ਅੱਜ ਹੋਵੇਗਾ ਸ਼ੁਭਕਰਨ ਸਿੰਘ ਦਾ ਅੰਤਿਮ ਸਸਕਾਰ, ਮੌਤ ਦੇ 9 ਦਿਨਾਂ ਬਾਅਦ ਹੋਈ FIR ਦਰਜ

By  Aarti February 29th 2024 08:33 AM

Shubhkaran Death Update: ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ 21 ਫਰਵਰੀ ਨੂੰ ਹੋਏ ਝੜਪ 'ਚ ਮਾਰੇ ਗਏ ਕਿਸਾਨ ਸ਼ੁਭਕਰਨ ਦੇ ਮਾਮਲੇ 'ਚ ਪੰਜਾਬ ਪੁਲਸ ਨੇ ਐੱਫ.ਆਈ.ਆਰ. ਕਿਸਾਨ ਜਥੇਬੰਦੀਆਂ ਐਫਆਈਆਰ ਦਰਜ ਕਰਵਾਉਣ ਲਈ ਲਗਾਤਾਰ ਅੜੀ ਰਹੀਆਂ। ਜਿਸ ਤੋਂ ਬਾਅਦ ਪੁਲਿਸ ਨੇ ਆਈਪੀਐਸ ਦੀ ਧਾਰਾ 302 (ਕਤਲ) ਅਤੇ 114 ਤਹਿਤ ਕੇਸ ਦਰਜ ਕਰ ਲਿਆ ਹੈ। ਮਾਮਲੇ ਵਿੱਚ ਅਜੇ ਤੱਕ ਕਿਸੇ ਦਾ ਨਾਮ ਨਹੀਂ ਲਿਆ ਗਿਆ ਹੈ।

ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਿਸ ਘਟਨਾ ਵਾਲੇ ਦਿਨ ਦੀਆਂ ਫੋਟੋਆਂ ਅਤੇ ਵੀਡੀਓਜ਼ ਇਕੱਠੀਆਂ ਕਰੇਗੀ। ਜਿਸ ਦੇ ਆਧਾਰ 'ਤੇ ਮਾਮਲੇ 'ਚ ਨਾਂ ਸ਼ਾਮਲ ਕੀਤੇ ਜਾਣਗੇ। ਇਹ ਮਾਮਲਾ ਪਟਿਆਲਾ ਦੇ ਪਤਾਰਾ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

ਸ਼ੁਭਕਰਨ ਮਾਮਲੇ 'ਚ ਐੱਫ.ਆਈ.ਆਰ

ਸ਼ੁਭਕਰਨ ਮਾਮਲੇ 'ਚ ਐੱਫ.ਆਈ.ਆਰ #SubhkaranSingh #patiala #RajindraHospital #FarmersProtest2024 #PTCNews

Posted by PTC News on Wednesday, February 28, 2024

ਇਸ ਤੋਂ ਬਾਅਦ ਦੇਰ ਰਾਤ ਨਿਊਰੋ ਸਰਜਨ ਸਮੇਤ 5 ਡਾਕਟਰਾਂ ਦੇ ਬੋਰਡ ਨੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਾਸ਼ ਦਾ ਪੋਸਟਮਾਰਟਮ ਕੀਤਾ। ਪੂਰੇ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ। 

ਕਿਸਾਨ ਆਗੂਆਂ ਨੇ ਦੱਸਿਆ ਕਿ ਸਵੇਰੇ 9 ਵਜੇ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਖਨੌਰੀ ਬਾਰਡਰ ਵਿਖੇ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਬਠਿੰਡਾ ਦੇ ਪਿੰਡ ਬੱਲੋ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਕਿਵੇਂ ਚੁਣਿਆ ਜਾਂਦਾ ਹੈ ਰਾਜ ਸਭਾ ਦਾ ਸਾਂਸਦ, ਜਾਣੋ ਪੂਰੀ ਪ੍ਰਕਿਰਿਆ ਦੀ ABCD

Related Post