Partap Singh Bajwa ‘50 bombs’ claim : ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, 22 ਅਪ੍ਰੈਲ ਤੱਕ ਗ੍ਰਿਫ਼ਤਾਰੀ ਤੇ ਲੱਗੀ ਰੋਕ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Partap Singh Bajwa ‘50 bombs’ claim : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਖਿਲਾਫ਼ ਦਰਜ FIR ਦੇ ਮਾਮਲੇ ਵਿੱਚ ਦਾਇਰ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਗ੍ਰਿਫ਼ਤਾਰੀ 'ਤੇ 22 ਅਪ੍ਰੈਲ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ

By  Shanker Badra April 16th 2025 12:13 PM -- Updated: April 16th 2025 12:29 PM
Partap Singh Bajwa ‘50 bombs’ claim :  ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, 22 ਅਪ੍ਰੈਲ ਤੱਕ ਗ੍ਰਿਫ਼ਤਾਰੀ ਤੇ ਲੱਗੀ ਰੋਕ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

 Partap Singh Bajwa ‘50 bombs’ claim : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਬਾਜਵਾ ਦੇ ਬੰਬ ਵਾਲੇ ਬਿਆਨ 'ਤੇ ਅਦਾਲਤ ਨੇ 22 ਅਪ੍ਰੈਲ ਤੱਕ ਉਸਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ 22 ਅਪ੍ਰੈਲ ਤੱਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਨੇ ਬਾਜਵਾ ਦੇ ਮੀਡਿਆ 'ਚ ਬਿਆਨ ਦੇਣ 'ਤੇ ਵੀ ਰੋਕ ਲਗਾਈ ਹੈ। 

ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਖਿਲਾਫ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ 13 ਅਪ੍ਰੈਲ ਨੂੰ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਬਾਜਵਾ ਨੂੰ ਬੰਬਾਂ ਬਾਰੇ ਜਾਣਕਾਰੀ ਦੇ ਸਰੋਤ ਦਾ ਖੁਲਾਸਾ ਕਰਨਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਲੋਕਾਂ ਨੂੰ ਡਰਾਉਣ ਵਾਲੀ ਰਾਜਨੀਤੀ ਨਹੀਂ ਕਰਨੀ ਚਾਹੀਦੀ।

ਦਰਅਸਲ 'ਚ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ, "ਪੰਜਾਬ ਵਿੱਚ 50 ਗ੍ਰਨੇਡ ਆਏ ਸਨ,  ਜਿਨ੍ਹਾਂ ਵਿੱਚੋਂ 18 ਇਸਤੇਮਾਲ ਹੋ ਚੁੱਕੇ ਹਨ, ਜਦੋਂ ਕਿ 32 ਬਾਕੀ ਹਨ। 13 ਅਪ੍ਰੈਲ ਨੂੰ ਉਨ੍ਹਾਂ ਵਿਰੁੱਧ ਮੋਹਾਲੀ ਦੇ ਸਾਈਬਰ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਸੀ। ਮੰਗਲਵਾਰ ਨੂੰ ਉਨ੍ਹਾਂ ਤੋਂ ਪੁਲਿਸ ਸਟੇਸ਼ਨ ਵਿੱਚ 6 ਘੰਟੇ ਪੁੱਛਗਿੱਛ ਕੀਤੀ ਗਈ।

ਓਥੇ ਹੀ ਬੀਤੇ ਦਿਨੀਂ ਏਆਈਜੀ ਕਾਊਂਟਰ ਇੰਟੈਲੀਜੈਂਸ ਰਵਜੋਤ ਗਰੇਵਾਲ ਅਤੇ ਐਸਪੀ ਸਿਟੀ ਮੋਹਾਲੀ ਹਰਬੀਰ ਸਿੰਘ ਅਟਵਾਲ ਪ੍ਰਤਾਪ ਸਿੰਘ ਬਾਜਵਾ ਤੋਂ ਪੁੱਛਗਿੱਛ ਲਈ ਉਨ੍ਹਾਂ ਦੇ ਚੰਡੀਗੜ੍ਹ ਦੇ ਸੈਕਟਰ- 8 ਸਥਿਤ ਘਰ ਪਹੁੰਚੇ ਸੀ। ਬਾਜਵਾ ਤੋਂ ਗ੍ਰਨੇਡ ਮੁੱਦੇ ਬਾਰੇ ਉਨ੍ਹਾਂ ਦਾ ਸੋਰਸ ਪੁੱਛਿਆ ਗਿਆ ਸੀ। ਪੁਲਿਸ ਸੂਤਰਾਂ ਮੁਤਾਬਿਕ ਤਕਰੀਬਨ ਅੱਧੇ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਵੀ ਬਾਜਵਾ ਵਲੋਂ ਕੁੱਝ ਵੀ ਨਹੀਂ ਸਪਸ਼ਟ ਦੱਸਿਆ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਰਵਜੋਤ ਗਰੇਵਾਲ ਨੇ ਕਿਹਾ ਸੀ ਕਿ ਬਾਜਵਾ ਸਹਿਯੋਗ ਨਹੀਂ ਕਰ ਰਹੇ। 

ਅਦਾਲਤ ਵਿੱਚ ਜਾ ਕੇ ਮਿਲੀ ਐਫਆਈਆਰ ਦੀ ਕਾਪੀ

ਇਸ ਤੋਂ ਬਾਅਦ 13 ਤਰੀਕ ਦੀ ਸ਼ਾਮ ਨੂੰ ਬਾਜਵਾ ਦੇ ਘਰ ਪੁੱਛਗਿੱਛ ਲਈ ਸੰਮਨ ਭੇਜੇ ਗਏ। ਉਸਨੂੰ 14 ਅਪ੍ਰੈਲ ਨੂੰ ਸਵੇਰੇ 12 ਵਜੇ ਪੁੱਛਗਿੱਛ ਲਈ ਵੀ ਬੁਲਾਇਆ ਗਿਆ ਸੀ ਪਰ ਬਾਜਵਾ ਪੁੱਛਗਿੱਛ ਵਿੱਚ ਸ਼ਾਮਿਲ ਨਹੀਂ ਹੋਏ ਸੀ। ਉਸਦੇ ਵਕੀਲ ਪੁਲਿਸ ਸਾਹਮਣੇ ਪੇਸ਼ ਹੋਏ ਅਤੇ ਇੱਕ ਦਿਨ ਦਾ ਸਮਾਂ ਮੰਗਿਆ। ਇਸ ਤੋਂ ਬਾਅਦ ਬਾਜਵਾ ਨੂੰ ਮੰਗਲਵਾਰ ਦੁਪਹਿਰ 2 ਵਜੇ ਬੁਲਾਇਆ ਗਿਆ। ਇਸ ਤੋਂ ਬਾਅਦ ਬਾਜਵਾ ਦੇ ਵਕੀਲਾਂ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਅਤੇ ਸ਼ਾਮ ਚਾਰ ਵਜੇ ਬਾਜਵਾ ਵਿਰੁੱਧ ਦਰਜ ਐਫਆਈਆਰ ਦੀ ਕਾਪੀ ਮਿਲੀ।

ਮੁੱਖ ਮੰਤਰੀ ਨੇ ਕਿਹਾ- ਸੋਰਸ ਦੱਸੋ, ਨਹੀਂ ਤਾਂ ਕਾਰਵਾਈ ਹੋਵੇਗੀ

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਭਗ ਢਾਈ ਮਿੰਟ ਦਾ ਇੱਕ ਵੀਡੀਓ ਜਾਰੀ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਪੁੱਛਿਆ ਹੈ ਕਿ ਉਨ੍ਹਾਂ ਨੂੰ ਪੰਜਾਬ ਵਿਚ ਇੰਨੇ ਬੰਬ ਆਉਣ ਸਬੰਧੀ ਜਾਣਕਾਰੀ ਕਿੱਥੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਜਾਣਕਾਰੀ ਨਾ ਤਾਂ ਇੰਟੈਲੀਜੈਂਸ ਕੋਲ ਹੈ ਅਤੇ ਨਾ ਹੀ ਕੇਂਦਰ ਸਰਕਾਰ ਕੋਲ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਜਾਣਕਾਰੀ ਵਿਰੋਧੀ ਧਿਰ ਦੇ ਆਗੂ ਕੋਲ ਆਈ ਹੈ ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਸੀ ਕਿ ਇਸ ਦੀ ਸੂਚਨਾ ਉਹ ਤੁਰੰਤ ਪੰਜਾਬ ਪੁਲੀਸ ਨੂੰ ਦਿੰਦੇ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਕੀ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਸਨ ਕਿ ਬੰਬ ਫਟਣ ਅਤੇ ਲੋਕ ਮਰਨ ਤਾਂ ਜੋ ਉਹ ਰਾਜਨੀਤੀ ਕਰ ਸਕਣ। ਜੇ ਅਜਿਹਾ ਨਹੀਂ ਹੈ ਤਾਂ ਉਹ ਝੂਠ ਬੋਲ ਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦਾ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਪਸ਼ਟ ਕਰਨਾ ਪਵੇਗਾ ਕਿ ਇਹ ਜਾਣਕਾਰੀ ਉਨ੍ਹਾਂ ਕੋਲ ਕਿੱਥੋਂ ਆਈ ਹੈ, ਨਹੀਂ ਤਾਂ ਦਹਿਸ਼ਤ ਫੈਲਾਉਣ ਸਬੰਧੀ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।


Related Post