Punjab Weather : ਮੌਸਮ ਵਿਭਾਗ ਵੱਲੋਂ 12 ਨੂੰ ਭਾਰੀ ਮੀਂਹ ਦਾ ਅਲਰਟ, ਜਾਣੋ ਪੰਜਾਬ 'ਚ ਅਗਲੇ 5 ਦਿਨਾਂ ਦਾ ਮੌਸਮ

Punjab Weather : ਪੰਜਾਬ 'ਚ ਅਗਲੇ 5 ਦਿਨਾਂ ਵਿੱਚ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਇਸ ਦੀ ਭਵਿੱਖਬਾਣੀ ਕਰਦਿਆਂ 12 ਜੁਲਾਈ ਨੂੰ ਭਾਰੀ ਮੀਂਹ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

By  KRISHAN KUMAR SHARMA July 10th 2024 05:37 PM -- Updated: July 10th 2024 05:42 PM

Weather News : ਪੰਜਾਬ 'ਚ ਅਗਲੇ 5 ਦਿਨਾਂ ਵਿੱਚ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਇਸ ਦੀ ਭਵਿੱਖਬਾਣੀ ਕਰਦਿਆਂ 12 ਜੁਲਾਈ ਨੂੰ ਭਾਰੀ ਮੀਂਹ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਕੱਲ੍ਹ ਦਿਨ ਦਾ ਤਾਪਮਾਨ 35.6 ਡਿਗਰੀ ਦਰਜ ਕੀਤਾ ਗਿਆ ਸੀ, ਜਿੱਥੇ ਕੱਲ੍ਹ ਆਮ ਦਿਨ ਦਾ ਤਾਪਮਾਨ 34.8 ਡਿਗਰੀ ਸੈਂਟੀਗਰੇਡ ਸੀ, ਉੱਥੇ ਇਹ ਆਮ ਨਾਲੋਂ 0.8 ਡਿਗਰੀ ਸੈਂਟੀਗਰੇਡ ਵੱਧ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਅੱਜ ਦਾ ਆਮ ਤਾਪਮਾਨ 30.2 ਡਿਗਰੀ ਸੈਂਟੀਗਰੇਡ ਦਰਜ ਕੀਤਾ ਗਿਆ ਹੈ। ਜਦੋਂਕਿ ਅੱਜ ਦਾ ਆਮ ਘੱਟੋ-ਘੱਟ ਤਾਪਮਾਨ 26.8 ਡਿਗਰੀ ਸੈਂਟੀਗਰੇਡ ਰਿਹਾ, ਜੋ ਕਿ ਆਮ ਨਾਲੋਂ 3.4 ਡਿਗਰੀ ਸੈਂਟੀਗਰੇਡ ਵੱਧ ਦਰਜ ਕੀਤਾ ਗਿਆ ਹੈ। ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਵੱਧ ਹੈ।

ਮੌਸਮ ਵਿਗਿਆਨੀ ਨੇ ਦੱਸਿਆ ਕਿ ਜੁਲਾਈ ਦੇ ਮਹੀਨੇ ਲੁਧਿਆਣਾ ਦੀ ਆਮ ਵਰਖਾ 220.4 ਮਿਲੀਮੀਟਰ ਹੈ। ਜਦੋਂਕਿ ਹੁਣ ਤੱਕ 77.8 ਮਿਲੀਮੀਟਰ ਮੀਂਹ ਪੈ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ 4 ਤੋਂ 5 ਦਿਨਾਂ 'ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਜਦੋਂਕਿ 12 ਜੁਲਾਈ ਨੂੰ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਨਸੂਨ ਦੀਆਂ ਇਨ੍ਹਾਂ ਬਰਸਾਤਾਂ ਕਾਰਨ ਹਵਾ ਵਿੱਚ ਨਮੀ ਦੀ ਮਾਤਰਾ ਵਧਣ ਕਾਰਨ ਪਾਣੀ ਵਿੱਚ ਨਮੀ ਵਧ ਗਈ ਹੈ। ਜਿੱਥੇ ਬਾਰਸ਼ ਨੂੰ ਲੈ ਕੇ ਉਨ੍ਹਾਂ ਨੇ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

Related Post