Chandigarh PG Hidden Camera: ਕੁੜੀਆਂ ਦੇ ਪੀਜੀ ’ਚੋਂ ਮਿਲਿਆ SPY ਕੈਮਰਾ, ਸਾਥੀ ਕੁੜੀਆਂ ਦੀ ਬਣਾਈ ਜਾ ਰਹੀ ਸੀ ਇਤਰਾਜਯੋਗ ਵੀਡੀਓ
ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਸ਼ੀ ਲੜਕੀ ਅਤੇ ਉਸ ਦੇ ਬੁਆਏਫ੍ਰੈਂਡ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫ਼ੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ।

Chandigarh PG Hidden Camera: ਚੰਡੀਗੜ੍ਹ 'ਚ ਬਾਥਰੂਮ 'ਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆਂ ਇਤਰਕਾਜ਼ਯੋਗ ਫੋਟੋਆਂ ਅਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਚੰਡੀਗੜ੍ਹ ਸੈਕਟਰ 17 ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਕੁੜੀਆਂ ਦੇ ਪੀਜੀ ਦੇ ਬਾਥਰੂਮ ’ਚੋਂ ਸਪਾਈ ਕੈਮਰਾ ਮਿਲਿਆ। ਗੀਜ਼ਰ ਦੇ ਉੱਪਰ ਕੈਮਰੇ ਨੂੰ ਲੁਕਾਇਆ ਹੋਇਆ ਸੀ।
ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਸ਼ੀ ਲੜਕੀ ਅਤੇ ਉਸ ਦੇ ਬੁਆਏਫ੍ਰੈਂਡ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫ਼ੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ। ਲੈਬ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਸਾਥੀ ਕੁੜੀਆਂ ਦੀਆਂ ਕਿੰਨੀਆਂ ਵੀਡੀਓਜ਼ ਬਣਾਈਆਂ ਹਨ। ਉਸ ਨੇ ਕਿਸ ਨੂੰ ਅੱਗੇ ਭੇਜਿਆ ਹੈ? ਪੁਲਸ ਅਜੇ ਇਸ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: Punjabi Youth Death in Canada : ਕੈਨੇਡਾ ’ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ, ਇੱਕ ਦਿਨ ਪਹਿਲਾਂ ਹੀ ਪੰਜਾਬ ਪਰਤੇ ਸੀ ਮਾਪੇ