Heroin Seized : ਅੰਮ੍ਰਿਤਸਰ 'ਚ ਪੁਲਿਸ ਨੇ ਫੜੀ 72 ਕਰੋੜ ਦੀ ਹੈਰੋਇਨ, 2 ਮੁਲਜ਼ਮ ਮੌਕੇ ਤੋਂ ਫਰਾਰ
ਅੰਮ੍ਰਿਤਸਰ ਵਿੱਚ ਸੀਆਈਏ ਸਟਾਫ਼ ਨੇ 10.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 72 ਕਰੋੜ ਰੁਪਏ ਹੈ।
Amritsar Police Heroin Seized : ਅੰਮ੍ਰਿਤਸਰ ਵਿੱਚ ਸੀਆਈਏ ਸਟਾਫ਼ ਨੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਸਮੇਤ ਦੋ ਮੁਲਜ਼ਮ ਸਨ, ਜੋ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ।
10.4 ਕਿਲੋ ਹੈਰੋਇਨ ਬਰਾਮਦ
ਜਾਣਕਾਰੀ ਅਨੁਸਾਰ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨਾਂ ਨੂੰ ਰੋਕ ਕੇ 10.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 72 ਕਰੋੜ ਰੁਪਏ ਹੈ। ਤਰਨਤਾਰਨ ਦਾ ਸੁਖਰਾਜ ਸਿੰਘ ਨਸ਼ੇ ਦੀ ਵੱਡੀ ਖੇਪ ਲੈ ਕੇ ਇੱਕ ਅਣਪਛਾਤੇ ਸਾਥੀ ਨਾਲ ਮਹਿੰਦਰਾ ਸਕਾਰਪੀਓ ਵਿੱਚ ਸਵਾਰ ਹੋ ਕੇ ਫ਼ਰਾਰ ਹੋ ਗਿਆ।
ਮਾਮਲਾ ਦਰਜ
ਨਜਾਇਜ਼ ਨਸ਼ੀਲੇ ਪਦਾਰਥਾਂ ਵਾਲੀ ਮਾਰੂਤੀ ਸੁਜ਼ੂਕੀ ਬਲੇਨੋ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ। ਹੈਰੋਇਨ ਪੀਲੇ ਰੰਗ ਦੇ ਪੈਕਟ ਅਤੇ ਟੇਪ ਵਿੱਚ ਲਪੇਟੀ ਪਈ ਸੀ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।