Georgia accidents : ਜਾਰਜੀਆ ਹਾਦਸੇ 'ਚ ਮਰਨ ਵਾਲੇ 11 ਵਿਚੋਂ 4 ਪੰਜਾਬੀਆਂ ਦੇ ਮ੍ਰਿਤਕ ਸਰੀਰ ਭਾਰਤ ਪੁੱਜੇ

Punjabi Died in Georgia : ਜਾਰਜੀਆ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚੋਂ 4 ਨੌਜਵਾਨ, ਜਿਨ੍ਹਾਂ 'ਚ ਨਨਾਣ/ਭਰਜਾਈ ਅਮਰਿੰਦਰ ਕੌਰ ਤੇ ਮਨਿੰਦਰ ਕੌਰ ਤੋਂ ਇਲਾਵਾ ਗਗਨਦੀਪ ਸਿੰਘ ਤੇ ਵਰਿੰਦਰ ਸਿੰਘ ਸ਼ਾਮਲ ਸਨ, ਦੇ ਮ੍ਰਿਤਕ ਸਰੀਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਹਨ।

By  KRISHAN KUMAR SHARMA December 23rd 2024 08:32 PM -- Updated: December 23rd 2024 09:11 PM

Georgia Incident : ਅੰਮ੍ਰਿਤਸਰ ਪਿਛਲੇ ਦਿਨੀਂ ਜਾਰਜੀਆ 'ਚ ਹੋਏ ਇੱਕ ਦਰਦਨਾਕ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚੋਂ 4 ਦੇ ਮ੍ਰਿਤਕ ਸਰੀਰ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ। ਜਿਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਉਬਰਾਏ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਆਗੂ ਗੋਕਲ ਚੰਦ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਯਤਨਾਂ ਸਦਕਾ ਜਾਰਜੀਆ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚੋਂ 4 ਨੌਜਵਾਨ, ਜਿਨ੍ਹਾਂ 'ਚ ਨਨਾਣ/ਭਰਜਾਈ ਅਮਰਿੰਦਰ ਕੌਰ ਤੇ ਮਨਿੰਦਰ ਕੌਰ ਤੋਂ ਇਲਾਵਾ ਗਗਨਦੀਪ ਸਿੰਘ ਤੇ ਵਰਿੰਦਰ ਸਿੰਘ ਸ਼ਾਮਲ ਸਨ, ਦੇ ਮ੍ਰਿਤਕ ਸਰੀਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਹਨ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਵੱਲੋਂ ਭੇਜੇ ਗਏ ਟਰੱਸਟ ਦੇ ਮੋਗਾ ਤੋਂ ਪ੍ਰਧਾਨ ਗੋਕਲ ਚੰਦ ਮੋਗਾ ਵੱਲੋਂ ਜਿੱਥੇ ਹਵਾਈ ਅੱਡੇ 'ਤੇ ਜਾ ਕੇ ਜਿੱਥੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਉੱਥੇ ਹੀ ਟਰੱਸਟ ਵੱਲੋਂ ਭੇਜੀਆਂ ਗਈਆਂ ਐਂਬੂਲੈਂਸਾਂ ਰਾਹੀਂ ਸਾਰੇ ਮ੍ਰਿਤਕ ਸਰੀਰ ਉਨ੍ਹਾਂ ਦੇ ਘਰਾਂ ਤੱਕ ਭੇਜੇ ਗਏ ਹਨ।

ਡਾ. ਐਸ.ਪੀ.ਸਿੰਘ ਉਬਰਾਏ ਨੇ ਮੁੜ ਦੱਸਿਆ ਕਿ ਉਨ੍ਹਾਂ ਆਪਣੀਆਂ ਜ਼ਿਲ੍ਹਾ ਟੀਮਾਂ ਰਾਹੀਂ ਸਬੰਧਿਤ ਪੀੜ੍ਹਤ ਪਰਿਵਾਰਾਂ ਨਾਲ ਲਗਾਤਾਰ ਰਾਬਤਾ ਰੱਖਿਆ ਹੋਇਆ ਹੈ ਅਤੇ ਜਲਦ ਹੀ ਪੀੜ੍ਹਤ ਪਰਿਵਾਰਾਂ ਦੀ ਆਰਥਿਕ ਸਥਿਤੀ ਮੁਤਾਬਕ ਉਨ੍ਹਾਂ ਲਈ ਢੁੱਕਵੀਂ ਮਹੀਨੇਵਾਰ ਪੈਨਸ਼ਨ ਤੋਂ ਇਲਾਵਾ ਉਨ੍ਹਾਂ ਦੇ ਖਸਤਾ ਹਾਲ ਘਰਾਂ ਨੂੰ ਮੌਕੇ ਅਨੁਸਾਰ ਨਵੇਂ ਬਣਾਉਣ ਜਾਂ ਮੁਰੰਮਤ ਕਰਨ ਆਦਿ ਲਈ ਮਦਦ ਕੀਤੀ ਜਾਵੇਗੀ।

Related Post