ਕੇਂਦਰੀ ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦੇ ਵਿਰਾਸਤੀ ਪਿੰਡ 'ਚ ਮਨਾਈ ਲੋਹੜੀ
ਬਠਿੰਡਾ: ਬਠਿੰਡਾ ਦੇ ਵਿਰਾਸਤੀ ਪਿੰਡ ਜੈਪਾਲਗੜ੍ਹ ਵਿੱਚ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਲੋਹੜੀ ਦਾ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।
ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਲੋਹੜੀ ਦਾ ਤਿਉਹਾਰ ਮਨਾਇਆ। ਇਸ ਦੌਰਾਨ ਲੋਹੜੀ ਬਾਲ ਕੇ ਤਿਉਹਾਰ ਨਾਲ ਸੰਬੰਧਿਤ ਬੋਲੀਆਂ ਪਾ ਕੇ ਗਿੱਧਾ ਪਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਨੇ ਹਰਸਿਮਰਤ ਕੌਰ ਬਾਦਲ ਨਾਲ ਲੋਹੜੀ ਦੇ ਗੀਤ ਗਏ।
ਹਰਸਿਮਰਤ ਕੌਰ ਬਾਦਲ ਨੇ ਮਾਲਵਾ ਹੈਰੀਟੇਜ ਅਤੇ ਸੱਭਿਆਚਾਰ ਫਾਊਂਡੇਸ਼ਨ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ।ਮਾਲਵਾ ਹੈਰੀਟੇਜ ਅਤੇ ਸੱਭਿਆਚਾਰ ਫਾਊਂਡੇਸ਼ਨ ਨੇ ਹਰਸਿਮਰਤ ਕੌਰ ਬਾਦਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਧੰਨਵਾਦ ਵੀ ਕੀਤਾ।
ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਉੱਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਫੌਜਾ ਸਿੰਘ ਸਰਾਰੀ ਦੀ ਵੀਡੀਓ ਤਿੰਨ ਮਹੀਨੇ ਪਹਿਲਾਂ ਵਾਇਰਲ ਹੋਈ ਸੀ ਹੁਣ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿਹਤ ਮੰਤਰੀ ਬਦਲਣ ਨਾਲ ਕੋਈ ਹੱਲ ਨਹੀ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਸਿਹਤ ਵੀ ਧਿਆਨ ਰੱਖਣ।
ਰਾਹੁਲ ਗਾਂਧੀ ਉੱਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਰਾਹੁਲ ਗਾਂਧੀ ਦੇ ਪੁਰਖਿਆ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਸੀ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਵੀ ਇੰਦਰਾ ਗਾਂਧੀ ਨੇ ਖੋਹ ਕੇ ਰਾਜਸਥਾਨ ਨੂੰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਾਣੀ ਲਈ ਸੰਘਰਸ਼ ਕਰਕੇ ਲੋਕਾਂ ਨੂੰ ਜ਼ਮੀਨਾਂ ਵਾਪਸ ਲੈ ਕੇ ਦਿੱਤੀਆਂ ਸਨ।
ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਕਮਜ਼ੋਰ ਕਰ ਰਿਹਾ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਬਨਿਟ ਵਿੱਚ ਮੰਤਰੀ ਬਦਲਣ ਨਾਲ ਭ੍ਰਿਸ਼ਟਾਚਾਰ ਖਤਮ ਨਹੀਂ ਹੁੰਦਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿੱਚ ਰਹਿ ਕੇ ਪੰਜਾਬ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ।
ਰਿਪੋਰਟ-ਮਨੀਸ਼ ਗਰਗ