Goindwal Sahib Jail Clash Video: ਗੋਇੰਦਵਾਲ ਸਾਹਿਬ ਜੇਲ੍ਹ ’ਚ ਹੋਈ ਗੈਂਗਵਾਰ ਦੀ ਵੀਡੀਓ ਆਈ ਸਾਹਮਣੇ, ਜਸ਼ਨ ਮਨਾਉਂਦੇ ਨਜ਼ਰ ਆਏ ਗੈਂਗਸਟਰ
ਪੰਜਾਬ ਦੀ ਗੋਇੰਦਵਾਲ ਜੇਲ੍ਹ ਇੱਕ ਵਾਰ ਫਿਰ ਤੋਂ ਸੁਰਖੀਆਂ ’ਚ ਆ ਗਈ ਹੈ। ਦੱਸ ਦਈਏ ਕਿ ਗੋਇੰਦਵਾਲ ਜੇਲ੍ਹ ਚੋਂ ਮੂਸੇਵਾਲਾ ਦੇ ਕਾਤਲਾਂ ਦੇ ਵਿਚਾਲੇ ਹੋਈ ਗੈਂਗਵਾਰ ਤੋਂ ਬਾਅਦ ਦੋ ਵੀਡੀਓ ਸਾਹਮਣੇ ਆਈਆਂ ਹਨ।
Goindwal Sahib Jail Clash Video: ਪੰਜਾਬ ਦੀ ਗੋਇੰਦਵਾਲ ਜੇਲ੍ਹ ਇੱਕ ਵਾਰ ਫਿਰ ਤੋਂ ਸੁਰਖੀਆਂ ’ਚ ਆ ਗਈ ਹੈ। ਦੱਸ ਦਈਏ ਕਿ ਗੋਇੰਦਵਾਲ ਜੇਲ੍ਹ ਚੋਂ ਮੂਸੇਵਾਲਾ ਦੇ ਕਾਤਲਾਂ ਦੇ ਵਿਚਾਲੇ ਹੋਈ ਗੈਂਗਵਾਰ ਤੋਂ ਬਾਅਦ ਦੋ ਵੀਡੀਓ ਸਾਹਮਣੇ ਆਈਆਂ ਹਨ। ਸੋਸ਼ਲ ਮੀਡੀਆ ’ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਵੀਡੀਓ ਨੂੰ ਲਾਰੈਂਸ ਗੈਂਗ ਦੇ ਸਚਿਨ ਭਿਵਾਨੀ ਵੱਲੋਂ ਬਣਾਈ ਗਈ ਹੈ। ਜਿਸ ਚ ਅੰਕਿਤ ਸੇਰਸਾ ਤੋਂ ਇਲਾਵਾ ਕਈ ਹੋਰ ਗੈਂਗਸਟਰ ਵੀ ਨਜ਼ਰ ਆ ਰਹੇ ਹਨ। ਇਸ ਦੌਰਾਨ ਗੈਂਗਸਟਰ ਜਸ਼ਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ।
ਵਾਇਰਲ ਹੋ ਰਹੀ ਪਹਿਲੀਂ ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਸਚਿਨ ਭਿਵਾਨੀ ਜੇਲ੍ਹ ਦੇ ਅੰਦਰ ਮਾਰ ਕੇ ਸੁੱਟੇ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦੀਆਂ ਲਾਸ਼ਾਂ ਦਿਖਾ ਰਿਹਾ ਹੈ। ਪਰ ਸਚਿਨ ਭਿਵਾਨੀ ਅਤੇ ਉਸ ਦੇ ਸਾਥੀ ਗੈਂਗਸਟਰ ਖੁੱਲ੍ਹੇਆਮ ਦੋਵਾਂ ਦੀਆਂ ਲਾਸ਼ਾਂ ਦਿਖਾ ਕੇ ਆਪਣੀ ਪਿੱਠ ਥਪਥਪਾਉਂਦੇ ਹਨ।
ਜਦਿਕ ਦੂਜੀ ਵੀਡੀਓ ’ਚ ਲਾਰੈਂਸ ਦੇ ਬਾਕੀ ਸਾਥੀ ਸਚਿਨ ਭਿਵਾਨੀ ਦੇ ਨਾਲ ਇਕੱਠੇ ਹੋਏ ਹਨ। ਜਿਸ ਵਿੱਚ ਉਹ ਤੂਫਾਨ ਅਤੇ ਮੋਹਨਾ ਨੂੰ ਮਾਰਨ ਦਾ ਜਸ਼ਨ ਮਨਾ ਰਹੇ ਹੈ। ਉਹ ਧਮਕੀਆਂ ਵੀ ਦੇ ਰਹੇ ਹਨ ਕਿ ਜੇਕਰ ਅਸੀਂ ਮੂਸੇਵਾਲਾ ਨੂੰ ਮਾਰਿਆ ਤਾਂ ਅਸੀਂ ਕਿਸੇ ਨੂੰ ਵੀ ਨਹੀਂ ਬਖਸ਼ਾਂਗੇ।
ਕਾਬਿਲੇਗੌਰ ਹੈ ਕਿ ਪੰਜਾਬ ਦੀਆਂ ਜੇਲ੍ਹਾਂ 'ਚੋਂ ਲਗਾਤਾਰ ਮੋਬਾਈਲ ਫੋਨ ਅਤੇ ਨਸ਼ਾ ਮਿਲ ਰਿਹਾ ਹੈ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ਦੇ ਪ੍ਰਬੰਧ ਸਵਾਲਾਂ ਦੇ ਘੇਰੇ ’ਚ ਆਉਂਦੇ ਰਹਿੰਦੇ ਹਨ। ਹਾਲਾਂਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕਰਨ ਦੀ ਗੱਲ ਆਖੀ ਜਾਂਦੀ ਹੈ ਪਰ ਇਹ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਹੁਣ ਇਸ ਤਰ੍ਹਾਂ ਦੀਆਂ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ’ਤੇ ਕਈ ਸਵਾਲ ਉੱਠ ਰਹੇ ਹਨ।
ਇਹ ਵੀ ਪੜ੍ਹੋ: ਰੋਸ ਮੁਜ਼ਾਹਰਿਆਂ ਦੀ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਬੰਧੀ ਗਠਿਤ ਕਮੇਟੀ ਦੀ ਪਲੇਠੀ ਮੀਟਿੰਗ ਭਲਕੇ