IMD Alert: ਮੌਸਮ ਵਿਭਾਗ ਨੇ Weather ਨੂੰ ਲੈ ਕੇ ਜਾਰੀ ਕੀਤੀ ਵੱਡੀ ਅਪਡੇਟ, ਜਾਣੋ ਪੰਜਾਬ ’ਚ ਕਦੋਂ ਮਿਲੇਗੀ ਅੱਤ ਦੀ ਗਰਮੀ ਤੋਂ ਰਾਹਤ

ਇਸ ਦੌਰਾਨ ਮੌਸਮ ਵਿਭਾਗ ਨੇ ਸ਼ੁੱਕਰਵਾਰ ਤੋਂ ਪੰਜਾਬ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪੰਜਾਬ 'ਚ ਕਈ ਥਾਵਾਂ 'ਤੇ ਮੀਂਹ ਪੈ ਸਕਦਾ ਹੈ।

By  Aarti May 10th 2024 08:33 AM

IMD Alert: ਪੰਜਾਬ 'ਚ ਗਰਮੀ ਦਾ ਕਹਿਰ ਜਾਰੀ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ 'ਚ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ।

ਇਸ ਦੌਰਾਨ ਮੌਸਮ ਵਿਭਾਗ ਨੇ ਸ਼ੁੱਕਰਵਾਰ ਤੋਂ ਪੰਜਾਬ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਪੰਜਾਬ 'ਚ ਕਈ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਹਾਲਾਂਕਿ ਮੀਂਹ ਨਾਲ ਜ਼ਿਆਦਾ ਫਰਕ ਨਹੀਂ ਪਵੇਗਾ ਅਤੇ ਅਗਲੇ ਕੁਝ ਦਿਨਾਂ 'ਚ ਤਾਪਮਾਨ 'ਚ ਵਾਧਾ ਜਾਰੀ ਰਹੇਗਾ।

ਮੌਸਮ ਦੇ ਅਪਡੇਟ ਅਤੇ ਗਰਮੀ ਦੀ ਲਹਿਰ ਦੀ ਸਥਿਤੀ ਬਾਰੇ ਗੱਲ ਕਰਦੇ ਹੋਏ ਮੌਸਮ ਵਿਭਾਗ ਨੇ ਕਿਹਾ ਕਿ ਪੂਰੇ ਦੇਸ਼ ਤੋਂ ਭਿਆਨਕ ਗਰਮੀ ਖਤਮ ਹੋਣ ਵਾਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਦੇਸ਼ ਵਿੱਚ ਗਰਮੀਆਂ ਖਤਮ ਹੋਣ ਵਾਲੀ ਹਨ। ਹੀਟਵੇਵ ਅਲਰਟ ਸਿਰਫ ਪੱਛਮੀ ਰਾਜਸਥਾਨ ਅਤੇ ਕੇਰਲ ਵਿੱਚ ਜਾਰੀ ਕੀਤਾ ਗਿਆ ਹੈ। ਕੱਲ੍ਹ ਗਰਮੀ ਦੀ ਲਹਿਰ ਸਿਰਫ਼ ਪੱਛਮੀ ਰਾਜਸਥਾਨ ਵਿੱਚ ਹੀ ਰਹੇਗੀ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਅਮਿਤ ਸ਼ਾਹ ਦੇ ਨਿਰਦੇਸ਼ਾਂ ਤਹਿਤ ਕਰ ਰਹੇ ਨੇ ਕੰਮ: ਹਰਸਿਮਰਤ ਕੌਰ ਬਾਦਲ

Related Post