ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ

By  Pardeep Singh December 8th 2022 05:39 PM

ਬਠਿੰਡਾ : ਕੇਂਦਰ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਦੇ ਨਾਮ ਤੇ ਮਨਾਇਆ ਜਾ ਰਿਹਾ ਹੈ ਜਿਸ 'ਤੇ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀਰ ਬਾਲ ਦਿਵਸ ਦੀ ਜਗਾ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਰੱਖਣ ਦੀ ਮੰਗ ਕੀਤੀ ਹੈ।

ਅੱਜ ਬਠਿੰਡਾ  ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਸਿੱਖ ਕੌਮ ਦਾ ਪਿਛਲੇ ਤਿੰਨ ਸਦੀਆਂ ਦਾ ਇਤਿਹਾਸ ਸ਼ਾਨਾਮੱਤਾ ਇਤਿਹਾਸ ਹੈ ਜਿਸ ਸਮੇਂ ਦੌਰਾਨ ਸਿੱਖਾਂ ਨੇ ਜ਼ੁਲਮ ਦੇ ਖਿਲਾਫ਼ ਟੱਕਰ ਲਈ, ਇਸ ਸਮੇਂ ਦੌਰਾਨ ਵੱਡੀ ਸ਼ਹਾਦਤ 7 ਸਾਲ ਅਤੇ 9 ਸਾਲ ਦੇ ਸਾਹਿਬਜ਼ਾਦਿਆ ਨੇ  ਦਿੱਤੀ ਹੈ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ ਦਿਨੀਂ ਐਲਾਨ ਕੀਤਾ ਕੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬੀਰ ਬਾਲ ਦਿਵਸ ਵਜੋਂ ਨਾਮ ਦਿੱਤਾ ਗਿਆ, ਅਸੀਂ ਇਸ ਕੇਂਦਰ ਸਰਕਾਰ ਦੀ ਪਹਿਲਕਦਮੀ ਦਾ ਸੁਆਗਤ ਕੀਤਾ ਪਰ ਉਨ੍ਹਾਂ ਦੀ ਸ਼ਹਾਦਤ ਸਿੱਖੀ ਪਰੰਪਰਾਵਾਂ ਦੇ ਨਾਮ ਨਾਲ ਹੋਣੀ ਚਾਹੀਦੀ ਹੈ।


Related Post