HSGMC ਦੀ ਪ੍ਰਧਾਨਗੀ ਦਾ ਵਿਵਾਦ ਭਖ਼ਿਆ, ਜਗਦੀਸ਼ ਸਿੰਘ ਝੀਂਡਾ ਵੱਲੋਂ ਅਸਤੀਫ਼ਾ

ਚੰਡੀਗੜ੍ਹ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਗੁਰਦੁਆਰਾ ਪ੍ਰਬੰਧਾਂ ਲਈ ਐਲਾਨੀ ਗਈ 38 ਮੈਂਬਰੀ ਐਡਹਾਕ ਕਮੇਟੀ ਦੇ ਮੈਂਬਰ ਵਜੋਂ ਅਸਤੀਫਾ਼ ਦੇ ਦਿੱਤਾ ਹੈ। ਝੀਂਡਾ ਨੇ ਇਤਰਾਜ਼ ਜ਼ਾਹਿਰ ਕੀਤਾ ਕਿ ਸਰਕਾਰ ਵੱਲੋਂ ਕਮੇਟੀ ਦਾ ਗਠਨ ਕਰਨ ਲੱਗਿਆ ਉਨ੍ਹਾਂ ਨਾਲ ਸਲਾਹ ਮਸ਼ਵਰਾ ਵੀ ਨਹੀਂ ਕੀਤਾ ਗਿਆ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਵੀ ਕਮੇਟੀ ਵਿਚ ਪੂਰੀ ਨੁਮਾਇੰਦਗੀ ਨਹੀਂ ਦਿੱਤੀ ਗਈ।
1 ਦਸੰਬਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਮੇਤ 37 ਹੋਰਾਂ ਨੂੰ ਨਵੇਂ ਬਣੇ ਐਡ-ਹਾਕ HSGMC ਪੈਨਲ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਸੀ।
ਉਨ੍ਹਾਂ ਨੇ ਆਪਣੀ ਅਗਲੀ ਰਣਨੀਤੀ ਤੈਅ ਕਰਨ ਲਈ ਆਪਣੇ ਸਮਰਥਕਾਂ ਦੀ ਇਕ ਮੀਟਿੰਗ ਐਤਵਾਰ 18 ਦਸੰਬਰ ਨੂੰ ਕੁਰੂਕਸ਼ੇਤਰ ਵਿਚ ਸੱਦੀ ਗਈ ਹੈ। ਸਾਥੀਆਂ ਨਾਲ ਮੀਟਿੰਗ ਕਰ ਕੇ ਰਣਨੀਤੀ ਉਲੀਕੀ ਜਾਵੇਗੀ।
ਇਹ ਵੀ ਪੜ੍ਹੋ : ਅਦਾਲਤ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਸੌਂਪੀ ਥਾਰ ਗੱਡੀ ਤੇ ਪਿਸਤੌਲ, ਬਦਲਾਅ 'ਤੇ ਲਾਈ ਪਾਬੰਦੀ
ਜਗਦੀਸ਼ ਸਿੰਘ ਝੀਂਡਾ ਨੇ ਦੋਸ਼ ਲਾਇਆ ਕਿ ਉਹ 2000 ਤੋਂ ਸੂਬੇ ਦੀ ਅਗਲੀ ਕਮੇਟੀ ਲਈ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਮੈਂਬਰਾਂ ਨੂੰ ਪੁਲਿਸ ਦੇ ਲਾਠੀਚਾਰਜ ਦਾ ਸਾਹਮਣਾ ਕਰਨਾ ਪਿਆ ਜਦੋਂ ਕਿ ਕਈ ਜੇਲ੍ਹ ਗਏ ਅਤੇ ਆਪਣੀ ਜਾਨ ਵੀ ਗਵਾਈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਕਮੇਟੀ ਵਿੱਚ 50 ਫੀਸਦੀ ਵੀ ਨੁਮਾਇੰਦਗੀ ਨਹੀਂ ਦਿੱਤੀ ਗਈ। ਆਪਣੇ ਅਸਤੀਫੇ ਵਿੱਚ ਝੀਂਡਾ ਨੇ ਕਿਹਾ, “ਮੈਂ ਬਿਨਾਂ ਕਿਸੇ ਦਬਾਅ ਦੇ ਆਪਣੀ ਮਰਜ਼ੀ ਨਾਲ ਅਸਤੀਫਾ ਦਿੱਤਾ ਹੈ।