ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ

By  Pardeep Singh November 9th 2022 03:17 PM -- Updated: November 9th 2022 04:28 PM

ਅੰਮ੍ਰਿਤਸਰ:  ਹਰਜਿੰਦਰ ਸਿੰਘ ਧਾਮੀ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਅੱਜ ਹੋਈ ਵੋਟਿੰਗ ਪ੍ਰਕਿਰਿਆ ਵਿਚ  ਐਡਵੋਕੇਟ ਧਾਮੀ ਨੂੰ 104 ਅਤੇ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹਾਸਿਲ ਹੋਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਪ੍ਰਧਾਨ ਦੀ ਚੋਣ ਨੂੰ ਲੈ ਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਈ ਅਤੇ ਉਸ ਤੋਂ ਬਾਅਦ ਨਤੀਜੇ ਐਲਾਨੇ ਗਏ ਹਨ।

ਇਸ ਮਗਰੋਂ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ ਹੈ। ਅਵਤਾਰ ਸਿੰਘ ਫਤਿਹਗੜ੍ਹ ਸਾਹਿਬ ਜੂਨੀਅਰ ਮੀਤ ਪ੍ਰਧਾਨ ਚੁਣ ਲਿਆ ਗਿਆ। ਇਸ ਤੋਂ ਇਲਾਵਾ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਬਣਾਇਆ ਗਿਆ ਹੈ। ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਹਨ। 


ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਪ੍ਰਧਾਨ ਦੀ ਚੋਣ ਨੂੰ ਲੈ ਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਆਰੰਭਤਾ ਦੀ ਅਰਦਾਸ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ ਸੀ।

ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਵੱਲੋਂ ਮੁੜ ਚੁਣੇ ਗਏ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੌਮ ਲਈ ਇਕਜੁੱਟ ਹੋ ਕੇ ਕਰਨਾ ਚਾਹੀਦਾ ਹੈ।

ਵਿਸਥਾਰ ਨਾਲ ਜਾਣਕਾਰੀ -

1. ਪ੍ਰਧਾਨ ਦੀ ਚੋਣ

ਕੁਲ ਪਈਆਂ ਵੋਟਾਂ - 146

ਹਰਜਿੰਦਰ ਸਿੰਘ ਧਾਮੀ - 104

ਬੀਬੀ ਜਗੀਰ ਕੌਰ - 42

ਬਾਕੀ ਅਹੁਦੇਦਾਰ ਸਰਬਸੰਮਤੀ ਨਾਲ ਚੁਣੇ ਗਏ

2. ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ

3. ਜੂਨੀਅਰ ਮੀਤ ਪ੍ਰਧਾਨ  ਅਵਤਾਰ ਸਿੰਘ ਰਿਆ

4. ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ

 11 ਮੈਂਬਰੀ ਅੰਤ੍ਰਿੰਗ ਕਮੇਟੀ

1. ਮੋਹਨ ਸਿੰਘ ਬੰਗੀ

2. ਜਰਨੈਲ ਸਿੰਘ ਕਰਤਾਰਪੁਰ

3. ਸੁਰਜੀਤ ਸਿੰਘ ਤੁਗਲਵਾਲ

4. ਬਾਵਾ ਸਿੰਘ ਗੁਮਾਨਪੁਰਾ

5. ਬੀਬੀ ਗੁਰਿੰਦਰ ਕੌਰ ਭੋਲੂਵਾਲ

6. ਗੁਰਨਾਮ ਸਿੰਘ ਜੱਸਲ

7. ਪਰਮਜੀਤ ਸਿੰਘ ਖਾਲਸਾ

8. ਸ਼ੇਰ ਸਿੰਘ ਮੰਡਵਾਲਾ

9. ਬਾਬਾ ਗੁਰਪ੍ਰੀਤ ਸਿੰਘ ਰੰਧਾਵਾ

10. ਭੁਪਿੰਦਰ ਸਿੰਘ ਅਸੰਧ

11. ਮਲਕੀਤ ਸਿੰਘ ਚੰਗਾਲ

ਇਹ ਵੀ ਪੜ੍ਹੋ : ਐੱਸਜੀਪੀਸੀ ਦੇ ਪ੍ਰਧਾਨ ਦੀ ਚੋਣ ਅੱਜ, ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਟੱਕਰ

Related Post