'ਭਾਰਤ 'ਤੇ ਦੋਸ਼ ਲਗਾਉਣਾ ਉਨ੍ਹਾਂ ਦੀ ਸਿਆਸੀ ਮਜ਼ਬੂਰੀ' ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਨਿੱਝਰ ਕਤਲ ਕੇਸ 'ਚ ਕੈਨੇਡਾ ਦੇ PM ਟਰੂਡੋ ਨੂੰ ਸੁਣਾਈਆਂ ਖਰੀਆਂ-ਖਰੀਆਂ

ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨ ਭਾਰਤੀ ਵਿਅਕਤੀਆਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਕੈਨੇਡੀਅਨ ਪੁਲਿਸ ਦੀ ਉਡੀਕ ਕਰੇਗਾ।

By  Aarti May 5th 2024 09:33 AM

Hardeep Singh nijjar murder Case: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ 'ਤੇ ਕੈਨੇਡਾ 'ਚ ਜੋ ਕੁਝ ਵੀ ਹੋ ਰਿਹਾ ਹੈ, ਉਹ ਉਨ੍ਹਾਂ ਦੀ ਅੰਦਰੂਨੀ ਰਾਜਨੀਤੀ ਕਾਰਨ ਹੈ। ਇਸ ਕਤਲੇਆਮ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ।

ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨ ਭਾਰਤੀ ਵਿਅਕਤੀਆਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਕੈਨੇਡੀਅਨ ਪੁਲਿਸ ਦੀ ਉਡੀਕ ਕਰੇਗਾ। ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਇਹ ਬਿਆਨ ਦਿੱਤਾ। 

ਐੱਸ. ਜੈਸ਼ੰਕਰ ਨੇ ਕਿਹਾ ਕਿ ਸਿੱਖ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ 'ਤੇ ਕੈਨੇਡਾ 'ਚ ਜੋ ਕੁਝ ਵੀ ਹੋ ਰਿਹਾ ਹੈ, ਉਹ ਜ਼ਿਆਦਾਤਰ ਉੱਥੋਂ ਦੀ ਅੰਦਰੂਨੀ ਰਾਜਨੀਤੀ ਕਾਰਨ ਹੈ ਅਤੇ ਇਸ ਦਾ ਭਾਰਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਕੈਨੇਡੀਅਨ ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸ਼ੱਕੀਆਂ ਦੇ ਭਾਰਤ ਸਰਕਾਰ ਨਾਲ ਸਬੰਧ ਸਨ।

ਇਹ ਵੀ ਪੜ੍ਹੋ: IAF Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹਵਾਈ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲਾ, ਇਕ ਜਵਾਨ ਸ਼ਹੀਦ; ਪੰਜ ਜ਼ਖਮੀ

Related Post