ਅਟਾਰੀ ਸਰਹੱਦ 'ਤੇ ਧੂਮ-ਧਾਮ ਨਾਲ ਮਨਾਇਆ ਰੱਖੜੀ ਦਾ ਤਿਉਹਾਰ, ਸਾਬਕਾ ਸਿਹਤ ਮੰਤਰੀ ਚਾਵਲਾ ਨੇ ਬੰਨ੍ਹੀ ਜਵਾਨਾਂ ਦੇ ਰੱਖੜੀ

Raksha Bandhan on Attari Border : ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਬਾਰਡਰ 'ਤੇ ਬੀਐਸਐਫ ਦੇ ਜਵਾਨਾਂ ਨੂੰ ਰੱਖੜੀ ਬੰਨ੍ਹਣ ਦੇ ਲਈ ਆਏ ਹਨ। ਉਨ੍ਹਾਂ ਕਿਹਾ ਕਿ ਇਹ ਜਵਾਨ ਸਰਹੱਦਾਂ ਦੀ ਰੱਖਿਆ ਲਈ ਘਰੋਂ ਦੂਰ ਹਨ ਅਤੇ ਦੇਸ਼ ਸੇਵਾ ਕਰ ਰਹੇ ਹਨ।

By  KRISHAN KUMAR SHARMA August 19th 2024 02:15 PM -- Updated: August 19th 2024 02:22 PM

ਅੰਮ੍ਰਿਤਸਰ : ਰੱਖੜੀ ਦੇ ਪਾਵਨ ਤਿਉਹਾਰ ਮੌਕੇ ਅੰਮ੍ਰਿਤਸਰ ਵਿਖੇ ਪੰਜਾਬ ਦੀ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਟਾਰੀ-ਵਾਹਗਾ ਸਰਹੱਦ 'ਤੇ ਡਿਉਟੀ ਨਿਭਾ ਰਹੇ ਅਤੇ ਪਰਿਵਾਰਾਂ ਤੋਂ ਦੂਰ ਸਰਹੱਦਾਂ ਦੀ ਰੱਖਿਆ ਕਰਨ ਵਾਲੇ ਜਵਾਨਾਂ ਦੇ ਗੁੱਟ 'ਤੇ ਰੱਖੜੀ ਬੰਨ੍ਹ ਕੇ ਮਨਾਇਆ ਗਿਆ। ਸਾਬਕਾ ਮੰਤਰੀ ਨੇ ਫੌਜੀ ਵੀਰਾਂ ਲਈ ਲੰਮੀ ਉਮਰ ਦੀ ਕਾਮਨਾ ਵੀ ਕੀਤੀ। ਉਨ੍ਹਾਂ ਨਾਲ ਸਕੂਲ ਵਿਦਿਆਰਥਣਾਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੀ ਮੈਂਬਰ ਔਰਤਾਂ ਵੀ ਮੌਜੂਦ ਸਨ।

ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਬਾਰਡਰ 'ਤੇ ਬੀਐਸਐਫ ਦੇ ਜਵਾਨਾਂ ਨੂੰ ਰੱਖੜੀ ਬੰਨ੍ਹਣ ਦੇ ਲਈ ਆਏ ਹਨ। ਉਨ੍ਹਾਂ ਕਿਹਾ ਕਿ ਇਹ ਜਵਾਨ ਸਰਹੱਦਾਂ ਦੀ ਰੱਖਿਆ ਲਈ ਘਰੋਂ ਦੂਰ ਹਨ ਅਤੇ ਦੇਸ਼ ਸੇਵਾ ਕਰ ਰਹੇ ਹਨ। ਇਸ ਲਈ ਉਹ ਭੈਣ ਦਾ ਫਰਜ਼ ਅਦਾ ਕਰਦੇ ਹੋਏ ਹਰ ਸਾਲ ਰੱਖੜੀ ਲੈ ਕੇ ਪਹੁੰਚਦੇ ਹਨ ਅਤੇ ਉਨ੍ਹਾਂ ਦੀ ਸਿਹਤਯਾਬੀ ਤੇ ਲੰਮੀ ਉਮਰ ਦੀ ਕਾਮਨਾ ਕਰਦੇ ਹਨ। ਉਨ੍ਹਾਂ ਕਿਹਾ ਕਿ ਫੌਜੀ ਭਰਾਵਾਂ ਦੀ ਮਿਹਨਤ ਸਦਕਾ ਹੀ ਅਸੀਂ ਖੁੱਲੀ ਹਵਾ 'ਚ ਸਾਹ ਲੈ ਰਹੇ ਹਾਂ ਤੇ ਰਾਤ ਨੂੰ ਚੈਨ ਦੀ ਨੀਂਦ ਸੌਂਦੇ ਹਾਂ।

ਬੀਐਸਐਫ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਡਮ ਲਕਸ਼ਮੀ ਕਾਂਤਾ ਚਾਵਲਾ ਹਰ ਸਾਲ ਸਾਡੇ ਬੀਐਸਐਫ ਦੇ ਅਧਿਕਾਰੀਆਂ ਨੂੰ ਰੱਖੜੀ ਬੰਨਣ ਦੇ ਲਈ ਆਉਂਦੇ ਹਨ ਸਾਨੂੰ ਬਹੁਤ ਚੰਗਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਜਵਾਨਾਂ ਦੇ ਵਿੱਚ ਇੱਕ ਸ਼ਕਤੀ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਰਾਖੀ ਦਾ ਤਿਉਹਾਰ ਇਕੱਲਾ ਭੈਣ-ਭਰਾ ਦਾ ਤਿਓਹਾਰ ਹੀ ਨਹੀਂ ਦੇਸ਼ ਪ੍ਰੇਮ ਦਾ ਤਿਉਹਾਰ ਵੀ ਹੈ।

ਉਨ੍ਹਾਂ ਕਿਹਾ ਕਿ ਕਿਹਾ ਜਾਂਦਾ ਕਿ ਭੈਣ-ਭਰਾ ਦੀ ਰੱਖਿਆ ਕਰਨ ਦੇ ਲਈ ਵਚਨ ਲੈਂਦਾ ਹੈ ਪਰ ਉੱਥੇ ਅਸੀਂ ਸਾਰੇ ਹੀ ਆਪਣੇ ਦੇਸ਼ ਦੀ ਰੱਖਿਆ ਕਰਨ ਦੇ ਲਈ ਵੀ ਬਚਨ ਲੈਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀ ਰਕਸ਼ਾ ਆਪਣੀ ਜੀ ਜਾਨ ਨਾਲ ਕਰਾਂਗੇ। ਉਨ੍ਹਾਂ ਕਿਹਾ ਕਿ ਸਾਰੇ ਹੀ ਜਵਾਨ ਅੱਜ ਆਪਣੇ ਘਰਾਂ ਤੋਂ ਦੂਰ ਬੈਠੇ ਹਨ ਤੇ ਉੱਥੇ ਹੀ ਅੱਜ ਇੱਥੇ ਆਈਆਂ ਹੋਈਆਂ ਭੈਣਾਂ ਕੋਲੋਂ ਰੱਖੜੀ ਬਣਵਾ ਰਹੇ ਹਨ ਮਨ ਨੂੰ ਬਹੁਤ ਚੰਗਾ ਲੱਗਾ ਅਤੇ ਖੁਸ਼ੀ ਹੋਈ।

Related Post