Gold and silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮੁੜ ਹੋਇਆ ਵਾਧਾ, ਜਾਣੋ ਕੀ ਹਨ ਨਵੀਂਆਂ ਕੀਮਤਾਂ
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਅੱਜ ਮੁੜ ਵਾਧਾ ਦੇਖਣ ਨੂੰ ਮਿਲਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੰਗਲਵਾਰ ਦੇ ਮੁਕਾਬਲੇ ਅੱਜ 12 ਜੁਲਾਈ, 2023 ਨੂੰ ਸੋਨਾ ਅਤੇ ਚਾਂਦੀ ਮਹਿੰਗਾ ਹੋ ਗਿਆ ਹੈ।
Gold and silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਅੱਜ ਮੁੜ ਵਾਧਾ ਦੇਖਣ ਨੂੰ ਮਿਲਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੰਗਲਵਾਰ ਦੇ ਮੁਕਾਬਲੇ ਅੱਜ 12 ਜੁਲਾਈ, 2023 ਨੂੰ ਸੋਨਾ ਅਤੇ ਚਾਂਦੀ ਮਹਿੰਗਾ ਹੋ ਗਿਆ ਹੈ। ਜਿਸਦੇ ਚੱਲਦੇ 24 ਕੈਰੇਟ ਸ਼ੁੱਧ ਸੋਨਾ ਜੋ ਕਿ ਸ਼ਾਮ ਨੂੰ 58866 ਰੁਪਏ ਪ੍ਰਤੀ 10 ਗ੍ਰਾਮ ਸੀ, ਅੱਜ 58887 ਰੁਪਏ ਹੋ ਗਿਆ ਹੈ।
ਸੋਨੇ ਚਾਂਦੀ ਦੀਆਂ ਵਧੀਆਂ ਕੀਮਤਾਂ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅੱਜ ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸੋਨੇ ਦੀ ਕੀਮਤ 58 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੋਂ ਪਾਰ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 70 ਹਜ਼ਾਰ ਰੁਪਏ ਪ੍ਰਤੀ ਕਿਲੋ ਤੋਂ ਜ਼ਿਆਦਾ ਹੈ। ਰਾਸ਼ਟਰੀ ਪੱਧਰ 'ਤੇ 999 ਸ਼ੁੱਧਤਾ ਵਾਲੇ 24 ਕੈਰੇਟ ਦੇ 10 ਗ੍ਰਾਮ ਸੋਨੇ ਦੀ ਕੀਮਤ 58,887 ਰੁਪਏ ਹੈ। ਜਦਕਿ 999 ਸ਼ੁੱਧ ਚਾਂਦੀ ਦੀ ਕੀਮਤ 70,880 ਰੁਪਏ ਹੈ।
ਕਿਵੇਂ ਕਰੀਏ ਸੋਨੇ ਦੀ ਸ਼ੁੱਧਤਾ ਦੀ ਪਛਾਣ
ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਸਟੈਂਡਰਡਾਈਜ਼ੇਸ਼ਨ ਦੁਆਰਾ ਹਾਲ ਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ਦੇ ਗਹਿਣਿਆਂ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਲਿਖਿਆ ਹੋਇਆ ਹੁੰਦਾ ਹੈ। ਜ਼ਿਆਦਾਤਰ ਸੋਨਾ 22 ਕੈਰੇਟ ਵਿੱਚ ਵੇਚਿਆ ਜਾਂਦਾ ਹੈ, ਜਦਕਿ ਕੁਝ ਲੋਕ 18 ਕੈਰੇਟ ਦੀ ਵਰਤੋਂ ਵੀ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ, ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।
ਇਹ ਵੀ ਪੜ੍ਹੋ: 24 ਘੰਟਿਆਂ ਦੇ ਅੰਦਰ 10 ਮਿਲੀਅਨ ਡਾਉਨਲੋਡ, ਕੀ ਜ਼ੁਕਰਬਰਗ ਦੇ ਥ੍ਰੈਡਸ ਟਵਿੱਟਰ ਨੂੰ ਪਹੁੰਚਾਉਣਗੇ ਭਾਰੀ ਨੁਕਸਾਨ ?