Sukhbir Singh Badal on Ajnala clash: ਪੰਜਾਬ ਵਿੱਚ ਚੱਲ ਰਿਹਾ ਗੁੰਡਾ ਰਾਜ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਅਮਨ ਸ਼ਾਂਤੀ ਲਈ ਯਤਨਸ਼ੀਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਲਈ ਸਭ ਤੋਂ ਵੱਧ ਕੁਰਬਾਨੀਆਂ ਅਕਾਲੀ ਦਲ ਨੇ ਦਿੱਤੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਅਮਨ ਸ਼ਾਂਤੀ ਭੰਗ ਨਹੀਂ ਹੋਣ ਦੇਵੇਗਾ।
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਗੈਂਗਸਟਰਵਾਦ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਇੰਡਸਟਰੀ ਪੰਜਾਬ ਛੱਡ ਕੇ ਦੂਜੇ ਸੂਬਿਆ ਵਿੱਚ ਜਾ ਰਹੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਜਨਾਲਾ ਘਟਨਾ ਨੂੰ ਲੈ ਕੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਢਾਲ ਬਣਾ ਕੇ ਥਾਣੇ ਉੱਤੇ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਥਾਣੇ ਦੇ ਸਟੋਰ ਵਿੱਚ ਡਰੱਗ ਜਾ ਕਈ ਹੋਰ ਮਾੜੀ ਚੀਜ਼ਾਂ ਉੱਥੇ ਹੁੰਦੀਆ ਹਨ ਪਰ ਤੁਸੀਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਉਥੇ ਲੈ ਕੇ ਗਏ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਧਰਮਾਂ ਦੇ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਜਨਾਲਾ ਦੀ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ।
ਪਾਰਟੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਘਟਨਾ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਜਨਾਲਾ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਘਟਨਾ ਦੀ ਜ਼ਿੰਮੇਵਾਰ ਹੈ। ਉਨ੍ਹਾਂ ਨੇ ਕਿਹਾ ਹੈ ਕਿ