ਕੀ ਹਮੇਸ਼ਾ ਲਈ ਬੰਦ ਰਹੇਗਾ Shambhu Border ?, ਹਰਿਆਣਾ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਨੂੰ SC ’ਚ ਦਿੱਤੀ ਚੁਣੌਤੀ

ਹਰਿਆਣਾ ਸਰਕਾਰ ਨੇ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਕਿ ਅਜੇ ਹਾਲਾਤ ਠੀਕ ਨਹੀਂ ਹਨ। ਕਿਸਾਨ ਅਤੇ ਪ੍ਰਦਰਸ਼ਨਕਾਰੀ ਵੱਡੀ ਗਿਣਤੀ ’ਚ ਟਰੈਕਟਰ ਟਰਾਲੀ ਦੇ ਜਰੀਏ ਆ ਸਕਦੇ ਹਨ।

By  Aarti July 13th 2024 03:23 PM
ਕੀ ਹਮੇਸ਼ਾ ਲਈ ਬੰਦ ਰਹੇਗਾ Shambhu Border ?, ਹਰਿਆਣਾ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਨੂੰ SC ’ਚ ਦਿੱਤੀ ਚੁਣੌਤੀ

Shambhu Border: ਪਿਛਲੇ ਕਈ ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੁਲ੍ਹਵਾਉਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਦੱਸ ਦਈਏ ਕਿ ਹੁਣ ਸ਼ੰਭੂ ਬਾਰਡਰ ਨੂੰ ਖੁੱਲ੍ਹਵਾਉਣ ਦੇ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਹੈ। ਜਿਸ ’ਤੇ ਵੀਰਵਾਰ ਨੂੰ ਹਰਿਆਣਾ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਹੋ ਸਕਦੀ ਹੈ। 

ਹਰਿਆਣਾ ਸਰਕਾਰ ਨੇ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਕਿ ਅਜੇ ਹਾਲਾਤ ਠੀਕ ਨਹੀਂ ਹਨ। ਕਿਸਾਨ ਅਤੇ ਪ੍ਰਦਰਸ਼ਨਕਾਰੀ ਵੱਡੀ ਗਿਣਤੀ ’ਚ ਟਰੈਕਟਰ ਟਰਾਲੀ ਦੇ ਜਰੀਏ ਆ ਸਕਦੇ ਹਨ। ਜਿਸ ਕਾਰਨ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਇਸ ਲਈ ਇਨ੍ਹਾਂ ਹੁਕਮਾਂ ’ਤੇ ਰੋਕ ਲਗਾਈ ਜਾਵੇ। 

ਇਹ ਹੈ ਪੂਰਾ ਮਾਮਲਾ 

ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਪਿਛਲੇ ਛੇ ਮਹੀਨਿਆਂ ਤੋਂ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਇੱਥੇ ਫਸੇ ਹੋਏ ਹਨ। ਬਾਰਡਰ ਬੰਦ ਹੋਣ ਕਾਰਨ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਸਥਾਨਕ ਵਪਾਰੀਆਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਕੀਤੀ ਸੀ। ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕਰਦਿਆਂ ਹਰਿਆਣਾ ਸਰਕਾਰ ਨੂੰ ਸਵਾਲ ਵੀ ਪੁੱਛੇ ਹਨ। 

ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਦੇ ਅੰਦਰ ਖੋਲ੍ਹਣ ਦੇ ਹੁਕਮ

ਦਰਅਸਲ ਇਹ ਟਿੱਪਣੀ ਕਿਸਾਨ ਅੰਦੋਲਨ ਦੌਰਾਨ ਪ੍ਰਦਰਸ਼ਨ ਕਰ ਰਹੇ 22 ਸਾਲਾ ਨੌਜਵਾਨ ਦੀ ਮੌਤ ਦੀ ਨਿਆਂਇਕ ਜਾਂਚ ਦੇ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਹਰਿਆਣਾ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਕੀਤੀ ਗਈ। . ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 10 ਜੁਲਾਈ ਨੂੰ ਸ਼ੰਭੂ ਬਾਰਡਰ ਖੋਲ੍ਹਣ ਦਾ ਹੁਕਮ ਦਿੱਤਾ ਸੀ। ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਸੀ ਕਿ ਸ਼ੰਭੂ ਸਰਹੱਦ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਬੈਰੀਕੇਡ ਹਟਾ ਕੇ ਖੋਲ੍ਹਿਆ ਜਾਵੇ।

ਇਹ ਵੀ ਪੜ੍ਹੋ: Who is Mohinder Bhagat: ਕੌਣ ਹਨ ਮੋਹਿੰਦਰ ਭਗਤ ? ਜਿਹਨਾਂ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਮਾਰੀ ਬਾਜੀ

Related Post