ਉੱਚਾ ਦਰ ਬਾਬੇ ਨਾਨਕ ਦਾ ਟਰੱਸਟ ਘਪਲਾ ਮਾਮਲਾ: ਰੋਜ਼ਾਨਾ ਸਪੋਕਸਮੈਨ ਦੇ ਡਾਇਰੈਕਟਰਾਂ ਸਣੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਹਾਈਕੋਰਟ ਵੱਲੋਂ ਨੋਟਿਸ ਜਾਰੀ

By  Jasmeet Singh September 12th 2023 12:00 PM -- Updated: September 12th 2023 03:46 PM

ਚੰਡੀਗੜ੍ਹ: ਸਪੋਕਸਮੈਨ ਅਖਬਾਰ ਚਲਾ ਰਹੇ 'ਉੱਚਾ ਦਰ ਬਾਬੇ ਨਾਨਕ ਦਾ ਟਰੱਸਟ' ਵੱਲੋਂ ਕੀਤੇ ਗਏ ਘੁਟਾਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਕੁੱਝ ਪੀੜਤਾਂ ਵੱਲੋਂ ਹਾਈ ਕੋਰਟ ਵਿੱਚ ਪਾਈ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਸਮੇਤ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। 

ਇਹ ਵੀ ਪੜ੍ਹੋ: ਰੋਜ਼ਾਨਾ ਸਪੋਕਸਮੈਨ ਨੇ ਬਾਬਾ ਨਾਨਕ ਦੇ ਨਾਂਅ 'ਤੇ ਲੋਕਾਂ ਨਾਲ ਕੀਤੀ ਕਰੋੜਾਂ ਦੀ ਠੱਗੀ: ਪੀੜਤ

ਹਾਈਕੋਰਟ ਨੇ ਸਪੋਕਸਮੈਨ ਅਖਬਾਰ ਦੇ ਮਾਲਕਾਂ (ਡਾਇਰੈਕਟਰਾਂ) ਜੋਗਿੰਦਰ ਸਿੰਘ ਅਤੇ ਜਗਜੀਤ ਕੌਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। 

ਜਲੰਧਰ ਦੇ ਸਤਨਾਮ ਸਿੰਘ ਅਤੇ ਇੱਕ ਹੋਰ ਨੇ ਹਾਈਕੋਰਟ ਵਿੱਚ ਇਹ ਪਟੀਸ਼ਨ ਦਾਇਰ ਕਰਕੇ ਕਥਿਤ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਵੀ ਇਸ ਟਰੱਸਟ ਵੱਲੋਂ ਗੁੰਮਰਾਹ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਕਿ ਉਨ੍ਹਾਂ ਧਾਰਮਿਕ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਵੱਡੀ ਰਕਮ ਨਿਵੇਸ਼ ਕੀਤੀ ਸੀ ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਨਾਲ ਧੋਖਾ ਹੋਇਆ ਹੈ। 

ਪੀੜਤਾਂ ਦਾ ਕਹਿਣਾ ਕਿ ਉਨ੍ਹਾਂ ਵਰਗੇ ਹੋਰ ਕਈ ਲੋਕਾਂ ਨਾਲ ਵੀ ਇਸੇ ਤਰ੍ਹਾਂ ਧੋਖਾਧੜੀ ਕੀਤੀ ਗਈ ਅਤੇ ਉਨ੍ਹਾਂ ਦੀ ਨਿਵੇਸ਼ ਕੀਤੀ ਰਕਮ ਵੀ ਉਨ੍ਹਾਂ ਨੂੰ ਵਾਪਸ ਨਹੀਂ ਕੀਤੀ ਜਾ ਰਹੀ। 


ਪਿਛਲੇ ਸਾਲ ਇਕ ਸ਼ਿਕਾਇਤ 'ਤੇ ਚੰਡੀਗੜ੍ਹ ਦੇ ਐੱਸ.ਐੱਸ.ਪੀ ਨੇ ਈ.ਡੀ. ਨੂੰ ਪੱਤਰ ਲਿਖ ਕੇ ਇਸ ਘੁਟਾਲੇ ਦੀ ਜਾਂਚ ਦੀ ਮੰਗ ਕੀਤੀ ਸੀ, ਜਿਸ 'ਤੇ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। 

ਇਸ ਲਈ ਹੁਣ ਇਸ ਘੁਟਾਲੇ ਦੀ ਉੱਚ ਪੱਧਰੀ ਜਾਂ ਈ.ਡੀ. ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ 'ਤੇ ਅੱਜ ਹਾਈਕੋਰਟ ਨੇ ਸਪੋਕਸਮੈਨ ਡਾਇਰੈਕਟਰ ਜੋਗਿੰਦਰ ਸਿੰਘ ਅਤੇ ਜਗਜੀਤ ਕੌਰ ਸਮੇਤ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ:  ਸਪੋਕਸਮੈਨ ਟਰੱਸਟ ਨੂੰ ਲੱਗਿਆ ਵੱਡਾ ਝਟਕਾ; ਰੋਪੜ ਤੋਂ ਆਈਆਂ ਸ਼ਿਕਾਇਤਾਂ ਰੂਪਨਗਰ ਦੇ ਡਿਵੀਜ਼ਨ ਕਮਿਸ਼ਨਰ ਨੂੰ ਭੇਜੀਆਂ ਗਈਆਂ

Related Post