Heat Wave Alert In Punjab: ਅਜੇ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਇਨ੍ਹਾਂ 8 ਸੂਬਿਆਂ ਲਈ ਜਾਰੀ ਹੋਇਆ Red Alert

ਮੌਸਮ ਵਿਭਾਗ ਨੇ ਕਿਹਾ ਹੈ ਕਿ ਗਰਮੀ ਦੇ ਮੱਦੇਨਜ਼ਰ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਲੋਕਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਹੇਠਲੇ ਪਹਾੜੀ ਖੇਤਰਾਂ ਵਿੱਚ ਵੀ ਤੇਜ਼ ਗਰਮੀ ਰਹੇਗੀ।

By  Aarti May 22nd 2024 09:38 AM -- Updated: May 22nd 2024 10:49 AM

Heat Wave Alert In Punjab:  ਭਾਰਤ ਦੇ ਜ਼ਿਆਦਾਤਰ ਹਿੱਸੇ ਇਨ੍ਹੀਂ ਦਿਨੀਂ ਭਿਆਨਕ ਗਰਮੀ ਨਾਲ ਜੂਝ ਰਹੇ ਹਨ। ਉੱਤਰੀ ਭਾਰਤ ਦੇ ਮੈਦਾਨੀ ਇਲਾਕੇ ਪਿਛਲੇ ਪੰਜ ਦਿਨਾਂ ਤੋਂ ਭਿਆਨਕ ਗਰਮੀ ਦੀ ਲਪੇਟ ਵਿੱਚ ਹਨ। ਹੁਣ ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਜਿਨ੍ਹਾਂ ਰਾਜਾਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਉੱਤਰ ਪੱਛਮੀ ਮੱਧ ਪ੍ਰਦੇਸ਼ ਸ਼ਾਮਲ ਹਨ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਗਰਮੀ ਦੇ ਮੱਦੇਨਜ਼ਰ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਲੋਕਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਹੇਠਲੇ ਪਹਾੜੀ ਖੇਤਰਾਂ ਵਿੱਚ ਵੀ ਤੇਜ਼ ਗਰਮੀ ਰਹੇਗੀ। ਮੰਗਲਵਾਰ ਨੂੰ ਦੇਸ਼ ਦੇ ਕਈ ਇਲਾਕਿਆਂ 'ਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਰਿਹਾ। ਇਨ੍ਹਾਂ ਵਿੱਚ ਰਾਜਸਥਾਨ, ਹਰਿਆਣਾ, ਦਿੱਲੀ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਕਈ ਇਲਾਕੇ ਸ਼ਾਮਲ ਹਨ।


ਇਸ ਤੋਂ ਇਲਾਵਾ ਗੁਜਰਾਤ ਦੇ ਕਈ ਇਲਾਕਿਆਂ ਵਿੱਚ ਕੜਾਕੇ ਦੀ ਗਰਮੀ ਦੇ ਨਾਲ-ਨਾਲ ਨਮੀ ਸਥਿਤੀ ਨੂੰ ਹੋਰ ਖ਼ਤਰਨਾਕ ਬਣਾ ਰਹੀ ਹੈ। ਹਰਿਆਣਾ ਦੇ ਸਿਰਸਾ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 47.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ।

ਦੂਜੇ ਪਾਸੇ ਮੰਗਲਵਾਰ ਨੂੰ ਦਿੱਲੀ ਦੇ ਤਾਪਮਾਨ 'ਚ ਕੁਝ ਰਾਹਤ ਮਿਲੀ ਪਰ ਅਜੇ ਵੀ ਇਹ ਆਮ ਨਾਲੋਂ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਵੱਧ ਹੈ। ਗਰਮੀ ਕਾਰਨ ਦਿੱਲੀ ਵਿੱਚ ਬਿਜਲੀ ਦੀ ਖਪਤ ਵਿੱਚ ਵਾਧਾ ਹੋਇਆ ਹੈ। ਮੰਗਲਵਾਰ ਨੂੰ ਦਿੱਲੀ ਵਿੱਚ ਰਿਕਾਰਡ 7,717 ਮੈਗਾਵਾਟ ਬਿਜਲੀ ਦੀ ਮੰਗ ਰਹੀ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੇ 8200 ਮੈਗਾਵਾਟ ਤੱਕ ਪਹੁੰਚਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ 'ਤੇ ਗੋਲੀਬਾਰੀ ਮਾਮਲਾ: ਮੈਂ ਉਸ ਸਮੇਂ ਗ੍ਰਹਿ ਮੰਤਰੀ ਸੀ ਤੇ ਮੈਂ ਇਸ ਦੀ ਜ਼ਿੰਮੇਵਾਰੀ ਲੈਂਦਾ ਹਾਂ: ਅਨਿਲ ਵਿਜ

Related Post