Heat Stroke: ਗਰਮੀਆਂ 'ਚ ਸਰੀਰ ਨੂੰ ਰੱਖਣਾ ਹੈ ਸਿਹਤਮੰਦ, ਤਾਂ ਇਨ੍ਹਾਂ 5 ਕੁਦਰਤੀ ਚੀਜ਼ਾਂ ਨੂੰ ਖੁਰਾਕ 'ਚ ਕਰੋ ਸ਼ਾਮਲ

Heat Stroke: ਮਾਹਿਰਾਂ ਮੁਤਾਬਕ ਜੇਕਰ ਤੁਸੀਂ ਗਰਮੀਆਂ ਦੇ ਮੌਸਮ 'ਚ ਆਪਣੇ-ਆਪ ਨੂੰ ਗਰਮੀ ਤੋਂ ਬਚਾਉਣਾ ਚਾਹੁੰਦੇ ਹੋ ਤਾਂ ਤੁਸੀਂ ਲੈਮਨਗ੍ਰਾਸ ਦੀ ਵਰਤੋਂ ਕਰ ਸਕਦੇ ਹੋ। ਜੇਕਰ ਤੁਸੀਂ ਚਾਹੋ ਤਾਂ ਚਾਹ ਬਣਾ ਕੇ ਪੀ ਸਕਦੇ ਹੋ ਜਾਂ ਸੂਪ ਤੇ ਕਰੀ ਦੇ ਰੂਪ 'ਚ ਇਸ ਦਾ ਸੇਵਨ ਕਰ ਸਕਦੇ ਹੋ।

By  KRISHAN KUMAR SHARMA May 16th 2024 06:30 AM

Heat Stroke: ਗਰਮੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ। ਅਜਿਹੇ 'ਚ ਵਧਦੇ ਤਾਪਮਾਨ ਕਾਰਨ ਹੀਟ ਸਟ੍ਰੋਕ ਦੇ ਜ਼ਿਆਦਾ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਨਾਲ ਹੀ ਲੋਕਾਂ ਨੂੰ ਸਿਰ ਦਰਦ, ਤੇਜ਼ ਬੁਖਾਰ, ਉਲਟੀਆਂ ਅਤੇ ਚੱਕਰ ਆਉਣਾ ਆਦਿ ਸਮੱਸਿਆਵਾਂ ਵੀ ਹੋਣ ਲੱਗਦੀਆਂ ਹਨ। ਅਜਿਹੇ 'ਚ ਕੁਝ ਕੁਦਰਤੀ ਚੀਜ਼ਾਂ ਤੁਹਾਨੂੰ ਇਸ ਸਮੱਸਿਆ ਤੋਂ ਰਾਹਤ ਦੇ ਸਕਦੀਆਂ ਹਨ। ਤਾਂ ਆਉ ਜਾਣਦੇ ਹਾਂ ਉਨ੍ਹਾਂ ਜੜੀਆਂ-ਬੂਟੀਆਂ ਬਾਰੇ...

ਧਨੀਆ: ਭੋਜਨ ਦਾ ਸਵਾਦ ਵਧਾਉਣ ਦੇ ਨਾਲ-ਨਾਲ ਧਨੀਆ ਸਿਹਤ ਨੂੰ ਸਿਹਤਮੰਦ ਰੱਖਣ 'ਚ ਵੀ ਮਦਦਗਾਰ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਕੂਲਿੰਗ ਪ੍ਰਭਾਵ ਹੁੰਦਾ ਹਨ, ਜੋ ਸਰੀਰ ਨੂੰ ਅੰਦਰੋਂ ਠੰਡਾ ਰੱਖਣ 'ਚ ਮਦਦ ਕਰਦਾ ਹੈ ਅਤੇ ਹੀਟ ਸਟ੍ਰੋਕ ਤੇ ਸਰੀਰ 'ਚ ਵਧਦੀਆਂ ਸਮੱਸਿਆਵਾਂ ਤੋਂ ਵੀ ਰਾਹਤ ਦਵਾਉਣ 'ਚ ਮਦਦ ਕਰਦਾ ਹੈ।

ਪੁਦੀਨਾ: ਮਾਹਿਰਾਂ ਮੁਤਾਬਕ ਗਰਮੀਆਂ ਦੇ ਮੌਸਮ 'ਚ ਪੁਦੀਨੇ ਦਾ ਸੇਵਨ ਵੀ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਐਂਟੀ-ਮਾਈਕ੍ਰੋਬਾਇਲ ਅਤੇ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਣਦੇ ਹਨ, ਜੋ ਸਰੀਰ ਨੂੰ ਬਿਮਾਰੀਆਂ ਤੋਂ ਬਚਾਉਣ ਦੇ ਨਾਲ-ਨਾਲ ਗਰਮੀਆਂ 'ਚ ਹੋਣ ਵਾਲੀ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਰਾਹਤ ਦਵਾਉਣ 'ਚ ਮਦਦ ਕਰਦੇ ਹਨ।

ਗੁਲਾਬ: ਗੁਲਾਬ 'ਚ ਭਰਪੂਰ ਮਾਤਰਾ 'ਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਣਦੇ ਹਨ, ਜੋ ਦਰਦ ਤੋਂ ਰਾਹਤ ਦਿਵਾਉਣ ਦੇ ਨਾਲ-ਨਾਲ ਪੇਟ 'ਚ ਜਲਨ ਦੀ ਭਾਵਨਾ ਨੂੰ ਘੱਟ ਕਰਨ 'ਚ ਮਦਦ ਕਰਦੇ ਹਨ। ਦਸ ਦਈਏ ਕਿ ਗਰਮੀਆਂ ਦੇ ਮੌਸਮ 'ਚ ਗੁਲਾਬ ਦੀਆਂ ਪੱਤੀਆਂ ਦਾ ਸੇਵਨ ਤੁਹਾਨੂੰ ਗਰਮੀ ਦੇ ਵਧਦੇ ਤਾਪਮਾਨ ਤੋਂ ਬਚਾਉਣ 'ਚ ਮਦਦ ਕਰ ਸਕਦਾ ਹੈ।

ਲੈਮਨਗ੍ਰਾਸ: ਮਾਹਿਰਾਂ ਮੁਤਾਬਕ ਜੇਕਰ ਤੁਸੀਂ ਗਰਮੀਆਂ ਦੇ ਮੌਸਮ 'ਚ ਆਪਣੇ-ਆਪ ਨੂੰ ਗਰਮੀ ਤੋਂ ਬਚਾਉਣਾ ਚਾਹੁੰਦੇ ਹੋ ਤਾਂ ਤੁਸੀਂ ਲੈਮਨਗ੍ਰਾਸ ਦੀ ਵਰਤੋਂ ਕਰ ਸਕਦੇ ਹੋ। ਜੇਕਰ ਤੁਸੀਂ ਚਾਹੋ ਤਾਂ ਚਾਹ ਬਣਾ ਕੇ ਪੀ ਸਕਦੇ ਹੋ ਜਾਂ ਸੂਪ ਤੇ ਕਰੀ ਦੇ ਰੂਪ 'ਚ ਇਸ ਦਾ ਸੇਵਨ ਕਰ ਸਕਦੇ ਹੋ।

ਹਿਬਿਸਕਸ ਦੇ ਫੁੱਲ: ਗਰਮੀਆਂ ਦੇ ਮੌਸਮ 'ਚ ਤੁਹਾਨੂੰ ਹਿਬਿਸਕਸ ਦੇ ਫੁੱਲ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ, ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਸਰੀਰ ਨੂੰ ਠੰਡਾ ਰੱਖਣ ਵਾਲੇ ਗੁਣ ਪਾਏ ਜਾਣਦੇ ਹਨ, ਜੋ ਸਰੀਰ ਨੂੰ ਕਈ ਸਿਹਤ ਸਮਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।

(ਡਿਸਕਲੇਮਰ: ਇਹ ਲੇਖ ਆਮ ਜਾਣਕਾਰੀ ਲਈ ਹੈ। ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

Related Post