Panchayat Election Update : ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਹਾਈਕੋਰਟ 'ਚ ਸੁਣਵਾਈ, 700 ਤੋਂ ਵੱਧ ਪਟੀਸ਼ਨਾਂ ਦਾਇਰ

ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 700 ਤੋਂ ਵੱਧ ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ।

By  Dhalwinder Sandhu October 14th 2024 09:22 AM -- Updated: October 14th 2024 09:27 AM

Panchayat Election Update : ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ 700 ਤੋਂ ਵੱਧ ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਉੱਤੇ ਵੀ ਸੁਣਵਾਈ ਹੋਵੇਗੀ। 

ਪੰਜਾਬ ਸਰਕਾਰ ਦੀ ਪਟੀਸ਼ਨ ਉੱਤੇ ਵੀ ਸੁਣਵਾਈ

ਦੱਸ ਦਈਏ ਕਿ ਪੰਜਾਬ ਸਰਕਾਰ ਨੇ 250 ਪਿੰਡਾਂ ਦੀਆਂ ਰੱਦ ਕੀਤੀਆਂ ਚੋਣਾਂ ਸਬੰਧੀ 16 ਅਕਤੂਬਰ ਦੀ ਬਜ਼ਾਏ 14 ਅਕਤੂਬਰ ਨੂੰ ਸੁਣਵਾਈ ਕਰਨ ਦੀ ਮੰਗ ਕੀਤੀ ਹੈ। ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਰੀਬ 250 ਪੰਚਾਇਤਾਂ ਦੀਆਂ ਚੋਣਾਂ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ।


15 ਅਕਤੂਬਰ ਨੂੰ ਪੈਣਗੀਆਂ ਵੋਟਾਂ

ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।

ਇਸ ਸਮੇਂ ਸੂਬੇ ਵਿੱਚ 13937 ਗ੍ਰਾਮ ਪੰਚਾਇਤਾਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Who is Mohammad Zeeshan Akhtar : ਪੰਜਾਬ ਨਾਲ ਜੁੜੇ ਬਾਬਾ ਸਿੱਦੀਕੀ ਕਤਲ ਮਾਮਲੇ ਦੇ ਤਾਰ, ਜਾਣੋ ਕੌਣ ਹੈ ਮੁਹੰਮਦ ਜ਼ੀਸ਼ਾਨ ਅਖਤਰ

Related Post