Haryana Nuh Violence: ਨੂੰਹ ਹਿੰਸਾ ਦੇ ਗੁਨਾਹਗਾਰਾਂ ਖਿਲਾਫ ਹਰਿਆਣਾ ਸਰਕਾਰ ਸਖ਼ਤ
ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਹੋਈ ਹਿੰਸਾ ਅਤੇ ਦੰਗਿਆਂ ਦੇ ਸਬੰਧ ਵਿੱਚ ਹੁਣ ਤੱਕ 202 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 102 ਐਫਆਈਆਰ ਦਰਜ ਕੀਤੀਆਂ ਗਈਆਂ ਹਨ।
Haryana Nuh Violence: ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਹੋਈ ਹਿੰਸਾ ਅਤੇ ਦੰਗਿਆਂ ਦੇ ਸਬੰਧ ਵਿੱਚ ਹੁਣ ਤੱਕ 202 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 102 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਹਿੰਸਾ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 88 ਜ਼ਖਮੀ ਹੋ ਗਏ।
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦੱਸਿਆ ਕਿ ਨੂੰਹ ਹਿੰਸਾ ਮਾਮਲੇ ਦੇ ਪਿੱਛੇ ਇੱਕ ਵੱਡੀ ਗੇਮ ਪਲਾਨ ਹੈ। ਲੋਕ ਮੰਦਰਾਂ ਦੇ ਨਾਲ ਲੱਗਦੀਆਂ ਪਹਾੜੀਆਂ 'ਤੇ ਚੜ੍ਹੇ, ਹੱਥਾਂ ਵਿੱਚ ਲਾਠੀਆਂ ਲੈ ਕੇ ਐਂਟਰੀ ਪੁਆਇੰਟਾਂ 'ਤੇ ਇਕੱਠੇ ਹੋਏ, ਇਹ ਸਭ ਸਹੀ ਯੋਜਨਾ ਤੋਂ ਬਿਨਾਂ ਸੰਭਵ ਨਹੀਂ ਸੀ। ਗੋਲੀਆਂ ਚੱਲੀਆਂ, ਕੁਝ ਲੋਕਾਂ ਨੇ ਹਥਿਆਰਾਂ ਦਾ ਵੀ ਇੰਤਜ਼ਾਮ ਕੀਤਾ ਹੋਇਆ ਸੀ। ਇਹ ਸਭ ਇੱਕ ਯੋਜਨਾ ਦਾ ਹਿੱਸਾ ਹੈ। ਅਸੀਂ ਬਿਨਾਂ ਪੂਰੀ ਜਾਂਚ ਕੀਤੇ ਜਲਦੀ ਸਿੱਟੇ 'ਤੇ ਨਹੀਂ ਪਹੁੰਚ ਪਾਵਾਂਗੇ। ਸਥਿਤੀ ਵਿੱਚ ਸੁਧਾਰ ਹੋਣ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ।
ਉਨ੍ਹਾਂ ਨੇ ਦੱਸਿਆ ਕਿ ਕੁੱਲ 102 ਐਫਆਈਆਰ ਦਰਜ ਕੀਤੀਆਂ ਗਈਆਂ ਹਨ। 202 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 80 ਨਿਵਾਰਕ ਹਿਰਾਸਤ ਵਿੱਚ ਹਨ। ਸਾਨੂੰ ਜਾਣਕਾਰੀ ਮਿਲ ਰਹੀ ਹੈ ਕਿ ਗੋਲੀਬਾਰੀ ਦੀਆਂ ਘਟਨਾਵਾਂ ਪਹਿਲਾਂ ਤੋਂ ਯੋਜਨਾਬੱਧ ਸਨ। ਛੱਤਾਂ 'ਤੇ ਪੱਥਰਾਂ ਦੇ ਢੇਰ ਲੱਗੇ ਹੋਏ ਸਨ ਅਤੇ ਲੋਕਾਂ ਨੇ ਪਹਾੜੀਆਂ 'ਤੇ ਜਾ ਕੇ ਗੋਲੀਬਾਰੀ ਕੀਤੀ ਸੀ।
ਉਨ੍ਹਾਂ ਇਹ ਵੀ ਦੱਸਿਆ ਕਿ ਮਾਮਲੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕਰ ਰਹੇ ਹਾਂ। ਜੇਕਰ ਲੋੜ ਪਈ ਤਾਂ ਅਸੀਂ ਬੁਲਡੋਜ਼ਰ ਦੀ ਵਰਤੋਂ ਕਰਾਂਗੇ। ਅਸੀਂ ਇਸ ਗੱਲ ਦੀ ਜਾਂਚ ਕਰਾਂਗੇ ਕਿ ਕੀ ਇਸ ਘਟਨਾ ਬਾਰੇ ਕੋਈ ਪਹਿਲਾਂ ਤੋਂ ਜਾਣਕਾਰੀ ਸੀ।
ਜਾਣੋ ਪੂਰਾ ਮਾਮਲਾ
ਕਾਬਿਲੇਗੌਰ ਹੈ ਕਿ ਨੂੰਹ 'ਚ ਹਿੰਦੂ ਸੰਗਠਨਾਂ ਨੇ ਹਰ ਸਾਲ ਦੀ ਤਰ੍ਹਾਂ ਬ੍ਰਿਜਮੰਡਲ ਯਾਤਰਾ ਕੱਢਣ ਦਾ ਐਲਾਨ ਕੀਤਾ ਸੀ। ਪ੍ਰਸ਼ਾਸਨ ਤੋਂ ਇਸ ਦੀ ਮਨਜ਼ੂਰੀ ਵੀ ਲਈ ਗਈ ਸੀ। ਸੋਮਵਾਰ ਨੂੰ ਬ੍ਰਿਜ ਮੰਡਲ ਯਾਤਰਾ ਦੌਰਾਨ ਇਸ 'ਤੇ ਪਥਰਾਅ ਕੀਤਾ ਗਿਆ। ਇਹ ਕੁਝ ਹੀ ਸਮੇਂ ਵਿੱਚ ਹਿੰਸਾ ਵਿੱਚ ਬਦਲ ਗਿਆ। ਸੈਂਕੜੇ ਕਾਰਾਂ ਨੂੰ ਅੱਗ ਲਗਾ ਦਿੱਤੀ ਗਈ। ਸਾਈਬਰ ਪੁਲਿਸ ਸਟੇਸ਼ਨ 'ਤੇ ਵੀ ਹਮਲਾ ਕੀਤਾ ਗਿਆ। ਗੋਲੀਬਾਰੀ ਵੀ ਕੀਤੀ।
ਇਹ ਵੀ ਪੜ੍ਹੋ: Kulgam Encounter: ਕੁਲਗਾਮ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਤਿੰਨ ਜਵਾਨ ਸ਼ਹੀਦ, ਸਰਚ ਆਪਰੇਸ਼ਨ ਜਾਰੀ