ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ-ਕਾਲਜਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

Sri Guru Gobind Singh Ji : ਜਲੰਧਰ 'ਚ ਡਿਪਟੀ ਕਮਿਸ਼ਨਰ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ ਸਕੂਲਾਂ-ਕਾਲਜਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

By  KRISHAN KUMAR SHARMA December 30th 2024 09:25 PM

Half Holiday in Jalandhar on 2nd January : ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ 'ਚ ਭਾਰੀ ਉਤਸ਼ਾਹ ਹੈ। ਪੰਜਾਬ ਦੇ ਜਲੰਧਰ 'ਚ ਡਿਪਟੀ ਕਮਿਸ਼ਨਰ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ ਸਕੂਲਾਂ-ਕਾਲਜਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।


ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੱਦੇਨਜ਼ਰ 2 ਜਨਵਰੀ ਦਿਨ ਵੀਰਵਾਰ ਨੂੰ ਲੋਕਾਂ ਦੀਆਂ ਭਾਵਨਾਵਾਂ, ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ-ਕਾਲਜਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਰਹੇਗੀ।

Related Post