ ਹੈੱਡਕੁਆਰਟਰ ਵਿਖੇ ਅੰਤਿਮ ਵਿਦਾਈ ਦਿੱਤੀ ਜਾਵੇਗੀ। ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਮੌਤ 'ਤੇ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਇਕ ਬੇਟੀ ਵਿਦੇਸ਼ 'ਚ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਡਾ: ਮਨਮੋਹਨ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ।
ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਏਮਜ਼ ਤੋਂ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਲਿਜਾਇਆ ਗਿਆ। ਦੱਸ ਦੇਈਏ ਕਿ ਉਨ੍ਹਾਂ ਦੀ ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਏਮਜ਼ ਦੇ ਐਮਰਜੈਂਸੀ ਵਾਰਡ 'ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ।
ਇਹ ਵੀ ਪੜ੍ਹੋ : Manmohan Singh Net Worth : ਸਾਬਕਾ ਪੀਐੱਮ ਮਨਮੋਹਨ ਸਿੰਘ ਆਪਣੇ ਪਿੱਛੇ ਕਿੰਨੀ ਛੱਡ ਗਏ ਜਾਇਦਾਦ ? ਕਾਰ ਸੀ ਮਾਰੂਤੀ 800, ਜਾਣੋ ਉਨ੍ਹਾਂ ਬਾਰੇ ਸਭ ਕੁਝ