ਹੈਵਾਨ ਪਤੀ ! ਪਤਨੀ ਚੀਕਦੀ ਰਹੀ, ਮੋਟਰਸਾਈਕਲ ਦੇ ਪਿੱਛੇ ਬੰਨ੍ਹ ਕੇ ਘਸੀਟਿਆ, ਕਾਰਨ ਜਾਣ ਕੇ ਰਹਿ ਜਾਓਗੇ ਹੈਰਾਨ
ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਮੋਟਰਸਾਈਕਲ ਨਾਲ ਬੰਨ੍ਹ ਕੇ ਘਸੀਟਿਆ ਕਿਉਂਕਿ ਉਸ ਦੇ ਮਨ੍ਹਾ ਕਰਨ ਦੇ ਬਾਵਜੂਦ ਉਸ ਦੀ ਪਤਨੀ ਆਪਣੀ ਭੈਣ ਦੇ ਘਰ ਗਈ ਸੀ।
Rajasthan News : ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦੇ ਖਿਨਵਸਰ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਆਦਮੀ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅਤੇ ਆਪਣੀ ਪਤਨੀ ਨਾਲ ਅਜਿਹਾ ਸਲੂਕ ਕੀਤਾ ਜਿਸ ਦੀ ਉਸ ਨੇ ਕਦੇ ਉਮੀਦ ਵੀ ਨਹੀਂ ਕੀਤੀ ਹੋਵੇਗੀ। ਵਿਅਕਤੀ ਆਪਣੀ ਪਤਨੀ ਨੂੰ ਮੋਟਰਸਾਈਕਲ ਦੇ ਪਿੱਛੇ ਰੱਸੀ ਨਾਲ ਬੰਨ੍ਹ ਕੇ ਕਾਫੀ ਦੂਰ ਤੱਕ ਘਸੀਟਦਾ ਰਿਹਾ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਦੇਖ ਕੇ ਇਹ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਹੈ ਕਿ ਕੀ ਕੋਈ ਪਤੀ ਆਪਣੀ ਪਤਨੀ ਨਾਲ ਅਜਿਹਾ ਵਿਵਹਾਰ ਕਰ ਸਕਦਾ ਹੈ।
ਪਤਨੀ ਨਾਲ ਜਾਨਵਰਾਂ ਵਾਂਗ ਵਿਹਾਰ
ਵਾਇਰਲ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਮੁਲਜ਼ਮ ਪਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਘਟਨਾ ਨਾਗੌਰ ਜ਼ਿਲ੍ਹੇ ਦੇ ਖਿਨਵਸਰ ਉਪਮੰਡਲ ਦੇ ਪਿੰਡ ਪਚੌਰੀ ਦੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਵਿਅਕਤੀ ਇੱਕ ਔਰਤ ਨੂੰ ਮੋਟਰਸਾਈਕਲ ਪਿੱਛੇ ਬੰਨ੍ਹ ਸੜਕ 'ਤੇ ਘਸੀਟਦਾ ਰਿਹਾ ਹੈ, ਔਰਤ ਮਦਦ ਲਈ ਰੌਲਾ ਪਾ ਰਹੀ ਹੈ, ਲੋਕ ਵੀਡੀਓ ਬਣਾਉਂਦੇ ਰਹੇ ਪਰ ਕੋਈ ਵੀ ਉਸ ਦੀ ਮਦਦ ਨਾ ਕਰ ਸਕਿਆ।
ਨਸ਼ੇੜੀ ਹੈ ਪ੍ਰੇਮ ਰਾਮ
ਵਿਅਕਤੀ ਦੀ ਪਛਾਣ ਪ੍ਰੇਮ ਰਾਮ ਵਾਸੀ ਪੰਚੌਰੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਪ੍ਰੇਮ ਰਾਮ ਦਾ ਵਿਆਹ 10 ਮਹੀਨੇ ਪਹਿਲਾਂ ਹੀ ਹੋਇਆ ਸੀ। ਦੱਸਿਆ ਜਾਂਦਾ ਹੈ ਕਿ ਪ੍ਰੇਮ ਰਾਮ ਨਸ਼ੇ ਦਾ ਆਦੀ ਹੈ ਅਤੇ ਹਰ ਰੋਜ਼ ਆਪਣੀ ਪਤਨੀ ਨੂੰ ਕੁੱਟਦਾ ਰਹਿੰਦਾ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਨਾਗੌਰ ਦੇ ਐਸਪੀ ਨੇ ਦੱਸਿਆ ਕਿ ਵਾਇਰਲ ਹੋਈ ਵੀਡੀਓ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਮੁਲਜ਼ਮ ਪ੍ਰੇਮ ਰਾਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਭੈਣ ਦੇ ਘਰ ਜਾਣ ਦਾ ਗੁੱਸਾ ਸੀ ਪਤੀ
ਪ੍ਰੇਮ ਰਾਮ ਦੀ ਪਤਨੀ ਆਪਣੀ ਭੈਣ ਨੂੰ ਮਿਲਣ ਲਈ ਜੈਸਲਮੇਰ ਜਾ ਰਹੀ ਸੀ। ਪਰ ਉਸ ਦੇ ਪਤੀ ਪ੍ਰੇਮ ਰਾਮ ਨੇ ਇਨਕਾਰ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਵੀ ਪ੍ਰੇਮ ਰਾਮ ਦੀ ਪਤਨੀ ਆਪਣੀ ਭੈਣ ਨੂੰ ਮਿਲਣ ਗਈ ਸੀ। ਇਸ ਤੋਂ ਨਾਰਾਜ਼ ਹੋ ਕੇ ਪ੍ਰੇਮ ਰਾਮ ਨੇ ਆਪਣੀ ਪਤਨੀ ਨੂੰ ਮੋਟਰਸਾਈਕਲ ਦੇ ਪਿੱਛੇ ਬੰਨ੍ਹ ਕੇ ਘਸੀਟਿਆ।
ਇਹ ਵੀ ਪੜ੍ਹੋ : Kolkata Doctor Murder : ਕੋਲਕਾਤਾ ਰੇਪ ਮਾਮਲੇ ਦੀ ਜਾਂਚ ਕਰੇਗੀ CBI, ਕੋਲਕਾਤਾ ਹਾਈਕੋਰਟ ਦਾ ਵੱਡਾ ਫੈਸਲਾ