ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਵਿੱਚ ਦੇਰੀ ਲਈ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ, ਦਿੱਤੇ ਇਹ ਹੁਕਮ

ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਵਿੱਚ ਦੇਰੀ ਲਈ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਪੰਜਾਬ ਸਰਕਾਰ ਨੂੰ ਆਖ਼ਰੀ ਮੌਕਾ ਦਿੰਦਿਆਂ ਹਾਈ ਕੋਰਟ ਨੇ ਇਨ੍ਹਾਂ ਚੋਣਾਂ ਦਾ ਪੂਰਾ ਸ਼ਡਿਊਲ 14 ਅਕਤੂਬਰ ਤੱਕ ਹਾਈ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

By  Dhalwinder Sandhu September 23rd 2024 03:15 PM

Punjab Municipal Corporations and Municipal Councils Elections : ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਵਿੱਚ ਦੇਰੀ ਲਈ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਚੀਫ਼ ਜਸਟਿਸ ਦੇ ਬੈਂਚ ਨੇ ਪੰਜਾਬ ਸਰਕਾਰ ਨੂੰ ਆਖਰੀ ਮੌਕਾ ਦਿੰਦੇ ਹੋਏ ਕਿਹਾ ਹੈ ਕਿ 14 ਅਕਤੂਬਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੱਕ ਇਸ ਚੋਣ ਦਾ ਪੂਰਾ ਸ਼ਡਿਊਲ ਹਾਈਕੋਰਟ 'ਚ ਪੇਸ਼ ਕੀਤਾ ਜਾਵੇ, ਜੇਕਰ ਸਰਕਾਰ ਨਾਕਾਮ ਹੋਈ ਤਾਂ ਹਾਈਕੋਰਟ ਖੁਦ ਇੱਕ ਆਰਡਰ ਜਾਰੀ ਕਰੇਗੀ।

ਪੰਜਾਬ ਦੀਆਂ ਨਗਰ ਨਿਗਮਾਂ ਦੀਆਂ ਚੋਣਾਂ ਪਿਛਲੇ ਸਾਲ ਜਨਵਰੀ ਤੋਂ ਲਟਕ ਰਹੀਆਂ ਹਨ ਅਤੇ 42 ਦੇ ਕਰੀਬ ਨਗਰ ਕੌਂਸਲਾਂ ਦੀਆਂ ਚੋਣਾਂ ਵੀ ਸਾਲਾਂ ਤੋਂ ਨਹੀਂ ਹੋਈਆਂ ਹਨ। ਇਸ ਸਬੰਧੀ ਹਾਈ ਕੋਰਟ ਵਿੱਚ ਦਾਇਰ ਦੋ ਜਨਹਿੱਤ ਪਟੀਸ਼ਨਾਂ ’ਤੇ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਬੈਂਚ ਨੇ ਪੰਜਾਬ ਸਰਕਾਰ ਨੂੰ ਇੱਕ ਵਾਰ ਫਿਰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਪਤਾ ਸੀ ਕਿ ਚੋਣਾਂ ਦਾ ਕਾਰਜਕਾਲ ਖ਼ਤਮ ਹੋਣ ਜਾਣਾ ਤਾਂ, ਫਿਰ ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ। 

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕਿਹਾ ਕਿ ਨਗਰ ਨਿਗਮਾਂ 'ਤੇ ਪਾਬੰਦੀ ਲਗਾਉਣ ਦੇ ਮਾਮਲੇ 'ਚ ਹਾਈਕੋਰਟ ਦੇ ਹੁਕਮਾਂ ਵਿਰੁੱਧ ਸਰਕਾਰ ਦੀ ਅਪੀਲ ਸੁਪਰੀਮ ਕੋਰਟ 'ਚ ਪੈਂਡਿੰਗ ਹੈ, ਜਿਸ 'ਤੇ ਚੀਫ ਜਸਟਿਸ ਨੇ ਕਿਹਾ ਕਿ ਜੇਕਰ ਸੁਪਰੀਮ ਕੋਰਟ ਨੇ ਕੋਈ ਰੋਕ ਨਹੀਂ ਲਗਾਈ ਤਾਂ ਫਿਰ ਸਰਕਾਰ ਚੋਣਾਂ ਕਿਉਂ ਨਹੀਂ ਕਰਵਾ ਰਹੀ। ਹੁਣ ਪੰਜਾਬ ਸਰਕਾਰ ਨੂੰ ਆਖ਼ਰੀ ਮੌਕਾ ਦਿੰਦਿਆਂ ਹਾਈ ਕੋਰਟ ਨੇ ਇਨ੍ਹਾਂ ਚੋਣਾਂ ਦਾ ਪੂਰਾ ਸ਼ਡਿਊਲ 14 ਅਕਤੂਬਰ ਤੱਕ ਹਾਈ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : Child Abduction Case : ਸਰਕਾਰੀ ਸਕੂਲ ’ਚੋਂ ਬੱਚਾ ਅਗ਼ਵਾ, ਬੱਚੇ ਦੀ ਦਾਦੀ ਦਾ ਪ੍ਰੇਮੀ ਨਿਕਲਿਆ ਮੁਲਜ਼ਮ !

Related Post