Healthy Seeds To Eat In Summer: ਗਰਮੀਆਂ ਦੇ ਮੌਸਮ 'ਚ ਇਨ੍ਹਾਂ ਬੀਜਾਂ ਨੂੰ ਖਾਣ ਨਾਲ ਸਰੀਰ ਨੂੰ ਮਿਲੇਗੀ ਠੰਡਕ

ਜੇਕਰ ਤੁਸੀਂ ਗਰਮੀਆਂ 'ਚ ਆਪਣੇ ਸਰੀਰ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ, ਤਾਂ ਇਹ ਲੇਖ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ।

By  Aarti May 21st 2024 10:57 AM

Healthy Seeds To Eat In Summer: ਗਰਮੀਆਂ ਦੇ ਮੌਸਮ 'ਚ ਗਰਮੀ ਨਾਲ ਲੜਨ ਦੀ ਤਾਕਤ ਸਰੀਰ ਦੇ ਅੰਦਰੋਂ ਹੀ ਮਿਲਦੀ ਹੈ। ਦਸ ਦਈਏ ਕਿ ਗਰਮੀਆਂ 'ਚ ਗਰਮੀ ਸਿਹਤ ਨੂੰ ਬਹੁਤ ਪ੍ਰਭਾਵਿਤ ਕਰਦੀ ਹੈ। ਅਜਿਹੇ 'ਚ ਜੇਕਰ ਤੁਸੀਂ ਗਰਮੀਆਂ 'ਚ ਆਪਣੇ ਸਰੀਰ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ, ਤਾਂ ਇਹ ਲੇਖ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਕਿਉਂਕਿ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਬੀਜਾਂ ਬਾਰੇ ਦਸਾਂਗੇ, ਜਿਨ੍ਹਾਂ ਦਾ ਸੇਵਨ ਕਰਕੇ ਤੁਸੀਂ ਆਪਣੇ ਸਰੀਰ ਨੂੰ ਸਿਹਤਮੰਦ ਅਤੇ ਠੰਡਾ ਰੱਖ ਸਕੋਗੇ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬੀਜਾਂ ਬਾਰੇ 

ਤਰਬੂਜ਼ ਦੇ ਬੀਜ : 

ਤਰਬੂਜ਼ ਦੇ ਬੀਜਾਂ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਪਾਏ ਜਾਣਦੇ ਹਨ, ਜੋ ਸਰੀਰ ਦੇ ਤਾਪਮਾਨ ਨੂੰ ਨਿਯੰਤਰਿਤ ਕਰਨ ਅਤੇ ਇਲੈਕਟ੍ਰੋਲਾਈਟ ਸੰਤੁਲਨ ਬਣਾਈ ਰੱਖਣ 'ਚ ਮਦਦ ਕਰਦੇ ਹਨ।

ਚਿਆ ਦੇ ਬੀਜਾਂ : 

ਗਰਮੀਆਂ ਦੇ ਮੌਸਮ 'ਚ ਆਪਣੇ ਸਰੀਰ ਦੇ ਤਾਪਮਾਨ ਨੂੰ ਨਿਯੰਤ੍ਰਿਤ ਕਰਨ ਲਈ ਤੁਹਾਨੂੰ ਚਿਆ ਦੇ ਬੀਜਾਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਓਮੇਗਾ -3 ਫੈਟੀ ਐਸਿਡ ਅਤੇ ਫਾਈਬਰ ਪਾਇਆ ਜਾਂਦਾ ਹੈ, ਜੋ ਸਰੀਰ ਨੂੰ ਹਾਈਡਰੇਟ ਰੱਖਣ 'ਚ ਮਦਦ ਕਰਦਾ ਹੈ।

ਖੀਰੇ ਦੇ ਬੀਜ : 

ਗਰਮੀਆਂ ਦੇ ਮੌਸਮ 'ਚ ਆਪਣੇ ਸਰੀਰ ਨੂੰ ਠੰਡਾ ਰੱਖਣ ਲਈ ਖੀਰੇ ਦੇ ਬੀਜ ਜ਼ਰੂਰ ਖਾਓ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਸਿਲਿਕਾ ਪਾਇਆ ਜਾਂਦਾ ਹੈ, ਜੋ ਸਰੀਰ ਨੂੰ ਹਾਈਡਰੇਟ ਰੱਖਣ 'ਚ ਮਦਦ ਕਰਦਾ ਹੈ।

ਕੱਦੂ ਦੇ ਬੀਜ : 

ਤੁਹਾਨੂੰ ਗਰਮੀਆਂ ਦੇ ਮੌਸਮ 'ਚ ਕੱਦੂ ਦੇ ਬੀਜਾਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ ਜ਼ਿੰਕ ਅਤੇ ਮੈਗਨੀਸ਼ੀਅਮ ਪਾਏ ਜਾਂਦੇ ਹਨ, ਜੋ ਗਰਮੀਆਂ 'ਚ ਸਰੀਰ ਦੇ ਤਾਪਮਾਨ ਨੂੰ ਨਿਯਮਤ ਕਰਨ ਅਤੇ ਸਮੁੱਚੀ ਸਿਹਤ ਦਾ ਸਮਰਥਨ ਕਰਨ 'ਚ ਮਦਦ ਕਰਦੇ ਹਨ।

ਫਲੈਕਸ ਬੀਜ : 

ਜੇਕਰ ਤੁਹਾਨੂੰ ਗਰਮੀਆਂ ਦੇ ਮੌਸਮ 'ਚ ਗਰਮੀ ਜਿਆਦਾ ਮਹਿਸੂਸ ਹੁੰਦੀ ਹੋ, ਤਾਂ ਤੁਹਾਨੂੰ ਫਲੈਕਸ ਦੇ ਬੀਜਾਂ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ 'ਚ ਓਮੇਗਾ-3 ਫੈਟੀ ਐਸਿਡ ਅਤੇ ਲਿਗਨਾਨ ਪਾਏ ਜਾਣਦੇ ਹਨ, ਜੋ ਸਰੀਰ ਦੀ ਵਾਧੂ ਚਰਬੀ ਨੂੰ ਘਟਾਉਣ ਦੇ ਨਾਲ-ਨਾਲ ਹਾਈਡਰੇਟ ਰੱਖਣ 'ਚ ਮਦਦ ਕਰਦੇ ਹਨ।

ਸੂਰਜਮੁਖੀ ਦੇ ਬੀਜ : 

ਇਨ੍ਹਾਂ ਬੀਜਾਂ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਈ ਅਤੇ ਵਿਟਾਮਿਨ ਬੀ ਪਾਇਆ ਜਾਂਦਾ ਹੈ, ਜੋ ਚਮੜੀ ਦੀ ਸਿਹਤ ਦਾ ਸਮਰਥਨ ਕਰਦੇ ਹਨ ਅਤੇ ਗਰਮੀ ਦੇ ਤਣਾਅ ਨਾਲ ਨਜਿੱਠਣ 'ਚ ਮਦਦ ਕਰਦੇ ਹਨ।

ਨਾਰੀਅਲ ਦੇ ਬੀਜ : 

ਗਰਮੀਆਂ ਦੇ ਮੌਸਮ 'ਚ ਤੂਹਾਨੂੰ ਨਾਰੀਅਲ ਦੇ ਬੀਜਾਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਇਲੈਕਟੋਲਾਈਟਸ ਪਾਏ ਜਾਣਦੇ ਹਨ, ਜੋ ਪਸੀਨੇ ਨਾਲ ਗੁਆਚਣ ਵਾਲੇ ਤਰਲ ਪਦਾਰਥਾਂ ਨੂੰ ਬਰਕਰਾਰ ਰੱਖਣ ਅਤੇ ਹਾਈਡਰੇਸ਼ਨ ਦੇ ਪੱਧਰਾਂ ਨੂੰ ਬਣਾਈ ਰੱਖਣ 'ਚ ਮਦਦ ਕਰਦੇ ਹਨ।

(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

Related Post