MP Amritpal Singh Aids : ਜੇਲ੍ਹ ’ਚ ਬੰਦ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਔਜਲਾ ਦੀ ਜਾਨ ਨੂੰ ਖਤਰਾ ! HC ਨੇ ਪੰਜਾਬ ਸਰਕਾਰ ਨੂੰ ਕੀਤਾ ਨੋਟਿਸ ਜਾਰੀ

ਦੱਸ ਦਈਏ ਕਿ ਡਿਬਰੂਗੜ੍ਹ ਜੇਲ੍ਹ ’ਚ ਗੁਰਿੰਦਰਪਾਲ ਸਿੰਘ ਔਜਲਾ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਦੇਸ਼ ਦੀ ਕਿਸੇ ਹੋਰ ਜੇਲ੍ਹ ’ਚ ਸ਼ਿਫਟ ਕੀਤੇ ਜਾਣ ਦੀ ਮੰਗ ਕੀਤੀ ਹੈ। ਉੱਥੇ ਹੀ ਔਜਲਾ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਗਿਆ ਹੈ।

By  Aarti October 23rd 2024 02:18 PM

MP Amritpal Singh Aids : ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਲ ਜੇਲ੍ਹ ’ਚ ਬੰਦ ਸਾਥੀ ਦੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਿੰਦਰਪਾਲ ਸਿੰਘ ਔਜਲਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਜੇਲ੍ਹ ਸ਼ਿਫਟ ਕਰਨ ਦੀ ਮੰਗ ਕੀਤੀ ਹੈ। ਜਿਸ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। 

ਦੱਸ ਦਈਏ ਕਿ ਡਿਬਰੂਗੜ੍ਹ ਜੇਲ੍ਹ ’ਚ ਗੁਰਿੰਦਰਪਾਲ ਸਿੰਘ ਔਜਲਾ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਦੇਸ਼ ਦੀ ਕਿਸੇ ਹੋਰ ਜੇਲ੍ਹ ’ਚ ਸ਼ਿਫਟ ਕੀਤੇ ਜਾਣ ਦੀ ਮੰਗ ਕੀਤੀ ਹੈ। ਉੱਥੇ ਹੀ ਔਜਲਾ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਗਿਆ ਹੈ।  

ਫਿਲਹਾਲ ਹਾਈਕੋਰਟ ਵੱਲੋਂ 4 ਨਵੰਬਰ ਨੂੰ ਸਾਰੀਆਂ ਪਟੀਸ਼ਨਾਂ ਦੇ ਨਾਲ ਇਸ ਪਟੀਸ਼ਨ ’ਤੇ ਅਗਲੀ ਸੁਣਵਾਈ ਹੋਵੇਗੀ। 

ਦੱਸਣਯੋਗ ਹੈ ਕਿ ਔਜਲਾ ਦੀ ਮੰਗ ’ਤੇ ਇਸ ਤੋਂ ਪਹਿਲਾਂ ਉਨ੍ਹਾਂ ਦੀ ਬੈਰਕ ਬਦਲ ਕੇ ਜੇਲ੍ਹ ਦੇ ਵੱਖ ਬੈਰਕ ’ਚ ਸ਼ਿਫਟ ਕੀਤਾ ਜਾ ਚੁੱਕਿਆ ਹੈ। ਹੁਣ ਜੇਲ੍ਹ ਬਦਲਣ ਦੀ ਔਜਲਾ ਨੇ ਮੰਗ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : Delhi Pollution : ਦਿੱਲੀ-ਐਨਸੀਆਰ 'ਚ ਪ੍ਰਦੂਸ਼ਣ 'ਤੇ ਕੋਈ ਗੰਭੀਰਤਾ ਨਹੀਂ, SC ਦੀ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਤਾੜਨਾ

Related Post