Dal Makhani Benefits: ਸਿਹਤ ਲਈ ਲਾਹੇਵੰਦ ਦਾਲ ਮੱਖਣੀ; ਜਾਣੋਂ ਇਸਦੇ ਹੈਰਾਨੀਜਨਕ ਫ਼ਾਇਦੇ
Dal Makhani Benefits: ਦਾਲਾਂ ਸ਼ਾਕਾਹਾਰੀਆਂ ਲਈ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਹਨ। ਦਾਲਾਂ ਵਿੱਚ ਹੀ ਪ੍ਰੋਟੀਨ, ਆਇਰਨ ਅਤੇ ਫਾਈਬਰ ਪਾਏ ਜਾਂਦੇ ਹਨ। ਕਈ ਵਾਰ ਲੋਕਾਂ ਨੂੰ ਸਾਦੀ ਦਾਲ ਨਾਲ ਰੋਟੀ ਜਾਂ ਚੌਲਾਂ ਦਾ ਸਵਾਦ ਚੰਗਾ ਨਹੀਂ ਲੱਗਦਾ ਹੈ ਜਿਸ ਕਾਰਨ ਉਹ ਇਸ ਨੂੰ ਖਾਣਾ ਪਸੰਦ ਨਹੀਂ ਕਰਦੇ ਪਰ ਇੱਕ ਦਾਲ ਅਜਿਹੀ ਵੀ ਹੈ ਜਿਸ ਨੂੰ ਲੋਕ ਬੜੇ ਚਾਅ ਨਾਲ ਖਾਂਦੇ ਹਨ। ਇਹ ਦਾਲ ਖ਼ਾਸ ਕਰਕੇ ਮੇਨ ਕੋਰਸ ਵਿੱਚ ਸ਼ਾਮਿਲ ਕੀਤੀ ਜਾਂਦੀ ਹੈ।
ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਇੱਥੇ ਕਿਸ ਦਾਲ ਦੀ ਗੱਲ ਕਰ ਰਹੇ ਹਾਂ, ਇਹ ਦਾਲ ਮੱਖਣੀ ਹੈ। ਜੋ ਕਿ ਉੜਦ ਦੀ ਦਾਲ ਤੋਂ ਬਣਾਈ ਜਾਂਦੀ ਹੈ। ਉੜਦ ਦੀ ਦਾਲ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ। ਇਸ ਵਿੱਚ ਵਿਟਾਮਿਨ, ਆਇਰਨ, ਕਾਰਬੋਹਾਈਡ੍ਰੇਟ, ਮੈਗਨੀਸ਼ੀਅਮ, ਕੈਲਸ਼ੀਅਮ, ਪੋਟਾਸ਼ੀਅਮ ਅਤੇ ਪ੍ਰੋਟੀਨ ਵਰਗੇ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਜੋ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ।
ਪਾਚਨ ਕਿਰਿਆ ਲਈ ਫਾਇਦੇਮੰਦ :
ਉੜਦ ਦੀ ਦਾਲ 'ਚ ਘੁਲਣਸ਼ੀਲ ਅਤੇ ਅਘੁਲਣਸ਼ੀਲ ਦੋਵੇਂ ਤਰ੍ਹਾਂ ਦੇ ਫਾਈਬਰ ਪਾਏ ਜਾਂਦੇ ਹਨ, ਜਿਸ ਕਾਰਨ ਪਾਚਨ ਤੰਤਰ ਠੀਕ ਤਰ੍ਹਾਂ ਕੰਮ ਕਰਦਾ ਹੈ ਅਤੇ ਪਾਚਨ ਤੰਤਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲਦਾ ਹੈ।
ਆਇਰਨ ਦੀ ਕਮੀ ਦੂਰ ਕਰਨ 'ਚ ਮਦਦਗਾਰ :
ਉੜਦ ਦੀ ਦਾਲ ਵਿੱਚ ਆਇਰਨ ਦੀ ਬਹੁਤ ਚੰਗੀ ਮਾਤਰਾ ਪਾਈ ਜਾਂਦੀ ਹੈ। ਜਿਹੜੇ ਲੋਕ ਹੀਮੋਗਲੋਬਿਨ ਦੀ ਕਮੀ ਨਾਲ ਜੂਝ ਰਹੇ ਹਨ, ਉਨ੍ਹਾਂ ਨੂੰ ਆਪਣੀ ਖੁਰਾਕ 'ਚ ਉੜਦ ਦੀ ਦਾਲ ਜ਼ਰੂਰ ਸ਼ਾਮਲ ਕਰਨੀ ਚਾਹੀਦੀ ਹੈ। ਇਸ ਨੂੰ ਖਾਣ ਨਾਲ ਊਰਜਾ ਵੀ ਮਿਲਦੀ ਹੈ।
ਸ਼ੂਗਰ ਕੰਟਰੋਲ 'ਚ ਰੱਖਣ ਲਈ ਫਾਇਦੇਮੰਦ :
ਉੜਦ ਦੀ ਦਾਲ ਫਾਈਬਰ ਨਾਲ ਭਰਪੂਰ ਹੁੰਦੀ ਹੈ, ਜੋ ਗਲੂਕੋਜ਼ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੁੰਦੀ ਹੈ। ਜੇਕਰ ਸ਼ੂਗਰ ਦੇ ਮਰੀਜ਼ ਆਪਣੀ ਡਾਈਟ 'ਚ ਉੜਦ ਦੀ ਦਾਲ ਨੂੰ ਸ਼ਾਮਿਲ ਕਰਦੇ ਹਨ ਤਾਂ ਉਨ੍ਹਾਂ ਦਾ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ।
ਦਿਲ ਸਿਹਤ ਲਈ ਫਾਇਦੇਮੰਦ :
ਦਾਲ ਮੱਖਣੀ, ਜੋ ਉੜਦ ਦੀ ਦਾਲ ਤੋਂ ਬਣਦੀ ਹੈ। ਇਸ ਵਿੱਚ ਮੈਗਨੀਸ਼ੀਅਮ ਅਤੇ ਫੋਲੇਟ ਦੀ ਟਰੇਸ ਮਾਤਰਾ ਹੁੰਦੀ ਹੈ। ਜੋ ਧਮਨੀਆਂ ਨੂੰ ਬਲਾਕ ਹੋਣ ਤੋਂ ਰੋਕਦਾ ਹੈ। ਬਲੱਡ ਸਰਕੁਲੇਸ਼ਨ ਵਿੱਚ ਸੁਧਾਰ ਹੁੰਦਾ ਹੈ ਜੋ ਦਿਲ ਨੂੰ ਸਿਹਤਮੰਦ ਰੱਖਦਾ ਹੈ।
( ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)
ਇਹ ਵੀ ਪੜ੍ਹੋ: ਘਿਓ ਸਵਾਦ ਦੇ ਨਾਲ-ਨਾਲ ਸਿਹਤ ਸਮਸਿਆਵਾਂ ਨੂੰ ਦੂਰ ਕਰਨ 'ਚ ਹੈ ਫਾਇਦੇਮੰਦ ਜਾਣੋ ਕਿਵੇਂ...