ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ ਭੇਜਿਆ 3 ਦਿਨ ਦਾ ਪੁਲਿਸ ਰਿਮਾਂਡ, ਇਹ ਹੈ ਮਾਮਲਾ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦੇਰ ਰਾਤ ਦਿੱਲੀ ਤੋਂ ਟ੍ਰਾਂਜ਼ਿਟ ਰਿਮਾਂਡ 'ਤੇ ਸ੍ਰੀ ਮੁਕਤਸਰ ਸਾਹਿਬ ਲਿਆਂਦਾ ਗਿਆ ਹੈ। ਜਿੱਥੇ ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਫਿਰੌਤੀ ਮੰਗਣ ਦੇ ਮਾਮਲੇ ’ਚ ਪੇਸ਼ ਕੀਤਾ ਗਿਆ ਹੈ।
ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜਿਸ ਤੋਂ ਬਾਅਦ ਅਗਲੀ ਸੁਣਵਾਈ ਹੁਣ 24 ਜਨਵਰੀ ਨੂੰ ਹੋਵੇਗੀ।
ਮਿਲੀ ਜਾਣਕਾਰੀ ਮੁਤਾਬਿਕ ਇੱਕ ਵਿਅਕਤੀ ਕੋਲੋਂ 30 ਲੱਖ ਦੀ ਫਿਰੌਤੀ ਦੇ ਮਾਮਲੇ ’ਚ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪਹਿਲਾਂ ਇਸੇ ਮਾਮਲੇ ’ਚ ਲਾਰੈਂਸ ਬਿਸ਼ਨੋਈ ਦੀ ਵੀ ਪੇਸ਼ੀ ਹੋਈ ਸੀ।
ਕਾਬਿਲੇਗੌਰ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਵੀ ਮੁਲਜ਼ਮ ਹੈ। ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਵੱਲੋਂ ਇਸ ਮਾਮਲੇ ’ਚ ਵੀ ਜੱਗੂ ਭਗਵਾਨਪੁਰੀਆ ਕੋਲੋਂ ਪੁੱਛਗਿੱਛ ਗਈ ਜਿਸ ਚ ਉਸ ਨੇ ਕਈ ਖੁਲਾਸੇ ਕੀਤੇ ਸੀ।
ਇਹ ਵੀ ਪੜ੍ਹੋ: ਮੁਹੱਲਾ ਕਲੀਨਿਕਾਂ ਦੇ ਪ੍ਰਚਾਰ ਲਈ 30 ਕਰੋੜ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਵਾਲੇ ਹੈਲਥ ਸੈਕਟਰੀ ਨੂੰ ਹਟਾਇਆ: ਸੁਖਪਾਲ ਖਹਿਰਾ