Panchayat Election Update : ਪੰਚਾਇਤੀ ਚੋਣਾਂ ਨਾਲ ਸਬੰਧਤ 100 ਪਟੀਸ਼ਨਾਂ ਤੇ ਸੁਣਵਾਈ ਅੱਜ, 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 16 ਤੱਕ ਮੁਲਤਵੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ 100 ਦੇ ਕਰੀਬ ਪਟੀਸ਼ਨਾਂ ’ਤੇ ਅੱਜ ਪੰਜਾਬ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਸ ਦੀ ਚੋਣ ਪ੍ਰਕਿਰਿਆ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।
Panchayat Election Update : ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ 100 ਦੇ ਕਰੀਬ ਪਟੀਸ਼ਨਾਂ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਨ੍ਹਾਂ ਦੀ ਚੋਣ ਪ੍ਰਕਿਰਿਆ 'ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਸੀ। ਇਸ ਸਬੰਧੀ ਅਦਾਲਤ ਦਾ ਵਿਸਥਾਰਤ ਹੁਕਮ ਆ ਗਿਆ ਹੈ। ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।
ਹਾਈਕੋਰਟ ਨੇ ਨਾਮਜ਼ਦਗੀ ਰੱਦ ਕਰਨ 'ਤੇ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ। ਲੋਕਾਂ ਦੇ ਭਰੋਸੇ ਲਈ ਪਾਰਦਰਸ਼ੀ ਪ੍ਰਕਿਰਿਆ ਜ਼ਰੂਰੀ ਹੈ। ਵੋਟ ਪਾਉਣਾ ਸਿਰਫ਼ ਸੰਵਿਧਾਨਕ ਹੀ ਨਹੀਂ ਸਗੋਂ ਕਾਨੂੰਨੀ ਹੱਕ ਵੀ ਹੈ। ਕੁਝ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਮਾਮੂਲੀ ਕਾਰਨਾਂ ਕਰਕੇ ਰੱਦ ਕਰ ਦਿੱਤੀਆਂ ਗਈਆਂ, ਜੋ ਕਿ ਸਰਾਸਰ ਗਲਤ ਹੈ। ਇਸ ਨੂੰ ਰੱਦ ਨਹੀਂ ਕੀਤਾ ਜਾ ਸਕਦਾ।
ਪਾਰਟੀ ਦੇ ਨਿਸ਼ਾਨ 'ਤੇ ਨਹੀਂ ਚੋਣ, ਫਿਰ ਵੀ ਵਿਵਾਦ
ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ 'ਤੇ ਵੀ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।
ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Punjab Weather Changed : ਪੰਜਾਬ-ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ ਸ਼ੁਰੂ, ਤਾਪਮਾਨ 'ਚ ਗਿਰਾਵਟ