Hathras Accident Update: ਹਾਥਰਸ ਹਾਦਸੇ ’ਚ ਲਗਾਤਾਰ ਵਧ ਰਹੀ ਮ੍ਰਿਤਕਾਂ ਦੀ ਗਿਣਤੀ, ਮ੍ਰਿਤਕਾਂ ਤੇ ਜ਼ਖਮੀਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

ਸੀਐਮ ਯੋਗੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਣ ਅਤੇ ਉਨ੍ਹਾਂ ਦਾ ਉਚਿਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।

By  Aarti July 2nd 2024 06:15 PM -- Updated: July 2nd 2024 06:20 PM

Hathras Accident Update: ਯੂਪੀ ਦੇ ਭੋਲੇ ਬਾਬਾ ਦੇ ਸਤਿਸੰਗ ਦੌਰਾਨ ਵੱਡਾ ਹਾਦਸਾ ਵਾਪਰਿਆ। ਸਤਿਸੰਗ ਦੌਰਾਨ ਮਚੀ ਭਗਦੜ ਵਿੱਚ 107 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮਰਨ ਵਾਲਿਆਂ 'ਚ ਜ਼ਿਆਦਾਤਰ ਔਰਤਾਂ ਹਨ। ਸੌ ਤੋਂ ਵੱਧ ਲੋਕ ਗੰਭੀਰ ਹਨ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਹਾਥਰਸ ਵਿੱਚ ਹੋਏ ਹਾਦਸੇ ਦਾ ਨੋਟਿਸ ਲਿਆ ਹੈ। 

ਸੀਐਮ ਯੋਗੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਣ ਅਤੇ ਉਨ੍ਹਾਂ ਦਾ ਉਚਿਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ।


ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਏਡੀਜੀ ਆਗਰਾ ਜ਼ੋਨ ਅਤੇ ਕਮਿਸ਼ਨਰ ਅਲੀਗੜ੍ਹ ਨੂੰ ਘਟਨਾ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਸਕੱਤਰ ਮਨੋਜ ਕੁਮਾਰ ਸਿੰਘ ਅਤੇ ਡੀਜੀਪੀ ਪ੍ਰਸ਼ਾਂਤ ਕੁਮਾਰ ਹਾਥਰਸ ਲਈ ਰਵਾਨਾ ਹੋ ਗਏ ਹਨ।

ਦੂਜੇ ਪਾਸੇ ਯੂਪੀ ਸਰਕਾਰ ਦੇ ਮੰਤਰੀ ਸੰਦੀਪ ਸਿੰਘ ਦਾ ਕਹਿਣਾ ਹੈ, 'ਮੁੱਖ ਮੰਤਰੀ ਨੇ ਹਾਥਰਸ ਵਿੱਚ ਜਿੱਥੇ ਹਾਦਸਾ ਹੋਇਆ ਹੈ ਉੱਥੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਤੋਂ ਲੋੜੀਂਦੇ ਫੈਸਲੇ ਵੀ ਲੈਣ। ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਕਾਬਿਲੇਗੌਰ ਹੈ ਕਿ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਊ ਕਸਬੇ ਦੇ ਫੁੱਲਰਾਈ ਪਿੰਡ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਸਾਕਰ ਹਰੀ ਬਾਬਾ ਦਾ ਸਤਿਸੰਗ ਚੱਲ ਰਿਹਾ ਸੀ। ਸਤਿਸੰਗ ਖਤਮ ਹੋਣ ਤੋਂ ਬਾਅਦ ਜਦੋਂ ਵੀ ਭੀੜ ਇੱਥੋਂ ਜਾਣ ਲੱਗੀ ਤਾਂ ਭਗਦੜ ਮੱਚ ਗਈ।

ਇਹ ਵੀ ਪੜ੍ਹੋ: Hathras Accident: ਹਾਥਰਸ 'ਚ ਸਤਿਸੰਗ ਦੌਰਾਨ ਮਚੀ ਭਗਦੜ, 100 ਤੋਂ ਵੱਧ ਸ਼ਰਧਾਲੂਆਂ ਦੀ ਮੌਤ

Related Post