ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਵੇਗਾ ਜਨਰਲ ਇਜਲਾਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ।
Amritpal Singh
October 7th 2024 05:42 PM --
Updated:
October 7th 2024 05:45 PM
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ 2024 ਨੂੰ ਸੱਦਣ ਦਾ ਐਲਾਨ ਕੀਤਾ ਹੈ।
ਐਡਵੋਕੇਟ ਧਾਮੀ ਨੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।