Heavy Rain Alert In Punjab : ਪੰਜਾਬ ਦੇ ਇਨ੍ਹਾਂ 13 ਜ਼ਿਲ੍ਹਿਆਂ ਚ ਮੀਂਹ ਦਾ ਯੈਲੋ ਅਲਰਟ; ਦੋ ਦਿਨ ਤੱਕ ਮੀਂਹ ਪੈਣ ਦੀ ਭਵਿੱਖਬਾਣੀ

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਦੋ ਦਿਨਾਂ ਵਿੱਚ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਪਰ 16 ਮਾਰਚ ਤੋਂ ਬਾਅਦ ਇਕ ਵਾਰ ਫਿਰ ਤਾਪਮਾਨ ਵਧੇਗਾ। ਜਿਸ ਤੋਂ ਬਾਅਦ ਗਰਮੀ ਵਧੇਗੀ।

By  Aarti March 15th 2025 08:19 AM

Heavy Rain Alert In Punjab :  ਪੰਜਾਬ ਵਿੱਚ ਅੱਜ 13 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਨੁਮਾਨ ਹੈ ਕਿ ਅੱਜ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ 'ਚ ਇਹ ਬਦਲਾਅ ਪਿਛਲੇ ਕੁਝ ਦਿਨਾਂ 'ਚ ਸਰਗਰਮ ਪੱਛਮ ਗੜਬੜੀ ਕਾਰਨ ਹੋਇਆ ਹੈ। ਜਿਸ ਕਾਰਨ ਸ਼ੁੱਕਰਵਾਰ ਨੂੰ ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਵੀ ਮੀਂਹ ਪਿਆ।

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਦੋ ਦਿਨਾਂ ਵਿੱਚ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਪਰ 16 ਮਾਰਚ ਤੋਂ ਬਾਅਦ ਇਕ ਵਾਰ ਫਿਰ ਤਾਪਮਾਨ ਵਧੇਗਾ। ਜਿਸ ਤੋਂ ਬਾਅਦ ਗਰਮੀ ਵਧੇਗੀ।

13 ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ ਅਤੇ ਮਾਨਸਾ ਸ਼ਾਮਲ ਹਨ। ਅਨੁਮਾਨ ਹੈ ਕਿ ਅੱਜ ਇਨ੍ਹਾਂ ਥਾਵਾਂ 'ਤੇ ਮੀਂਹ ਤੋਂ ਇਲਾਵਾ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

ਇਹ ਵੀ ਪੜ੍ਹੋ : Sangrur Civil Hospital : ਗੁਲੂਕੋਜ਼ ਰਿਐਕਸ਼ਨ ਕਾਰਨ 15 ਔਰਤਾਂ ਦੀ ਵਿਗੜੀ ਹਾਲਤ, ਬੇਸੁੱਧ ਹੋਈਆਂ ਔਰਤਾਂ, ਆਕਸੀਜਨ 'ਤੇ ਰੱਖਿਆ

Related Post