Health News: ਜੇਕਰ ਤੁਸੀਂ ਵੀ ਪਿੱਠ ਦੇ ਦਰਦ ਤੋਂ ਹੋ ਪ੍ਰੇਸ਼ਾਨ ਤਾਂ ਖਾਉ ਇਹ ਭੋਜਨ ਮਿਲੇਗੀ ਰਾਹਤ

By  Shameela Khan August 30th 2023 03:14 PM -- Updated: August 30th 2023 03:21 PM

Foods For Back Pain Relief: ਅੱਜ ਦੇ ਸਮੇਂ 'ਚ ਜ਼ਿਆਦਾਤਰ ਲੋਕ ਪਿੱਠ ਦਰਦ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ। ਇਹ ਦਰਦ ਜ਼ਿਆਦਾਤਰ ਔਰਤਾਂ ਵਿੱਚ ਦੇਖਿਆ ਜਾਂਦਾ ਹੈ। ਹਾਲਾਂਕਿ ਪਿੱਠ ਦਰਦ ਦਾ ਕਾਰਨ ਸਾਡੇ ਸਰੀਰ ਵਿੱਚ ਪੋਸ਼ਕ ਤੱਤਾਂ ਦੀ ਕਮੀ, ਅਨਿਯਮਿਤ ਜੀਵਨ ਸ਼ੈਲੀ, ਕਸਰਤ ਦੀ ਕਮੀ, ਦਫ਼ਤਰ ਵਿੱਚ ਲਗਾਤਾਰ ਸਕ੍ਰੀਨ ਦੇ ਸਾਹਮਣੇ ਬੈਠਣਾ ਹੈ। ਇਨ੍ਹੀਂ ਦਿਨੀਂ ਲੋਕਾਂ ਵਿਚ ਪਿੱਠ ਦਰਦ ਦੀ ਸਮੱਸਿਆ ਆਮ ਹੋ ਗਈ ਹੈ।



ਪਿੱਠ ਦਰਦ ਦਾ ਇੱਕ ਖਾਸ ਕਾਰਨ ਦਫਤਰ ਵਿੱਚ ਘੰਟਿਆਂ ਤੱਕ ਕੰਪਿਊਟਰ ਦੇ ਸਾਹਮਣੇ ਬੈਠਣਾ ਅਤੇ ਗਲਤ ਸਥਿਤੀ ਵਿੱਚ ਕੰਮ ਕਰਨਾ ਹੈ। ਲਗਾਤਾਰ ਇਸ ਤਰ੍ਹਾਂ ਦੀ ਜੀਵਨਸ਼ੈਲੀ ਤੁਹਾਡੀ ਸਮੱਸਿਆ ਨੂੰ ਵਧਾ ਰਹੀ ਹੈ। ਇਸ ਦੇ ਲਈ ਤੁਹਾਨੂੰ ਆਪਣੀ ਗੈਰ-ਸਿਹਤਮੰਦ ਖੁਰਾਕ ਨੂੰ ਠੀਕ ਕਰਨ ਦੀ ਲੋੜ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ਬਾਰੇ ਦੱਸਾਂਗੇ, ਜਿਨ੍ਹਾਂ ਨੂੰ ਤੁਸੀਂ ਰੋਜ਼ਾਨਾ ਖਾਣਾ ਸ਼ੁਰੂ ਕਰਨਾ ਹੈ। ਸਿਹਤ ਮਾਹਿਰ ਵੀ ਇਸ ਦੀ ਸਲਾਹ ਦਿੰਦੇ ਹਨ। ਕਿਉਂਕਿ ਡਾਈਟ 'ਚ ਇਨ੍ਹਾਂ ਚੀਜ਼ਾਂ ਨੂੰ ਸ਼ਾਮਿਲ ਕਰਨ ਨਾਲ ਨਾ ਸਿਰਫ ਮਾਸਪੇਸ਼ੀਆਂ ਨੂੰ ਆਰਾਮ ਮਿਲਦਾ ਹੈ ਸਗੋਂ ਸਰੀਰ ਦੇ ਕਈ ਹਿੱਸਿਆਂ 'ਚ ਹੋਣ ਵਾਲੇ ਦਰਦ ਤੋਂ ਵੀ ਰਾਹਤ ਮਿਲਦੀ ਹੈ।

 ਓਮੇਗਾ -3 ਫੈਟੀ ਐਸਿਡ : 

ਪਿੱਠ ਦੇ ਦਰਦ ਤੋਂ ਰਾਹਤ ਪਾਉਣ ਲਈ, ਆਪਣੀ ਖੁਰਾਕ ਵਿੱਚ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਭੋਜਨ ਸ਼ਾਮਲ ਕਰੋ। ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਭੋਜਨ ਦਾ ਸੇਵਨ ਕਰਨ ਨਾਲ ਤੁਹਾਨੂੰ ਪਿੱਠ ਦੇ ਦਰਦ ਤੋਂ ਕਾਫੀ ਰਾਹਤ ਮਿਲੇਗੀ। ਇਸਦੇ ਲਈ ਤੁਸੀਂ ਸੁੱਕੇ ਮੇਵਿਆਂ ਵਿੱਚ ਬਦਾਮ, ਅਖਰੋਟ, ਚਿਆ ਬੀਜ, ਫਲੈਕਸ ਸੀਡਸ ਨੂੰ ਸ਼ਾਮਿਲ ਕਰ ਸਕਦੇ ਹੋ। ਇਸ ਦੇ ਨਾਲ ਹੀ ਮੱਛੀ ਦਾ ਸੇਵਨ ਤੁਹਾਡੇ ਸਰੀਰ ਵਿੱਚ ਓਮੇਗਾ-3 ਫੈਟੀ ਐਸਿਡ ਦੀ ਸਪਲਾਈ ਕਰੇਗਾ।

 ਫਲਾਂ ਦਾ ਸੇਵਨ : 

ਪਿੱਠ ਦੇ ਦਰਦ ਤੋਂ ਰਾਹਤ ਪਾਉਣ ਲਈ ਤੁਹਾਨੂੰ ਤਾਜ਼ੇ ਫਲ ਜਿਵੇਂ ਅਨਾਨਾਸ, ਸੇਬ, ਚੈਰੀ, ਬੇਰੀ, ਖੱਟੇ ਫਲ ਅਤੇ ਅੰਗੂਰ ਆਦਿ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਫਲਾਂ ਦਾ ਸੇਵਨ ਕਰਨ ਨਾਲ ਤੁਹਾਡੀ ਸਮੁੱਚੀ ਸਿਹਤ ਵੀ ਚੰਗੀ ਰਹਿੰਦੀ ਹੈ। ਨਾਲ ਹੀ ਪਿੱਠ ਦੇ ਦਰਦ ਵਿੱਚ ਵੀ ਰਾਹਤ ਮਿਲਦੀ ਹੈ।

 ਪ੍ਰੋਟੀਨ ਵਾਲੇ ਭੋਜਨ : 

ਅੱਜ ਦੀ ਮਾੜੀ ਖੁਰਾਕ ਕਾਰਨ ਲੋਕਾਂ ਦੇ ਸਰੀਰ ਵਿੱਚ ਪ੍ਰੋਟੀਨ ਦੀ ਕਮੀ ਹੋ ਜਾਂਦੀ ਹੈ। ਇਸ ਲਈ ਤੁਹਾਨੂੰ ਆਪਣੀ ਖੁਰਾਕ ਵਿੱਚ ਪ੍ਰੋਟੀਨ ਯੁਕਤ ਭੋਜਨ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦੇ ਲਈ ਤੁਹਾਨੂੰ ਰੋਜ਼ਾਨਾ ਅੰਡੇ, ਦੁੱਧ, ਦਾਲਾਂ ਆਦਿ ਦਾ ਸੇਵਨ ਕਰਨਾ ਚਾਹੀਦਾ ਹੈ।

 ਹਰੀਆਂ ਸਬਜ਼ੀਆਂ : 

ਜੇਕਰ ਤੁਹਾਡੀ ਪਿੱਠ 'ਚ ਲਗਾਤਾਰ ਦਰਦ ਰਹਿੰਦਾ ਹੈ ਤਾਂ ਇਸ ਦੇ ਲਈ ਹਰੀਆਂ ਸਬਜ਼ੀਆਂ ਨੂੰ ਆਪਣੀ ਰੋਜ਼ਾਨਾ ਖੁਰਾਕ 'ਚ ਸ਼ਾਮਲ ਕਰੋ। ਪੱਤੇਦਾਰ ਸਬਜ਼ੀਆਂ ਦੇ ਸੇਵਨ ਨਾਲ ਤੁਹਾਡੀਆਂ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ​​ਹੁੰਦੀਆਂ ਹਨ। ਇਸ 'ਚ ਫੁੱਲ ਗੋਭੀ, ਬਰੋਕਲੀ, ਪਾਲਕ ਅਤੇ ਗੋਭੀ ਆਦਿ ਖਾਣਾ ਸ਼ੁਰੂ ਕਰ ਦਿਓ। ਇਹ ਸਬਜ਼ੀਆਂ ਵਿਟਾਮਿਨ ਏ, ਵਿਟਾਮਿਨ ਸੀ ਅਤੇ ਵਿਟਾਮਿਨ ਕੇ ਨਾਲ ਭਰਪੂਰ ਹੁੰਦੀਆਂ ਹਨ।

 ( ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।) 

 







Related Post