ਗੁਰਪ੍ਰੀਤ ਸਿੰਘ ਹਰੀ ਨੌਂ ਕਤਲ ਕਾਂਡ : ਪੁਲਿਸ ਨੇ 2 ਸ਼ੱਕੀ ਸ਼ੂਟਰਾਂ ਦੀਆਂ ਤਸਵੀਰਾਂ ਕੀਤੀਆਂ ਜਾਰੀ, ਜਾਣੋ ਕੌਣ ਹਨ ਇਹ ਸ਼ੱਕੀ
Gurpreet Singh Hari Nau Murder Case : ਗੁਰਪ੍ਰੀਤ ਸਿੰਘ ਹਰੀ ਨੌਂ ਕਤਲ ਕਾਂਡ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਮਾਮਲੇ 'ਚ 2 ਸ਼ੱਕੀ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ।
Gurpreet Singh Hari Nau Case Update : ਗੁਰਪ੍ਰੀਤ ਸਿੰਘ ਹਰੀ ਨੌਂ ਕਤਲ ਕਾਂਡ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਮਾਮਲੇ 'ਚ 2 ਸ਼ੱਕੀ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਦੱਸ ਦਈਏ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਫ਼ਾਊਂਡਰ ਮੈਂਬਰਾਂ 'ਚੋਂ ਇੱਕ ਗੁਰਪ੍ਰੀਤ ਸਿੰਘ ਹਰੀ ਨੌਂ ਦਾ 9 ਅਕਤੂਬਰ ਨੂੰ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਦੱਸਣਾ ਬਣਦਾ ਹੈ ਕਿ 2 ਦਿਨ ਪਹਿਲਾਂ ਹੀ ਡੀਜੀਪੀ ਗੌਰਵ ਯਾਦਵ ਵੱਲੋਂ ਮਾਮਲੇ 'ਚ ਵੱਡੇ ਖੁਲਾਸੇ ਕੀਤੇ ਗਏ ਹਨ। ਡੀਜੀਪੀ ਨੇ ਕਿਹਾ ਸੀ ਜੋ ਵੀ ਲੋਕ ਇਸ ਕਤਲ ਕੇਸ ਵਿਚ ਸ਼ਾਮਿਲ ਹੋਣਗੇ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਪੱਖਾਂ ਨੂੰ ਖੰਗਾਲਿਆ ਜਾ ਰਿਹਾ ਹੈ। ਇਹ ਕਤਲ ਵਿਦੇਸ਼ 'ਚ ਬੈਠੇ ਲੋਕਾਂ ਵੱਲੋਂ ਪਲਾਨ ਕੀਤਾ ਗਿਆ ਹੈ। ਗੈਂਗਸਟਰ ਅਰਸ਼ ਡੱਲਾ ਜੋ ਕਿ ਇਸ ਕਤਲਕਾਂਡ ਦਾ ਮਾਸਟਰਮਾਈਂਡ ਨਿਕਲਿਆ। ਉਨ੍ਹਾਂ ਦੱਸਿਆ ਸੀ ਕਿ ਪੁਲਿਸ ਨੇ ਇਸ ਕੇਸ 'ਚ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ੂਟਰਾਂ ਦੀ ਸ਼ਨਾਖਤ ਹੋ ਚੁਕੀ ਹੈ ਅਤੇ ਜਲਦ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।
ਹੁਣ ਐਤਵਾਰ ਨੂੰ ਪੁਲਿਸ ਨੇ ਇਸ ਮਾਮਲੇ 'ਚ 2 ਸ਼ੱਕੀ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਪੁਲਿਸ ਵੱਲੋਂ ਤਸਵੀਰਾਂ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਮੁਲਜ਼ਮ, ਗੁਰਪ੍ਰੀਤ ਸਿੰਘ ਹਰੀ ਨੌਂ ਦਾ ਕਤਲ ਕਰਕੇ ਲਾਲ ਰੰਗ ਦੇ ਸਪਲੈਂਡਰ ਮੋਟਰਸਾਈਕਲ ਪਰ ਫਰਾਰ ਹੋਏ ਹਨ, ਜੋ ਕਿ ਮੁਕੱਦਮੇ ਵਿੱਚ ਅਤਿ ਲੋੜੀਦੇ ਹਨ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਇਨ੍ਹਾਂ ਬਾਰੇ ਕੋਈ ਵੀ ਜਾਣਕਾਰੀ ਜਾਣਕਾਰੀ ਮਿਲਦੀ ਹੈ ਜਾਂ ਕਿਸੇ ਖੇਤਰ 'ਚ ਵਿਖਾਈ ਦਿੰਦੇ ਹਨ ਤਾਂ ਤੁਰੰਤ ਜਾਣਕਾਰੀ ਦਿੱਤੀ ਜਾਵੇ।
ਪੁਲਿਸ ਨੇ ਸੂਚਨਾ ਨੰਬਰ ਕੀਤੇ ਜਾਰੀ
ਮੁਲਜ਼ਮਾਂ ਦੀ ਜਾਣਕਾਰੀ ਫੋਨ ਨੰਬਰਾਂ ਉਪ ਕਪਤਾਨ ਪੁਲਿਸ ਸ:ਡ ਕੋਟਕਪੂਰਾ : 98158-00445, ਮੁੱਖ ਅਫਸਰ ਥਾਣਾ ਸਦਰ ਕੋਟਕਪੂਰਾ : 94176-46822 ਅਤੇ ਮੁੱਖ ਮੁਨਸੀ ਥਾਣਾ ਸਦਰ ਕੋਟਕਪੂਰਾ: 75270-17035 'ਤੇ ਦਿੱਤੀ ਜਾ ਸਕਦੀ ਹੈ।