Gurdwara Sri Hemkund Sahib Yatra: 22 ਮਈ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦਾ ਹੋਵੇਗਾ ਆਗਾਜ਼, ਜਾਣੋ ਕਦੋਂ ਖੁੱਲ੍ਹਣਗੇ ਦੁਆਰ

ਦੱਸ ਦਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 22 ਮਈ ਤੋਂ ਸ਼ੁਰੂ ਹੋਵੇਗੀ। ਪੰਜ ਪਿਆਰਿਆਂ ਦੀ ਅਗਵਾਈ ਹੇਠ ਉਤਰਾਖੰਡ ਦੇ ਰਾਜਪਾਲ ਵੱਲੋਂ ਯਾਤਰਾ ਦਾ ਆਗਾਜ ਕੀਤਾ ਜਾਵੇਗਾ।

By  Aarti May 19th 2024 02:25 PM

Gurdwara Sri Hemkund Sahib Yatra: ਸਿੱਖ ਕੌਮ ਦੇ ਪ੍ਰਸਿੱਧ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਰਸਤੇ 'ਤੇ ਜਮ੍ਹਾਂ ਹੋਈ ਬਰਫ਼ ਨੂੰ ਹਟਾਉਣ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ। ਜੇਕਰ ਤੁਸੀਂ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਆਪਣੀ ਯਾਤਰਾ ਲਈ ਤਿਆਰ ਹੋ ਜਾਓ। ਹੇਮਕੁੰਟ ਸਾਹਿਬ 25 ਮਈ 2024 ਨੂੰ ਸ਼ਰਧਾਲੂਆਂ ਲਈ ਖੋਲ੍ਹਿਆ ਜਾਵੇਗਾ।

ਦੱਸ ਦਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 22 ਮਈ ਤੋਂ ਸ਼ੁਰੂ ਹੋਵੇਗੀ। ਪੰਜ ਪਿਆਰਿਆਂ ਦੀ ਅਗਵਾਈ ਹੇਠ ਉਤਰਾਖੰਡ ਦੇ ਰਾਜਪਾਲ ਵੱਲੋਂ ਯਾਤਰਾ ਦਾ ਆਗਾਜ ਕੀਤਾ ਜਾਵੇਗਾ। ਜਦਕਿ ਸੰਗਤ ਲਈ ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ 25 ਮਈ ਨੂੰ ਖੋਲ੍ਹੇ ਜਾਣਗੇ।

ਮਿਲੀ ਜਾਣਕਾਰੀ ਮੁਤਾਬਿਕ ਦੋ ਦਿਨ ਪਹਿਲਾਂ ਜ਼ਿਲ੍ਹਾ ਅਧਿਕਾਰੀ ਹਿਮਾਂਸ਼ੂ ਖੁਰਾਣਾ ਦੀ ਅਗਵਾਈ ਹੇਠ ਪ੍ਰਸ਼ਾਸਨ ਦੇ ਹਰ ਵਿਭਾਗ ਦੇ ਅਧਿਕਾਰੀਆਂ ਅਤੇ ਗੁਰਦੁਆਰਾ ਟਰੱਸਟ ਦੇ ਪ੍ਰਬੰਧਕਾਂ ਨੇ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ ਤੱਕ ਪੈਦਲ ਯਾਤਰਾ ਦਾ ਨਿਰੀਖਣ ਕੀਤਾ।

ਜ਼ਮੀਨੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਪ੍ਰਤੀ ਦਿਨ 3500 ਸ਼ਰਧਾਲੂਆਂ ਦੀ ਸੀਮਾ ਨਿਰਧਾਰਤ ਕੀਤੀ ਹੈ, ਹਾਲਾਂਕਿ ਬਰਫ ਪਿਘਲਣ 'ਤੇ ਮੁੜ ਵਿਚਾਰ ਕਰਨ ਤੋਂ ਬਾਅਦ ਇਹ ਸੀਮਾ ਵਧਾਈ ਜਾ ਸਕਦੀ ਹੈ।

ਇਸ ਤੋਂ ਇਲਾਵਾ ਸਾਰੇ ਯਾਤਰੀਆਂ ਨੂੰ https://registrationandtouristcare.uk.gov.in/signin.php ਲਿੰਕ 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਬੇਨਤੀ ਕੀਤੀ ਗਈ ਹੈ। ਇਹ ਵਿਵਸਥਾ ਯਾਤਰੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ 'ਚ ਰੱਖ ਕੇ ਕੀਤੀ ਗਈ ਹੈ।

ਇਹ ਵੀ ਪੜ੍ਹੋ: AAP ਸਾਂਸਦ ਦੀ ਕੁੱਟਮਾਰ ਮਾਮਲਾ: ਕੇਜਰੀਵਾਲ ਦੇ ਪੀਐਸ ਦੀ ਗ੍ਰਿਫ਼ਤਾਰੀ ਖਿਲਾਫ਼ 'ਆਪ' ਵੱਲੋਂ ਪ੍ਰਦਰਸ਼ਨ

Related Post