ਆਈਸਕ੍ਰੀਮ ਖਾਣ ਤੋਂ ਬਾਅਦ ਕਦੇ ਨਾ ਖਾਓ ਇਹ ਚੀਜ਼ਾਂ, ਸਿਹਤ ਲਈ ਹੋ ਸਕਦੈ ਘਾਤਕ

What Not To Eat After Eating Ice Cream : ਆਈਸਕ੍ਰੀਮ ਖਾਣ ਤੋਂ ਬਾਅਦ ਸ਼ਰਾਬ ਪੀਣਾ ਵੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦਾ ਹੈ। ਕਿਉਂਕਿ ਇਸ ਨਾਲ ਪਾਚਨ ਕਿਰਿਆ ਅਤੇ ਪੇਟ ਨਾਲ ਜੁੜੀਆਂ ਸਮਸਿਆਵਾਂ ਹੋ ਸਕਦੀਆਂ ਹਨ।

By  KRISHAN KUMAR SHARMA May 27th 2024 01:31 PM

What Not To Eat After Eating Ice Cream: ਅੱਜਕਲ੍ਹ ਗਰਮੀਆਂ ਦੇ ਮੌਸਮ 'ਚ ਜ਼ਿਆਦਾਤਰ ਹਰ ਕਿਸੇ ਨੂੰ ਆਈਸਕ੍ਰੀਮ ਖਾਣਾ ਪਸੰਦ ਹੁੰਦਾ ਹੈ। ਪਰ ਇਸ ਦਾ ਸੇਵਨ ਕਰਦੇ ਸਮੇਂ ਲਾਪਰਵਾਹੀ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਕਿਉਂਕਿ ਆਈਸਕ੍ਰੀਮ ਖਾਣ ਤੋਂ ਬਾਅਦ ਲੋਕ ਕੁਝ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਦੇ ਹਨ, ਜੋ ਸਿਹਤ ਸੰਬੰਧੀ ਕਈ ਸਮੱਸਿਆਵਾਂ ਦਾ ਕਾਰਨ ਬਣ ਜਾਂਦੀਆਂ ਹਨ। ਤਾਂ ਆਉ ਜਾਣਦੇ ਹਾਂ ਆਈਸਕ੍ਰੀਮ ਤੋਂ ਬਾਅਦ ਤੁਹਾਨੂੰ ਕਿਹੜੀਆਂ ਚੀਜ਼ਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ?

ਚਾਹ ਕੌਫੀ: ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਜੇਕਰ ਤੁਸੀਂ ਆਈਸਕ੍ਰੀਮ ਖਾਣ ਤੋਂ ਬਾਅਦ ਚਾਹ, ਕੌਫੀ ਜਾਂ ਹੋਰ ਕੈਫੀਨ ਵਾਲੇ ਪੀਣ ਵਾਲੇ ਪਦਾਰਥ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਲਈ ਨੁਕਸਾਨਦੇਹ ਹੋ ਸਕਦਾ ਹੈ ਕਿਉਂਕਿ ਇਸ ਨਾਲ ਤੁਹਾਨੂੰ ਗਲੇ 'ਚ ਦਰਦ, ਗਲੇ 'ਚ ਖਰਾਸ਼ ਅਤੇ ਖੰਘ ਤੋਂ ਇਲਾਵਾ ਪੇਟ 'ਚ ਦਰਦ ਦੀ ਸਮੱਸਿਆ ਹੋ ਸਕਦੀ ਹੈ।

ਖੱਟੇ ਫਲ : ਮਾਹਿਰਾਂ ਮੁਤਾਬਕ ਜੇਕਰ ਤੁਸੀਂ ਵੀ ਆਈਸਕ੍ਰੀਮ ਖਾਣ ਤੋਂ ਬਾਅਦ ਖੱਟੇ ਫਲ ਖਾਣ ਦੀ ਗਲਤੀ ਕਰ ਰਹੇ ਹੋ ਤਾਂ ਤੁਹਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਦਸ ਦਈਏ ਕਿ ਇਸ ਨਾਲ ਤੁਹਾਨੂੰ ਗੈਸ ਅਤੇ ਬਦਹਜ਼ਮੀ ਦੀ ਸਮੱਸਿਆ ਹੋ ਸਕਦੀ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਐਸਿਡ ਪਾਏ ਜਾਣਦੇ ਹਨ, ਜੋ ਪਾਚਨ ਕਿਰਿਆ ਨੂੰ ਖਰਾਬ ਕਰਦੇ ਹਨ।

ਠੰਡਾ ਪਾਣੀ : ਆਈਸਕ੍ਰੀਮ ਖਾਣ ਤੋਂ ਬਾਅਦ ਤੁਹਾਨੂੰ ਠੰਡਾ ਪਾਣੀ ਪੀਣ ਦੀ ਇੱਛਾ ਜ਼ਰੂਰ ਹੋਵੇਗੀ ਅਤੇ ਤੁਸੀਂ ਬਿਨਾਂ ਸੋਚੇ-ਸਮਝੇ ਜ਼ਰੂਰ ਪੀਓਗੇ। ਪਰ ਤੁਹਾਨੂੰ ਇੰਝ ਨਹੀਂ ਕਰਨਾ ਚਾਹੀਦਾ ਕਿਉਂਕਿ ਅਜਿਹਾ ਕਰਨਾ ਨਾਲ ਪਾਚਨ ਕਿਰਿਆ, ਗੈਸ, ਐਸੀਡਿਟੀ ਅਤੇ ਪੇਟ ਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਮਸਾਲੇਦਾਰ ਚੀਜ਼ਾਂ : ਜੇਕਰ ਆਈਸਕ੍ਰੀਮ ਖਾਣ ਤੋਂ ਬਾਅਦ ਤੁਹਾਨੂੰ ਕੁਝ ਮਸਾਲੇਦਾਰ ਖਾਣ ਦਾ ਮਨ ਕਰਦਾ ਹੈ, ਤਾਂ ਤੁਹਾਨੂੰ ਇਸ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਇਸ ਨਾਲ ਦਸਤ, ਬਦਹਜ਼ਮੀ ਅਤੇ ਪੇਟ ਦੀ ਜਲਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਸ਼ਰਾਬ : ਮਾਹਿਰਾਂ ਮੁਤਾਬਕ ਆਈਸਕ੍ਰੀਮ ਖਾਣ ਤੋਂ ਬਾਅਦ ਸ਼ਰਾਬ ਪੀਣਾ ਵੀ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦਾ ਹੈ। ਕਿਉਂਕਿ ਇਸ ਨਾਲ ਪਾਚਨ ਕਿਰਿਆ ਅਤੇ ਪੇਟ ਨਾਲ ਜੁੜੀਆਂ ਸਮਸਿਆਵਾਂ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਇਸ ਨਾਲ ਉਲਟੀ ਜਾਂ ਦਸਤ ਵੀ ਹੋ ਸਕਦੇ ਹਨ।

(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ। ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

Related Post