Police Encounter : ਤਰਨਤਾਰਨ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ, ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖ਼ਮੀ

ਤਰਨਤਾਰਨ 'ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ 'ਚ ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖਮੀ ਹੋ ਗਿਆ। ਇਸ ਤੋਂ ਇਲਾਵਾ ਮੁਕਾਬਲੇ ਦੌਰਾਨ ਇੱਕ ਹੋਰ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

By  Dhalwinder Sandhu September 19th 2024 09:43 AM

Tarn Taran Police Encounter : ਤਰਨਤਾਰਨ 'ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ 'ਚ ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖਮੀ ਹੋ ਗਿਆ। ਪੁਲਿਸ ਨੇ ਜ਼ਖਮੀ ਮੁਲਜ਼ਮ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਹੈ। ਇਸ ਤੋਂ ਇਲਾਵਾ ਮੁਕਾਬਲੇ ਦੌਰਾਨ ਇੱਕ ਹੋਰ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਅਤੇ ਪੱਟੀ ਪੁਲਿਸ ਸਟੇਸ਼ਨ ਵੱਲੋਂ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਦੋ ਸ਼ੱਕੀ ਵਿਅਕਤੀਆਂ ਨੂੰ ਜਾਂਚ ਲਈ ਰੋਕਿਆ ਗਿਆ ਤਾਂ ਉਨ੍ਹਾਂ ਨੇ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖਮੀ ਹੋ ਗਿਆ, ਜਦਕਿ ਦੂਜਾ ਬਦਮਾਸ਼ ਵਾਲ-ਵਾਲ ਬਚ ਗਿਆ। ਦੋਵਾਂ ਬਦਮਾਸ਼ਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਜ਼ਖਮੀ ਮੁਜਰਮ ਦੀ ਪਛਾਣ ਪਵਨਦੀਪ ਸਿੰਘ ਅਤੇ ਉਸ ਦੇ ਸਾਥੀ ਦੀ ਪਛਾਣ ਕੋਮਲਦੀਪ ਸਿੰਘ ਵਜੋਂ ਹੋਈ ਹੈ।


ਜਬਰੀ ਵਸੂਲੀ ਦਾ ਮਾਮਲਾ

ਦੱਸਿਆ ਜਾਂਦਾ ਹੈ ਕਿ ਜ਼ਿਲ੍ਹੇ 'ਚ ਵਿਦੇਸ਼ਾਂ 'ਚ ਰਹਿੰਦੇ ਗੈਂਗਸਟਰ ਲਗਾਤਾਰ ਵਪਾਰੀਆਂ ਨੂੰ ਫ਼ੋਨ ਕਰਕੇ ਉਨ੍ਹਾਂ ਤੋਂ ਫਿਰੌਤੀ ਦੀ ਮੰਗ ਕਰ ਰਹੇ ਸਨ ਅਤੇ ਇਨ੍ਹਾਂ ਬਦਮਾਸ਼ਾਂ ਨੇ ਕਈ ਦੁਕਾਨਾਂ 'ਤੇ ਗੋਲੀਆਂ ਵੀ ਚਲਾ ਦਿੱਤੀਆਂ ਸਨ | ਜਿਸ ਤੋਂ ਬਾਅਦ ਪੁਲਿਸ ਇਨ੍ਹਾਂ ਬਦਮਾਸ਼ਾਂ ਦੀ ਭਾਲ ਵਿੱਚ ਜੁਟੀ ਹੋਈ ਸੀ।

ਡੀਐਸਪੀ ਪੱਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਬਦਮਾਸ਼ ਲੋਕਾਂ ਨੂੰ ਧਮਕੀਆਂ ਦੇ ਰਹੇ ਸਨ। ਹਾਲ ਹੀ ਵਿੱਚ ਉਕਤ ਵਿਅਕਤੀਆਂ ਨੇ ਘਰਿਆਲਾ ਦੇ ਇੱਕ ਸੁਨਿਆਰੇ ਤੋਂ ਫਿਰੌਤੀ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ : DSP ਵਵਿੰਦਰ ਮਹਾਜਨ ਦੀਆਂ ਵਧੀਆਂ ਮੁਸ਼ਕਿਲਾਂ, ਗ੍ਰਿਫ਼ਤਾਰੀ ਨੂੰ ਲੈ ਕੇ ਰੈੱਡ ਅਲਰਟ ਜਾਰੀ, ਜਾਣੋ ਕੀ ਹੈ ਮਾਮਲਾ

Related Post