ਪੰਜਾਬ 'ਚੋਂ ਮਿਲੀ 35 ਕਰੋੜ ਦੀ ਹੈਰੋਇਨ, 4.45 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ, 3 ਗ੍ਰਿਫਤਾਰ

Punjab News: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਖਿਲਾਫ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ।

By  Amritpal Singh December 5th 2024 03:05 PM

Punjab News: ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਦੇ ਖਿਲਾਫ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ 'ਚ ਵੀ ਸਫਲਤਾ ਹਾਸਲ ਕੀਤੀ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਹ ਨਸ਼ਾ ਸਰਹੱਦ ਪਾਰ ਤੋਂ ਆਇਆ ਸੀ ਅਤੇ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ 'ਚ ਵੀ ਵੰਡਿਆ ਜਾਣਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਅੰਮ੍ਰਿਤਸਰ ਦੇ ਅਟਾਰੀ ਰੋਡ ਨੇੜੇ ਪੰਜਾਬੀ ਬਾਗ ਰਿਜ਼ੋਰਟ ਨੇੜੇ ਕੀਤੀ ਗਈ। ਫਿਲਹਾਲ ਮਾਮਲਾ ਦਰਜ ਕਰਕੇ ਦੋਸ਼ੀਆਂ ਤੋਂ ਉਨ੍ਹਾਂ ਦੇ ਪੁਰਾਣੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਜਲਦੀ ਹੀ ਪੁਲਿਸ ਇਸ ਮਾਮਲੇ ਵਿੱਚ ਕੁਝ ਹੋਰ ਗ੍ਰਿਫਤਾਰੀਆਂ ਵੀ ਕਰੇਗੀ।

ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਸਮੁੱਚੇ ਨੈੱਟਵਰਕ ਨੂੰ ਬੇਨਕਾਬ ਕਰਨ ਅਤੇ ਜੜ੍ਹੋਂ ਪੁੱਟਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਆਪਣੇ ਬਿਆਨ ਵਿੱਚ ਇਹ ਵੀ ਕਿਹਾ ਕਿ ਉਹ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੇ ਨੈੱਟਵਰਕਾਂ ਵਿਰੁੱਧ ਲਗਾਤਾਰ ਮੁਹਿੰਮ ਚਲਾਏਗੀ। ਇਸ ਕਾਰਵਾਈ ਨੂੰ ਸੂਬੇ ਵਿੱਚ ਨਸ਼ਾ ਤਸਕਰਾਂ ਲਈ ਸਖ਼ਤ ਝਟਕਾ ਮੰਨਿਆ ਜਾ ਰਿਹਾ ਹੈ।

Related Post