ਜਨਰਲ ਕੌਂਸਲ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੂੰ ਜਥੇਬੰਦੀ ਵਿਚੋਂ ਦਿਖਾਇਆ ਬਾਹਰ ਦਾ ਰਸਤਾ

ਭਾਰਤੀ ਕਿਸਾਨ ਯੂਨੀਅਨ ਹੁਣ ਪੂਰੀ ਤਰ੍ਹਾਂ ਵੰਡੀ ਜਾ ਚੁੱਕੀ ਹੈ। ਮੰਗਲਵਾਰ ਨੂੰ ਹੋਈ ਜਥੇਬੰਦੀ ਦੀ ਸੂਬਾ ਜਨਰਲ ਕੌਂਸਲ ਦੀ ਮੀਟਿੰਗ ਵਿੱਚ ਮਨਜੀਤ ਧਨੇਰ ਧੜੇ ਨੇ ਭਾਕਿਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਸਮੇਤ ਪੰਜ ਆਗੂਆਂ ਨੂੰ ਜਥੇਬੰਦੀ ’ਚੋਂ ਕੱਢਣ ਦਾ ਐਲਾਨ ਕੀਤਾ ਹੈ।

By  Jasmeet Singh February 14th 2023 08:26 PM

ਚੰਡੀਗੜ੍ਹ, 14 ਫਰਵਰੀ: ਭਾਰਤੀ ਕਿਸਾਨ ਯੂਨੀਅਨ ਹੁਣ ਪੂਰੀ ਤਰ੍ਹਾਂ ਵੰਡੀ ਜਾ ਚੁੱਕੀ ਹੈ। ਮੰਗਲਵਾਰ ਨੂੰ ਹੋਈ ਜਥੇਬੰਦੀ ਦੀ ਸੂਬਾ ਜਨਰਲ ਕੌਂਸਲ ਦੀ ਮੀਟਿੰਗ ਵਿੱਚ ਮਨਜੀਤ ਧਨੇਰ ਧੜੇ ਨੇ ਭਾਕਿਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਸਮੇਤ ਪੰਜ ਆਗੂਆਂ ਨੂੰ ਜਥੇਬੰਦੀ ’ਚੋਂ ਕੱਢਣ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਸੱਤ ਮੈਂਬਰੀ ਕਾਰਜਕਾਰਨੀ ਕਮੇਟੀ ਵੀ ਚੁਣੀ ਗਈ। ਮਨਜੀਤ ਸਿੰਘ ਧਨੇਰ, ਗੁਰਦੀਪ ਸਿੰਘ ਰਾਮਪੁਰਾ, ਬਲਵੰਤ ਸਿੰਘ ਉਪਲੀ ਅਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਹੇਠ ਜਥੇਬੰਦੀ ਦੀ ਸੂਬਾ ਪੱਧਰੀ ਜਨਰਲ ਕੌਂਸਲ ਗੁਰਦੁਆਰਾ ਸਾਹਿਬ ਹਾਜੀ ਰਤਨ ਬਠਿੰਡਾ ਵਿਖੇ ਹੋਈ ਅਤੇ ਪ੍ਰਧਾਨਗੀ ਮੰਡਲ ਦੀ ਚੋਣ ਜਨਰਲ ਕੌਂਸਲ ਤੋਂ ਕੀਤੀ ਗਈ। 

ਮਹਾਂ ਪ੍ਰੀਸ਼ਦ ਦੀ ਸ਼ੁਰੂਆਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਾਨੀ ਪ੍ਰਧਾਨ ਬਲਕਾਰ ਸਿੰਘ ਡਕੌਂਦਾ ਨੇ ਕਿਸਾਨ ਲਹਿਰ ਅਤੇ ਦਿੱਲੀ ਕਿਸਾਨ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ। ਇਸ ਮਹਾਂ ਪ੍ਰੀਸ਼ਦ ਵਿੱਚ 14 ਜ਼ਿਲ੍ਹਿਆਂ ਦੇ 500 ਮੈਂਬਰਾਂ ਅਤੇ ਹਜ਼ਾਰਾਂ ਕਿਸਾਨਾਂ ਨੇ ਭਾਗ ਲਿਆ ਅਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ। ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਜਨਰਲ ਕੌਂਸਲ ਦੀ ਲੋੜ ਅਤੇ ਮਹੱਤਵ ਬਾਰੇ ਜਾਣਕਾਰੀ ਦਿੰਦੇ ਹੋਏ ਆਗੂਆਂ/ਵਰਕਰਾਂ ਨੂੰ ਜਥੇਬੰਦੀ ਦੇ ਸੰਵਿਧਾਨ, ਐਲਾਨਨਾਮੇ ਅਤੇ ਰਹਿਤ ਮਰਿਆਦਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।


ਬੂਟਾ ਸਿੰਘ ਬੁਰਜਗਿੱਲ, ਜਗਮੋਹਨ ਸਿੰਘ ਪਟਿਆਲਾ ਅਤੇ ਗੁਰਮੀਤ ਸਿੰਘ ਭੱਟੀਵਾਲ ਨੂੰ ਜਥੇਬੰਦੀ ਵਿੱਚੋਂ ਬਰਖਾਸਤ ਕਰਨ ਦੇ ਫੈਸਲੇ ਨੂੰ ਗੈਰ ਸੰਵਿਧਾਨਕ, ਫੁੱਟ ਪਾਊ, ਤਾਨਾਸ਼ਾਹੀ ਢੰਗ ਨਾਲ ਰੱਦ ਕਰਦਿਆਂ ਆਗੂਆਂ ਨੂੰ ਮੁੜ ਬਹਾਲ ਕਰਨ ਦੀ ਤਜਵੀਜ਼ ਰੱਖੀ। ਜਨਰਲ ਕੌਂਸਲ ਦੇ ਮੈਂਬਰਾਂ ਨੇ ਪਿਛਲੇ 17 ਸਾਲਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸਾਥੀ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ ਅਗਵਾਈ ਹੇਠ 2007 ਵਿੱਚ ਫਤਹਿਗੜ੍ਹ ਸਾਹਿਬ ਵਿਖੇ ਹੋਈ ਜਥੇਬੰਦੀ ਦੀ ਸੂਬਾਈ ਮੀਟਿੰਗ ਦੇ ਏਜੰਡੇ ਬਾਰੇ ਵਿਸਥਾਰ ਨਾਲ ਦੱਸਿਆ।

ਆਗੂਆਂ ਨੇ ਕਿਹਾ ਕਿ ਸਾਡੀ ਜਥੇਬੰਦੀ ਦੀ ਪਹਿਲਕਦਮੀ ਨਾਲ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਮੋਦੀ ਸਰਕਾਰ ਖ਼ਿਲਾਫ਼ ਵਿੱਢਿਆ ਸੰਘਰਸ਼ ਦਿੱਲੀ ਦੀਆਂ ਹੱਦਾਂ ਤੱਕ ਪਹੁੰਚ ਗਿਆ ਹੈ। ਲੱਖਾਂ ਮੁਸੀਬਤਾਂ ਦੇ ਬਾਵਜੂਦ, ਇਹ ਇਤਿਹਾਸਕ ਕਿਸਾਨ-ਜਿੱਤ ਲਹਿਰ 9 ਦਸੰਬਰ ਨੂੰ ਕੇਂਦਰ ਸਰਕਾਰ ਵੱਲੋਂ ਲਿਖਤੀ ਭਰੋਸਾ ਦੇ ਕੇ 11 ਦਸੰਬਰ 2021 ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਵਾਪਸ ਪਰਤ ਆਈ। ਆਗੂਆਂ ਨੇ ਦੋਸ਼ ਲਾਇਆ ਕਿ ਇਸ ਸੰਕਟ ਦੌਰਾਨ ਬੂਟਾ ਸਿੰਘ ਬੁਰਜਗਿੱਲ, ਜਗਮੋਹਨ ਸਿੰਘ ਪਟਿਆਲਾ ਅਤੇ ਗੁਰਮੀਤ ਸਿੰਘ ਭੱਟੀਵਾਲ ਦੇ ਧੜੇ ਨੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਅਤੇ ਮੰਤਰੀਆਂ ਨਾਲ ਮਿਲੀਭੁਗਤ ਕਰਕੇ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੋਂ ਪਿੱਛੇ ਹਟ ਗਏ ਅਤੇ ਨਾਜਾਇਜ਼ ਸਮਝੌਤੇ ਕਰ ਲਏ।

Related Post