Rain Alert In Punjab : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੁੜ ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮੰਗਲਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿ ਸਕਦੀ ਹੈ, ਜਦੋਂ ਕਿ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਬਾਰਿਸ਼ ਪੈਣ ਦੀ ਸੰਭਾਵਨਾ ਹੈ।
Rain Alert In Punjab : ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਕਾਰਨ ਐਤਵਾਰ ਨੂੰ ਪੂਰੇ ਪੰਜਾਬ ਨੂੰ ਭਾਰੀ ਮੀਂਹ ਨੇ ਜਲ-ਥਲ ਕਰ ਦਿੱਤਾ। ਕੁਝ ਘੰਟਿਆਂ ਦੀ ਬਰਸਾਤ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਪਾਣੀ ਵਿੱਚ ਡੁੱਬ ਗਏ ਅਤੇ ਮਹੀਨਾਵਾਰ ਬਾਰਿਸ਼ ਦਾ ਅੰਕੜਾ ਵੀ ਆਮ ਨਾਲੋਂ ਵੱਧ ਗਿਆ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਮਾਨਸੂਨ ਦੀ ਬਾਰਿਸ਼ ਵਧ ਗਈ ਅਤੇ ਅਗਸਤ ਮਹੀਨੇ ਪੰਜਾਬ ਵਿੱਚ ਬਾਰਿਸ਼ ਦੀ ਕਮੀ ਵੀ ਦੂਰ ਹੋ ਗਈ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮੰਗਲਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿ ਸਕਦੀ ਹੈ, ਜਦੋਂ ਕਿ ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। 14 ਅਗਸਤ ਨੂੰ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ, ਚੰਡੀਗੜ੍ਹ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ, ਜਦਕਿ ਬਾਕੀ ਥਾਵਾਂ 'ਤੇ ਮੌਸਮ ਸਾਫ਼ ਅਤੇ ਧੁੱਪ ਵਾਲਾ ਰਹੇਗਾ।
ਦੂਜੇ ਪਾਸੇ ਭਾਰੀ ਮੀਂਹ ਨੇ ਹਰਿਆਣਾ ਵਿੱਚ ਮੁਸੀਬਤ ਪੈਦਾ ਕਰ ਦਿੱਤੀ ਹੈ। ਇਸ ਦੇ ਨਾਲ ਹੀ ਯਮੁਨਾਨਗਰ 'ਚ ਸੋਮ ਨਦੀ ਦਾ ਪਾੜ ਟੁੱਟਣ ਕਾਰਨ ਕਈ ਪਿੰਡਾਂ 'ਚ ਪਾਣੀ ਭਰ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ 'ਚ ਹਰਿਆਣਾ 'ਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ 'ਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ’ਚ ਹਰਿਆਣਾ ਸਰਕਾਰ ਨੂੰ ਝਟਕਾ, ਕਮੇਟੀ ਕਰੇਗੀ ਜਾਂਚ