Pollution In Delhi: ਦਿੱਲੀ ਪ੍ਰਦੂਸ਼ਣ ਮਾਮਲੇ ’ਚ ਪੰਜਾਬ ਨੂੰ ਕਲੀਨ ਚਿੱਟ, ਪੰਜਾਬ ਦੀ ਪਰਾਲੀ ਦਿੱਲੀ ਦੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਨਹੀਂ-NGT

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ ਪੰਜਾਬ ਵਿੱਚ ਪਰਾਲੀ ਸਾੜਨਾ ਜ਼ਿੰਮੇਵਾਰ ਨਹੀਂ ਹੈ।

By  Aarti July 3rd 2024 12:49 PM

Pollution In Delhi: ਦਿੱਲੀ ਪ੍ਰਦੂਸ਼ਣ ਮਾਮਲੇ ’ਚ ਪੰਜਾਬ ਨੂੰ ਕਲੀਨ ਚਿੱਟ ਮਿਲ ਗਈ ਹੈ। ਦੱਸ ਦਈਏ ਕਿ ਦਿੱਲੀ ਪ੍ਰਦੂਸ਼ਣ ਮਾਮਲੇ ’ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵਿਗਿਆਨਕ ਅਧਿਐਨ ਨਹੀਂ ਹੈ ਜੋ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਵਿੱਚ ਪਰਾਲੀ ਸਾੜਨ ਨੂੰ ਜ਼ਿੰਮੇਵਾਰ ਠਹਿਰਾਉਂਦਾ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਇਹ ਗੱਲ ਕਹੀ ਹੈ।

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ ਪੰਜਾਬ ਵਿੱਚ ਪਰਾਲੀ ਸਾੜਨਾ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਪਰਾਲੀ ਸਾੜਨ 'ਤੇ ਸੂਬੇ ਦੇ ਕਿਸਾਨਾਂ 'ਤੇ ਜੁਰਮਾਨੇ ਲਗਾਉਣ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਣ ਦੀ ਨਿਖੇਧੀ ਕਰਦਿਆਂ ਇਸ ਨੂੰ ਘੋਰ ਬੇਇਨਸਾਫ਼ੀ ਕਰਾਰ ਦਿੱਤਾ ਅਤੇ ਕਿਹਾ ਕਿ ਪੰਜਾਬ 'ਚ ਪਰਾਲੀ ਸਾੜਨ ਕਾਰਨ ਦਿੱਲੀ 'ਚ ਪ੍ਰਦੂਸ਼ਣ ਫੈਲਣ ਦੇ ਦਾਅਵੇ ਦਾ ਕੋਈ ਵਿਗਿਆਨਕ ਅਧਿਐਨ ਨਹੀਂ ਕੀਤਾ ਗਿਆ।

ਐਨਜੀਟੀ ਦੇ ਨਿਆਂਇਕ ਮੈਂਬਰ ਦਾ ਇਹ ਬਿਆਨ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਜ਼ਿਆਦਾਤਰ ਅਦਾਲਤੀ ਕਾਰਵਾਈਆਂ ਅਤੇ ਜਨਤਕ ਚਰਚਾਵਾਂ ਵਿੱਚ ਪੰਜਾਬ ਵਿੱਚ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨੂੰ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੀ ਵਿਗੜ ਰਹੀ ਸਥਿਤੀ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਜਸਟਿਸ ਅਗਰਵਾਲ ਨੇ ਕਿਹਾ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਰੋਕਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਿਰਫ਼ ਕਿਸਾਨਾਂ 'ਤੇ ਮੁਕੱਦਮਾ ਚਲਾਉਣਾ, ਜੁਰਮਾਨੇ ਕਰਨਾ ਅਤੇ ਜੇਲ੍ਹ ਭੇਜਣਾ ਸਰਾਸਰ ਬੇਇਨਸਾਫ਼ੀ ਹੈ। ਵਾਤਾਵਰਨ ਪੱਖੀ ਝੋਨੇ ਦੀ ਖੇਤੀ ਸਬੰਧੀ ਇੱਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨੂੰ ਅਕਸਰ ਦਿੱਲੀ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ: Punjab Toll Plazas: ਪੰਜਾਬ ਅੰਦਰ ਟੋਲ ਪਲਾਜ਼ਾ ਬੰਦ ਹੋਣ ਨਾਲ ਵੱਡਾ ਨੁਕਸਾਨ, ਹੁਣ ਤੱਕ 140 ਕਰੋੜ ਤੋਂ ਵੱਧ ਦਾ ਨੁਕਸਾਨ, ਜਾਣੋ ਕਿੱਥੇ ਕਿੰਨਾ ਹੋਇਆ ਘਾਟਾ

Related Post