ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਲੈ ਕੇ 23 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਕੀ ਕਹਿੰਦੇ ਹਨ ਹੁਕਮ

Baba Farid ji Birth Anniversary : ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ 23 ਸਤੰਬਰ ਨੂੰ ਫਰੀਦਕੋਟ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਦਫਤਰਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਇੱਕ ਦਿਨ ਦੀ ਛੁੱਟੀ ਰਹੇਗੀ।

By  KRISHAN KUMAR SHARMA September 22nd 2024 02:35 PM -- Updated: September 22nd 2024 02:36 PM

Baba Farid ji : ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ (Punjab government) ਨੇ ਫਰੀਦਕੋਟ ਜ਼ਿਲ੍ਹੇ (Faridkot district) ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਫਰੀਦਕੋਟ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਵਿਨੀਤ ਕੁਮਾਰ ਆਈਏਐਸ ਨੇ ਸੋਮਵਾਰ 23 ਸਤੰਬਰ, 2024 ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ 23 ਸਤੰਬਰ ਨੂੰ ਫਰੀਦਕੋਟ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਦਫਤਰਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਇੱਕ ਦਿਨ ਦੀ ਛੁੱਟੀ ਰਹੇਗੀ।

Related Post